ਬਲਾਕ ਗੰਡੀਵਿੰਡ ਤੋਂ ਡੀਸੀ ਦਫ਼ਤਰ ਧਰਨੇ ਲਈ ਰਵਾਨਾ ਹੋਏ ਕਿਸਾਨ
ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਮਨਾਉਣ ਦੇ ਸਬੰਧੀ ਸੂਬੇ ਭਰ ’ਚ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਲਗਾਏ ਹਨ
Publish Date: Sat, 17 Jan 2026 04:19 PM (IST)
Updated Date: Sun, 18 Jan 2026 04:04 AM (IST)
ਨਰਿੰਦਰ ਸਿੰਘ ਦੋਦੇ, •ਪੰਜਾਬੀ ਜਾਗਰਣ, ਸਰਾਏ ਅਮਾਨਤ ਖਾਂ : ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਬਲਾਕ ਗੰਡੀਵਿੰਡ ਤੋਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਟਾਂਡਾ ਦੇ ਕਿਸਾਨ ਡੀਸੀ ਦਫ਼ਤਰ ਤਰਨਤਾਰਨ ਵਿਖੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਦਿੱਤੇ ਜਾ ਰਹੇ ਧਰਨੇ ਵਿਚ ਸ਼ਾਮਲ ਹੋਣ ਲਈ ਰਵਾਨਾ ਹੋਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਅਵਤਾਰ ਸਿੰਘ ਚਾਹਲ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਮਨਾਉਣ ਦੇ ਸਬੰਧੀ ਸੂਬੇ ਭਰ ’ਚ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਲਗਾਏ ਹਨ ਤੇ ਇਹ ਧਰਨੇ ਉਨ੍ਹਾਂ ਦੇਰ ਜਾਰੀ ਰਹਿਣਗੇ, ਜਿਨ੍ਹਾਂ ਚਿਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ। ਇਸ ਮੌਕੇ ਨਰਿੱਜਣ ਸਿੰਘ, ਸੁਰਜੀਤ ਸਿੰਘ ਫੌਜੀ, ਸੁਖਦੇਵ ਸਿੰਘ, ਨਿਰਮਲ ਸਿੰਘ, ਜੋਬਨਜੀਤ ਸਿੰਘ, ਗੁਰਲਾਲ ਸਿੰਘ ਲਹੀਆਂ, ਅਜੀਤ ਸਿੰਘ, ਕਾਰਜ ਸਿੰਘ ਸਰਾਂ, ਰਤਨ ਸਿੰਘ ਢੰਡ, ਅੰਗਰੇਜ਼ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਕਰਮ ਸਿੰਘ, ਖਜ਼ਾਨ ਸਿੰਘ, ਹਰਦੇਵ ਸਿੰਘ ਸ਼ਾਹ, ਕੁਲਵੰਤ ਸਿੰਘ, ਭੁਪਿੰਦਰ ਸਿੰਘ, ਸੁਖਦੇਵ ਸਿੰਘ, ਬਲਬੀਰ ਸਿੰਘ, ਹਰਪਾਲ ਸਿੰਘ, ਦਿਲਬਾਗ ਸਿੰਘ, ਬਾਊ ਦੋਧੀ, ਕਾਲਾ ਸਿੰਘ, ਅੰਗਰੇਜ਼ ਸਿੰਘ, ਰਾਜਾ ਸਿੰਘ, ਜੱਸਾ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ, ਮਨਜੀਤ ਸਿੰਘ ਕਾਲੀ ਆਦਿ ਹਾਜਰ ਸਨ। ਕੈਪਸ਼ਨ - ਧਰਨੇ ’ਤੇ ਰਵਾਨਾ ਹੁੰਦੇ ਹੋਏ ਕਿਸਾਨ।