ਕਿਸਾਨ ਆਗੂਆਂ ਡੀਐੱਸਪੀ ਗੋਇੰਦਵਾਲ ਸਾਹਿਬ ਨੂੰ ਕੀਤਾ ਸਨਮਾਨਤ
ਕੋਈ ਵੀ ਕੰਮ ਸੰਗਤ ਦੇ ਸਹਿਯੋਗ ਤੋਂ ਬਿਨਾ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਕਰ ਕੇ ਇਲਾਕੇ ਦੇ ਲੋਕਾਂ ਦਾ ਸਹਿਯੋਗ ਹੋਣਾ ਬਹੁਤ ਹੀ ਜ਼ਰੂਰੀ ਹੈ।
Publish Date: Sun, 10 May 2026 04:27 PM (IST)
Updated Date: Mon, 11 May 2026 04:00 AM (IST)

ਗੁਰਬਰਿੰਦਰ ਸਿੰਘ,•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਸਬ-ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਿਯੁਕਤ ਡੀਐੱਸਪੀ ਅਤੁਲ ਸੋਨੀ ਦੇ ਤਬਾਦਲੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਡੀਐੱਸਪੀ ਹਰਿੰਦਰ ਸਿੰਘ ਨੂੰ ਸਬ ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਦਾ ਚਾਰਜ ਸੰਭਾਲਿਆ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨਤਾਰਨ ਦੇ ਜ਼ੋਨ ਟਾਂਡਾ ਦੀ ਇਕਾਈ ਸ੍ਰੀ ਗੋਇੰਦਵਾਲ ਸਾਹਿਬ ਵੱਲੋਂ ਨਵ-ਨਿਯੁਕਤ ਡੀਐੱਸਪੀ ਹਰਿੰਦਰ ਸਿੰਘ ਨੂੰ ‘ਜੀ ਆਇਆਂ’ ਆਖਿਆ ਗਿਆ ਅਤੇ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਡੀਐੱਸਪੀ ਹਰਿੰਦਰ ਸਿੰਘ ਨੇ ਕਿਹਾ ਕਿ ਉਹ ਬੜੀ ਖੁਸ਼ੀ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਨੂੰ ਇਸ ਇਤਿਹਾਸਿਕ ਤੇ ਪਵਿੱਤਰ ਨਗਰ ਸ੍ਰੀ ਗੋਇੰਦਵਾਲ ਸਾਹਿਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਹ ਇਹ ਸੇਵਾ ਪੂਰੀ ਤਨ ਦੇਹੀ ਨਾਲ ਨਿਭਾਉਣਗੇ ਤੇ ਇਸ ਇਲਾਕੇ ਦੇ ਲੋਕਾਂ ਲਈ ਹਮੇਸ਼ਾ ਹਾਜ਼ਰ ਰਹਿਣਗੇ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਆਉਣ ਵਾਲੇ ਹਰੇਕ ਇਨਸਾਨ ਦਾ ਸਤਿਕਾਰ ਕੀਤਾ ਜਾਵੇਗਾ ਅਤੇ ਹਰੇਕ ਨੂੰ ਇਨਸਾਫ਼ ਮਿਲੇਗਾ। ਸਮਾਜ ਵਿਰੋਧੀ ਅਨਸਰਾਂ ਨਾਲ ਪੂਰੀ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ’ਚ ਉਨ੍ਹਾਂ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਕੰਮ ਸੰਗਤ ਦੇ ਸਹਿਯੋਗ ਤੋਂ ਬਿਨਾ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਕਰ ਕੇ ਇਲਾਕੇ ਦੇ ਲੋਕਾਂ ਦਾ ਸਹਿਯੋਗ ਹੋਣਾ ਬਹੁਤ ਹੀ ਜ਼ਰੂਰੀ ਹੈ। ਡੀਐੱਸਪੀ ਨੂੰ ਸਨਮਾਨ ਦੇਣ ਸਮੇਂ ਇਕਾਈ ਪ੍ਰਧਾਨ ਦਵਿੰਦਰ ਸਿੰਘ ਗਿੱਲ, ਜ਼ੋਨ ਮੀਡੀਆ ਇੰਚਾਰਜ ਜੋਗਿੰਦਰ ਸਿੰਘ ਰੰਧਾਵਾ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਢੋਟੀ, ਮੀਤ ਪ੍ਰਧਾਨ ਮੱਖਣ ਸਿੰਘ ਢੋਟੀ ਆਦਿ ਹਾਜ਼ਰ ਸਨ।