ਸ੍ਰੀ ਜੀਐੱਮ ਆਰੀਆ ਸੀਨੀਅਰ ਸੈਕੰਡਰੀ ਸਕੂਲ ਪੱਟੀ ਦਾ ਪੰਜਵੀਂ ਜਮਾਤ ਦਾ ਸ਼ਾਨਦਾਰ ਨਤੀਜਾ
ਸਕੂਲ ਦੇ ਵਿਦਿਆਰਥੀਆਂ ਨੇ ਉੱਤਮ ਅੰਕ ਹਾਸਲ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ
Publish Date: Wed, 01 Apr 2026 04:03 PM (IST)
Updated Date: Thu, 02 Apr 2026 04:01 AM (IST)
ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ : ਸਿੱਖਿਆ ਦੇ ਖੇਤਰ ’ਚ ਇਕ ਵਾਰ ਫਿਰ ਸ੍ਰੀ ਜੀਐੱਮ ਆਰੀਆ ਸੀਨੀਅਰ ਸੈਕੰਡਰੀ ਸਕੂਲ ਪੱਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਪ੍ਰਾਪਤ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਨੇ ਉੱਤਮ ਅੰਕ ਹਾਸਲ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਕਸ਼ਿਸਪ੍ਰੀਤ ਕੌਰ, ਪੁੱਤਰੀ ਤਜਿੰਦਰਪਾਲ ਸਿੰਘ ਨੇ 99 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ। ਪਵਨਪ੍ਰੀਤ ਕੌਰ, ਪੁੱਤਰੀ ਹਰਪ੍ਰੀਤ ਸਿੰਘ ਨੇ 98 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲਖਬੀਰ ਸਿੰਘ, ਪੁੱਤਰ ਸ੍ਰੀ ਸੁਖਚੈਨ ਸਿੰਘ ਨੇ ਤੀਜਾ ਸਥਾਨ ਹਾਸਲ ਕਰ ਕੇ ਮਾਪਿਆਂ ਤੇ ਅਧਿਆਪਕਾਂ ਦਾ ਮਾਣ ਵਧਾਇਆ। ਇਸ ਸ਼ਾਨਦਾਰ ਕਾਮਯਾਬੀ ਦਾ ਸਿਹਰਾ ਪੰਜਵੀਂ ਜਮਾਤ ਦੀ ਇੰਚਾਰਜ ਵਰਿੰਦਰ ਕੌਰ ਤੇ ਸਕੂਲ ਦੀ ਪ੍ਰਿੰਸੀਪਲ ਅੰਜਨਾ ਦੇ ਸਿਰ ਜਾਂਦਾ ਹੈ, ਜਿਨ੍ਹਾਂ ਦੀ ਮਿਹਨਤ ਤੇ ਮਾਰਗਦਰਸ਼ਨ ਨਾਲ ਵਿਦਿਆਰਥੀਆਂ ਨੇ ਇਹ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕੀਤਾ। ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਇਸ ਉਪਲਬਧੀ ਲਈ ਮੁਬਾਰਕਬਾਦ ਦਿੱਤੀ ਗਈ ਤੇ ਭਵਿੱਖ ’ਚ ਵੀ ਇਸੇ ਤਰ੍ਹਾਂ ਉੱਤਮ ਨਤੀਜੇ ਲਿਆਂਦੇ ਜਾਣ ਦੀ ਆਸ ਜਤਾਈ ਗਈ।