ਰਵੀਸ਼ੇਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਰਵੀਸ਼ੇਰ ਸਿੰਘ ਦੇ ਜਾਣ ਨਾਲ ਪਰਿਵਾਰ ਨੂੰ ਨਾਂ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
Publish Date: Mon, 12 Jan 2026 05:56 PM (IST)
Updated Date: Tue, 13 Jan 2026 04:07 AM (IST)
ਕਾਰਜ ਸਿੰਘ ਬਿੱਟੂ,•ਪੰਜਾਬੀ ਜਾਗਰਣ, ਸੁਰਸਿੰਘ : ਪ੍ਰਸਿੱਧ ਕਬੱਡੀ ਖਿਡਾਰੀ ਅੰਬਾ ਸੁਰ ਸਿੰਘ ਦੇ ਪਿਤਾ ਰਵੀਸ਼ੇਰ ਸਿੰਘ ਸਬ-ਇੰਸਪੈਕਟਰ ਪੰਜਾਬ ਰੋਡਵੇਜ਼ ਪੱਟੀ ਅਚਾਨਕ ਸਦੀਵੀ ਵਿਛੋੜਾ ਦੇ ਕੇ ਅਕਾਲ ਪੁਰਖ ਦੇ ਚਰਨਾਂ ’ਚ ਜਾ ਬਿਰਾਜੇ ਹਨ। ਉਨ੍ਹਾਂ ਦੇ ਦੇਹਾਂਤ ’ਤੇ ‘ਆਪ’ ਆਗੂ ਸੁਖਦੇਵ ਸਿੰਘ ਢਿੱਲੋਂ ਤੇ ਹੋਰ ਵੱਖ-ਵੱਖ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਉਨ੍ਹਾਂ ਅੱਗੇ ਕਿਹਾ ਕਿ ਰਵੀਸ਼ੇਰ ਸਿੰਘ ਦੇ ਜਾਣ ਨਾਲ ਪਰਿਵਾਰ ਨੂੰ ਨਾਂ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਅਸੀਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹੋਇਆਂ, ਪਰਮਾਤਮਾ ਦੇ ਚਰਨਾਂ ’ਚ ਅਰਦਾਸ ਕਰਦੇ ਹਾਂ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸ ਮੌਕੇ ਹਮਦਰਦੀ ਕਰਨ ਵਾਲਿਆਂ ’ਚ ਰਾਣਾ ਰਣਬੀਰ ਸਿੰਘ ਮੈਂਬਰ ਬਲਾਕ ਸੰਮਤੀ, ਹਰਜਿੰਦਰ ਸਿੰਘ ਢਿੱਲੋਂ, ਅਰਸ਼ਦੀਪ ਸਿੰਘ ਢਿੱਲੋਂ, ਕਨੇਡਾ ਗੁਰਮੇਜ਼ ਸਿੰਘ ਫ਼ੌਜੀ, ਲਖਵਿੰਦਰ ਸਿੰਘ ਸੰਧੂ, ਤਜਿੰਦਰ ਸਿੰਘ ਛੀਨਾ, ਗੁਰਮੀਤ ਸਿੰਘ ਮੈਂਬਰ ਬਲਾਕ ਸੰਮਤੀ, ਗੁਰਵਿੰਦਰ ਸਿੰਘ ਮਾਹਣਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਆਦਿ ਹਾਜ਼ਰ ਸਨ।