ਗੁਰਮਤਿ ਮੁਕਾਬਲਿਆਂ ਵਿਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ
ਰਮਤਿ ਮੁਕਾਬਲੇ ਵਿਦਿਆਰਥੀਆਂ ’ਚ ਧਾਰਮਿਕ, ਨੈਤਿਕ ਤੇ ਸੱਭਿਆਚਾਰਕ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ।
Publish Date: Wed, 28 Jan 2026 04:41 PM (IST)
Updated Date: Thu, 29 Jan 2026 04:04 AM (IST)

ਰਾਜਨ ਚੋਪੜਾ,•ਪੰਜਾਬੀ ਜਾਗਰਣ, ਭਿੱਖੀਵਿੰਡ : ਪਹੁਵਿੰਡ ਸਾਹਿਬ ਵਿਖੇ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਪੁਰਾਤਨ ਜਨਮ ਸਥਾਨ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਗੁਰਮਤਿ ਮੁਕਾਬਲਿਆਂ ’ਚ ਕਲਗੀਧਰ ਪਬਲਿਕ ਸਕੂਲ, ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਗੁਰਬਾਣੀ, ਕੀਰਤਨ ਤੇ ਸਿੱਖ ਇਤਿਹਾਸ ਨਾਲ ਸਬੰਧਿਤ ਮੁਕਾਬਲਿਆਂ ’ਚ ਆਪਣੀ ਕਾਬਲੀਅਤ ਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਸ਼ਲਾਘਾਯੋਗ ਸਥਾਨ ਹਾਸਿਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸ਼ਬਦ ਗਾਇਨ ਮੁਕਾਬਲੇ ’ਚ ਹਰਸਿਮਰਤ ਕੌਰ ਨੇ ਪਹਿਲਾ ਸਥਾਨ, ਅਸ਼ਮੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜਦਕਿ ਗੁਰਕੀਰਤ ਸਿੰਘ ਨੂੰ ਸ਼ਾਨਦਾਰ ਪੇਸ਼ਕਾਰੀ ਲਈ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਢਾਡੀ ਵਾਰਾਂ ਮੁਕਾਬਲੇ ’ਚ ਗੁਰਬਾਜ਼ ਸਿੰਘ, ਗੁਰਮਾਨ ਸਿੰਘ ਤੇ ਨਵਰੀਤ ਕੌਰ ਦੇ ਜਥੇ ਨੂੰ ਵਿਸ਼ੇਸ਼ ਸਨਮਾਨ ਪ੍ਰਾਪਤ ਹੋਇਆ। ਭਾਸ਼ਣ ਕਲਾ ਮੁਕਾਬਲੇ ’ਚ ਅਨੁਰੀਤ ਕੌਰ ਨੇ ਪਹਿਲਾ ਸਥਾਨ, ਜਦਕਿ ਵਿਸ਼ਾਲਦੀਪ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ। ਗੁਰਬਾਣੀ ਕੰਠ ਮੁਕਾਬਲੇ ਵਿਚ ਨਾਮਕੀਰਤ ਸਿੰਘ ਨੇ ਪਹਿਲਾ ਸਥਾਨ ਅਤੇ ਰਮਨਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਦਸਤਾਰ ਮੁਕਾਬਲੇ ’ਚ ਪ੍ਰਭਜੋਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਕੂਲ ਦੇ ਚੀਫ਼ ਡਾਇਰੈਕਟਰ ਬੁੱਢਾ ਸਿੰਘ ਨੇ ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਲਈ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਗੁਰਮਤਿ ਮੁਕਾਬਲੇ ਵਿਦਿਆਰਥੀਆਂ ’ਚ ਧਾਰਮਿਕ, ਨੈਤਿਕ ਤੇ ਸੱਭਿਆਚਾਰਕ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮਨਦੀਪ ਕੌਰ ਤੇ ਪ੍ਰਿੰਸੀਪਲ ਅਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫ਼ਲਤਾ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਚੀਫ਼ ਡਾਇਰੈਕਟਰ ਬੁੱਢਾ ਸਿੰਘ ਨੇ ਉਸਤਾਦ ਅਧਿਆਪਕਾਂ ਗੁਰਜੀਤ ਸਿੰਘ, ਜਸਵਿੰਦਰ ਸਿੰਘ, ਅਰਸ਼ਦੀਪ ਸਿੰਘ ਅਤੇ ਰਾਜਨਬੀਰ ਸਿੰਘ ਦੀ ਵਿਸ਼ੇਸ਼ ਸ਼ਲਾਘਾ ਕੀਤੀ, ਜਿਨ੍ਹਾਂ ਦੀ ਮਿਹਨਤ ਅਤੇ ਸੁਚੱਜੀ ਸਿਖਲਾਈ ਸਦਕਾ ਵਿਦਿਆਰਥੀਆਂ ਨੇ ਇਹ ਮਹੱਤਵਪੂਰਨ ਸਫਲਤਾਵਾਂ ਪ੍ਰਾਪਤ ਕੀਤੀਆਂ।