ਸ਼੍ਰੀ ਮਹਾਵੀਰ ਜੈਨ ਮਾਡਲ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਉਪਲਬਧੀ
ਸਕੂਲ ਦੀ ਪ੍ਰਿੰਸੀਪਲ ਮੋਨਾ ਜੈਨ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਹ ਨਤੀਜੇ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਤੇ ਲਗਨ ਦਾ ਪ੍ਰਤੀਕ
Publish Date: Mon, 30 Mar 2026 05:45 PM (IST)
Updated Date: Tue, 31 Mar 2026 04:07 AM (IST)

-5ਵੀਂ ਜਮਾਤ ਦੇ ਨਤੀਜਿਆਂ ’ਚ ਅਦਿਤੀ ਨੇ ਮਾਰੀ ਬਾਜ਼ੀ, ਪ੍ਰਿੰਸੀਪਲ ਮੋਨਾ ਜੈਨ ਵੱਲੋਂ ਹੋਣਹਾਰਾਂ ਦਾ ਸਨਮਾਨ ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਸ਼੍ਰੀ ਮਹਾਂਵੀਰ ਜੈਨ ਮਾਡਲ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਸ਼ਾਨਦਾਰ ਨਤੀਜੇ ਦੇ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। 5ਵੀਂ ਕਲਾਸ ਦੇ ਐਲਾਨੇ ਨਤੀਜਿਆਂ ’ਚ ਵਿਦਿਆਰਥੀਆਂ ਨੇ ਉੱਚ ਦਰਜੇ ਦੀ ਪ੍ਰਦਰਸ਼ਨਸ਼ੀਲਤਾ ਦਿਖਾਈ, ਜਿਸ ਨਾਲ ਸਕੂਲ ’ਚ ਖ਼ੁਸ਼ੀ ਦਾ ਮਾਹੌਲ ਬਣ ਗਿਆ। ਪ੍ਰਿੰਸੀਪਲ ਮੋਨਾ ਜੈਨ ਨੇ ਦੱਸਿਆ ਕਿ ਅਦਿਤੀ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪ੍ਰਭਗੁਨ ਸਿੰਘ ਨੇ 95 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅਨੂਪ੍ਰੀਤ ਕੌਰ ਨੇ 94 ਫ਼ੀਸਦੀ ਅੰਕ ਹਾਸਲ ਕਰ ਕੇ ਤੀਜਾ ਸਥਾਨ ਆਪਣੇ ਨਾਮ ਕੀਤਾ। ਵਿਦਿਆਰਥੀਆਂ ਦੀ ਇਸ ਉਪਲਬਧੀ ’ਤੇ ਸਕੂਲ ਪ੍ਰਬੰਧਕ ਕਮੇਟੀ, ਅਧਿਆਪਕਾਂ ਤੇ ਮਾਪਿਆਂ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ। ਸਕੂਲ ਕੈਂਪਸ ’ਚ ਵਿਦਿਆਰਥੀਆਂ ਨੂੰ ਵਧਾਈ ਦੇਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿੱਥੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੋਨਾ ਜੈਨ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਹ ਨਤੀਜੇ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਤੇ ਲਗਨ ਦਾ ਪ੍ਰਤੀਕ ਹਨ। ਉਨ੍ਹਾਂ ਅੱਗੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਦੇਣ ਤੇ ਉਨ੍ਹਾਂ ਦਾ ਸਮੁੱਚਾ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਪਿਆਂ ਤੇ ਅਧਿਆਪਕਾਂ ਦੇ ਸਹਿਯੋਗ ਨਾਲ ਹੀ ਵਿਦਿਆਰਥੀ ਇਸ ਤਰ੍ਹਾਂ ਦੀਆਂ ਉਚਾਈਆਂ ਹਾਸਲ ਕਰਦੇ ਹਨ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਮਿਹਨਤ ਕਰ ਕੇ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਧਿਆਪਕਾਂ ਨੇ ਵੀ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਹਨ। ਸਕੂਲ ’ਚ ਖ਼ੁਸ਼ੀ ਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ ਤੇ ਮਾਪਿਆਂ ਨੇ ਵੀ ਸਕੂਲ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪਵਨ ਜੈਨ, ਮੈਨੇਜਰ ਸੋਨੂੰ ਜੈਨ ਨੇ ਕਿਹਾ ਕਿ ਇਸ ਉਪਲਬਧੀ ਨਾਲ ਇਕ ਵਾਰ ਫਿਰ ਸਾਬਤ ਹੋ ਗਿਆ ਹੈ ਕਿ ਸ਼੍ਰੀ ਮਹਾਵੀਰ ਜੈਨ ਮਾਡਲ ਸਕੂਲ ਸਿੱਖਿਆ ਦੇ ਖੇਤਰ ’ਚ ਆਪਣੀ ਵੱਖਰੀ ਪਛਾਣ ਬਣਾਈ ਰੱਖਦਾ ਹੈ ਤੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ।