ਕਿਸਾਨ ਆਗੂਆਂ ਤੇ ਦੁਕਾਨਦਾਰਾਂ ਨੇ ਕੀਤਾ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਸਨਮਾਨਿਤ
ਸਰਬਦਿਆਲ ਸਿੰਘ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਤੇ ਦੁਕਾਨਦਾਰ ਯੂਨੀਅਨ ਸ੍ਰੀ ਗੋਇੰਦਵਾਲ ਸਾਹਿਬ ਵੱਲੋਂ ‘ਜੀ ਆਇਆਂ’ ਕਿਹਾ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ
Publish Date: Mon, 04 May 2026 05:11 PM (IST)
Updated Date: Tue, 05 May 2026 04:05 AM (IST)
ਗੁਰਬਰਿੰਦਰ ਸਿੰਘ,•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬਦਲੀ ਹੋ ਕੇ ਨਵੇਂ ਆਏ ਮੈਨੇਜਰ ਸਰਬਦਿਆਲ ਸਿੰਘ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਤੇ ਦੁਕਾਨਦਾਰ ਯੂਨੀਅਨ ਸ੍ਰੀ ਗੋਇੰਦਵਾਲ ਸਾਹਿਬ ਵੱਲੋਂ ‘ਜੀ ਆਇਆਂ’ ਕਿਹਾ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮੈਨੇਜਰ ਨੇ ਕਿਹਾ ਕਿ ਮੈਂ ਬਹੁਤ ਹੀ ਮਾਣ ਮਹਿਸੂਸ ਕਰ ਰਿਹਾ ਹਾਂ ਕਿ ਮੈਨੂੰ ਸ੍ਰੀ ਗੁਰੂ ਅਮਰਦਾਸ ਜੀ ਦੀ ਵਰੋਸਾਈ ਹੋਈ ਇਸ ਪਵਿੱਤਰ ਧਰਤੀ ਵਿਖੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਜਿਨ੍ਹਾਂ ਚਿਰ ਵੀ ‘ਵਾਹਿਗੁਰੂ’ ਜੀ ਮੇਰੇ ’ਤੇ ਕਿਰਪਾ ਕਰਨਗੇ, ਮੈਂ ਇਸ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਤਨ ਦੇਹੀ ਦੇ ਨਾਲ ਸੇਵਾ ਕਰਾਂਗਾ l
ਮੈਨੇਜਰ ਸਰਬਦਿਆਲ ਸਿੰਘ ਨੂੰ ਸਨਮਾਨਿਤ ਕਰਨ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਸ੍ਰੀ ਗੋਇੰਦਵਾਲ ਸਾਹਿਬ ਦੇ ਪ੍ਰਧਾਨ ਦਵਿੰਦਰ ਸਿੰਘ ਗਿੱਲ, ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਮਨਦੀਪ ਸਿੰਘ, ਗੁਰਬਿੰਦਰ ਸਿੰਘ ਢੋਟੀ, ਸੁਰਿੰਦਰ ਸਿੰਘ ਢੋਟੀ, ਮੱਖਣ ਸਿੰਘ ਢੋਟੀ, ਜੋਗਿੰਦਰ ਸਿੰਘ ਧੂੰਦਾ, ਇਕਬਾਲ ਸਿੰਘ ਢੋਟੀ, ਗੁਰਚਰਨ ਸਿੰਘ, ਬਲਵਿੰਦਰ ਸਿੰਘ ਰੰਧਾਵਾ, ਸੁਰਜਨ ਸਿੰਘ, ਜੋਗਿੰਦਰ ਸਿੰਘ, ਰਸ਼ਪਾਲ ਸਿੰਘ, ਸਤਬੀਰ ਸਿੰਘ ਅਤੇ ਹੋਰ ਬਹੁਤ ਸਾਰੇ ਕਿਸਾਨ ਆਗੂ ਤੇ ਸੰਗਤਾਂ ਹਾਜ਼ਰ ਸਨ।