ਪਿੰਡ ਸੁਰਸਿੰਘ ਜਥੇ ਮਾਰਚ ’ਚ ਖੇਤ ਮਜ਼ਦੂਰ ਵੱਡੀ ਗਿਣਤੀ ’ਚ ਸ਼ਾਮਲ ਹੋਣਗੇ : ਕਾਮਰੇਡ ਗੋਹਲਵੜ, ਕਾਮਰੇਡ ਪੱਟੀ
ਮੋਦੀ ਸਰਕਾਰ ਨੇ ਤੋੜ ਕੇ ਜੀ ਰਾਮ ਜੀ ਕਾਨੂੰਨ ਨੂੰ ਲਾਗੂ ਕਰ ਕੇ ਮਨਰੇਗਾ ਮਜ਼ਦੂਰਾਂ ਦੇ ਮੂੰਹ ’ਚੋਂ ਰੋਟੀ ਖੋਹੀ ਹੈ
Publish Date: Mon, 09 Mar 2026 03:48 PM (IST)
Updated Date: Tue, 10 Mar 2026 04:00 AM (IST)

ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਭਰਵੀਂ ਮੀਟਿੰਗ ਕਾਮਰੇਡ ਕਿਸ਼ਨ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਜ਼ਿਲ੍ਹਾ ਪ੍ਰਧਾਨ ਕਾਮਰੇਡ ਪ੍ਰੀਤਮ ਸਿੰਘ ਪੱਟੀ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਯੂਨੀਅਨ ਦੇਸ਼ ਦੀ ਵੱਡੀ ਜਥੇਬੰਦੀ ਹੈ। ਜਿਸ ਦੀ ਲੱਖਾਂ ਮੈਂਬਰਸ਼ਿਪ ਹੈ ਤੇ ਸਾਰੇ ਰਾਜਾਂ ’ਚ ਦਲਿਤਾਂ, ਖੇਤ ਮਜ਼ਦੂਰਾਂ ਤੇ ਬੇਜ਼ਮੀਨਿਆਂ ਮਸਲਿਆਂ ਨੂੰ ਲੈ ਕੇ ਸੰਘਰਸ਼ ਕੀਤਾ ਤੇ ਜਿੱਤਾਂ ਵੀ ਪ੍ਰਾਪਤ ਕੀਤੀਆਂ। ਮਨਰੇਗਾ ਕਾਨੂੰਨ ਬਣਾ ਕੇ ਕਰੋੜਾ ਲੋਕਾਂ ਨੂੰ ਰੁਜ਼ਗਾਰ ਦਿਵਾਇਆ ਹੈ, ਜਿਸ ਨੂੰ ਮੋਦੀ ਸਰਕਾਰ ਨੇ ਤੋੜ ਕੇ ਜੀ ਰਾਮ ਜੀ ਕਾਨੂੰਨ ਨੂੰ ਲਾਗੂ ਕਰ ਕੇ ਮਨਰੇਗਾ ਮਜ਼ਦੂਰਾਂ ਦੇ ਮੂੰਹ ’ਚੋਂ ਰੋਟੀ ਖੋਹੀ ਹੈ। ਆਗੂਆਂ ਨੇ ਅੱਗੇ ਕਿਹਾ ਕਿ ਵੀਬੀ-ਜੀ ਰਾਮ ਜੀ ਕਾਨੂੰਨ ਵਾਪਸ ਲਿਆ ਜਾਵੇ ਤੇ ਚਾਰ ਲੇਬਰ ਕੋਡ ਰੱਦ ਕਰਵਾਉਣ ਲਈ ਬਿਜਲੀ ਸੋਧ ਬਿੱਲ ਤੇ ਬੀਜ ਸੋਧ ਬਿੱਲ ਆਦਿ ਮੰਗਾਂ ਨੂੰ ਲੈ ਕੇ ਸੀਪੀਆਈਐੱਮ ਦੇ 11 ਮਾਰਚ ਨੂੰ ਗ਼ਦਰੀ ਬਾਬਿਆਂ ਦੇ ਪਿੰਡ ਸੁਰਸਿੰਘ ਤੋਂ ਜਥਾ ਮਾਰਚ ਚੱਲੇਗਾ। ਇਸ ਜਥੇ ਮਾਰਚ ’ਚ ਪੱਟੀ ਤੋ ਖੇਤ ਮਜ਼ਦੂਰ ਵੱਡੀ ਗਿਣਤੀ ’ਚ ਸ਼ਾਮਲ ਹੋਣਗੇ। ਆਗੂਆਂ ਨੇ ਅੱਗੇ ਕਿਹਾ ਕਿ ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨ ਘੱਟੋ-ਘੱਟ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇਂ। ਬੇ-ਘਰਿਆ ਨੂੰ ਦਸ-ਦਸ ਮਰਲੇ ਦੇ ਪਲਾਟ ਦਿੱਤੇ ਜਾਣ। ਪਲਾਟ ਦੀ ਉਸਾਰੀ ਵਾਸਤੇ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਂ। ਜ਼ਮੀਨੀ ਸੁਧਾਰ ਲਾਗੂ ਕਰ ਕੇ ਵਾਧੂ ਜ਼ਮੀਨ ਬੇਜ਼ਮੀਨਿਆਂ ’ਚ ਵੰਡੀ ਜਾਵੇ, ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਮਜ਼ਦੂਰਾਂ ਨੂੰ ਦਿੱਤਾ ਜਾਵੇ। ਇਸ ਮੌਕੇ ਸੁਰਜੀਤ ਸਿੰਘ, ਬਲਵੰਤ ਸਿੰਘ, ਸੁਖਵਿੰਦਰ ਸਿੰਘ, ਅੰਗਰੇਜ਼ ਸਿੰਘ, ਰਛਪਾਲ ਸਿੰਘ, ਸਰਵਨ ਸਿੰਘ, ਬਲਦੇਵ ਸਿੰਘ ਪੱਟੀ, ਚਰਨਜੀਤ ਸਿੰਘ, ਜਗਦੀਸ਼ ਸਿੰਘ ਲਹੁਕਾ, ਪਲਵਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ।