ਜਸਪਾਲ ਸਿੰਘ ਜੱਸੀ, ਤਰਨਤਾਰਨ : ਤਰਨਤਾਰਨ ਦੇ ਪਿੰਡ ਰਸੂਲਪੁਰ ਨਿਵਾਸੀ ਕਿਸਾਨ ਨੇ ਆਰਥਿਕ ਤੰਗੀ ਦੇ ਚੱਲਦਿਆਂ ਜਹਿਰਲੀ ਵਸਤੂ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੇ ਸਿਰ ਚਾਰ ਲੱਖ ਦੇ ਕਰੀਬ ਕਰਜ਼ਾ ਨਿੱਜੀ ਤੌਰ 'ਤੇ ਲਿਆ ਕਰਜ਼ਾ ਸੀ। ਜਿਸ ਨੂੰ ਲੈ ਕੇ ਉਹ ਕਈ ਦਿਨਾਂ ਤੋਂ ਪਰੇਸ਼ਾਨ ਚੱਲਿਆ ਆ ਰਿਹਾ ਸੀ।

ਕਿਸਾਨ ਆਗੂ ਤੇਜਿੰਦਰਪਾਲ ਸਿੰਘ ਰਸੂਲਪੁਰ ਨੇ ਦੱਸਿਆ ਕਿ ਗੁਲਾਬ ਸਿੰਘ ਪੁੱਤਰ ਮੱਸਾ ਸਿੰਘ ਦੇ ਸਿਰ 'ਤੇ ਚਾਰ ਲੱਖ ਦੇ ਕਰੀਬ ਕਰਜ਼ਾ ਸੀ। ਕੁਝ ਦਿਨ ਪਹਿਲਾਂ ਉਸ ਨੇ ਆਪਣੀਆਂ ਦੋ ਲੜਕੀਆਂ ਦਾ ਵਿਆਹ ਕੀਤਾ ਸੀ ਪਰ ਦੋਵੇਂ ਲੜਕੀਆਂ ਘਰੇਲੂ ਕਲੇਸ਼ ਦੇ ਚੱਲਦਿਆਂ ਪੇਕੇ ਘਰ ਆ ਗਈਆਂ ਸਨ। ਕਿਸਾਨ ਗੁਲਾਬ ਸਿੰਘ ਕਣਕ ਦੀ ਫਸਲ ਤੋਂ ਕਰਜ ਉੱਤਰਣ ਦੀ ਆਸ ਸੀ ਪਰ ਕੋਰੋਨਾ ਵਾਇਰਸ ਦੇ ਚੱਲਦਿਆਂ ਬਣੇ ਹਲਾਤਾਂ ਕਾਰਨ ਉਹ ਕਈ ਦਿਨਾਂ ਤੋਂ ਪਰੇਸ਼ਾਨ ਚੱਲਿਆ ਆ ਰਿਹਾ ਸੀ। ਦੋ ਦਿਨ ਪਹਿਲਾਂ ਉਸ ਨੇ ਜਹਿਰੀਲੀ ਦਵਾਈ ਨਿਗਲ ਲਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਇਸ ਮੌਕੇ 'ਤੇ ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਦੇ ਜੋਨ ਪ੍ਰਧਾਨ ਸੁਖਵਿੰਦਰ ਸਿੰਘ ਦੁਗਲਵਾਲਾ ਨੇ ਕਿਹਾ ਕਿ ਕਿਸਾਨ ਆਰਥਿਕ ਤੰਗੀ ਦੇ ਚੱਲਦਿਆਂ ਖੁਦਕੁਸ਼ੀਆਂ ਕਰ ਰਹੇ ਹਨ। ਸਰਕਾਰ ਮ੍ਰਿਤਕ ਗੁਲਾਬ ਸਿੰਘ ਦੇ ਪਰਿਵਾਰ ਨੂੰ ਦਸ ਲੱਖ ਮੁਆਵਜਾ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਵੇ।

Posted By: Amita Verma