ਬਲਾਕ ਖਡੂਰ ਸਾਹਿਬ ’ਚ ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਕਰਵਾਈ ਗਈ - ਡਾਕਟਰ ਤੇਜਬੀਰ ਸਿੰਘ ਭੰਗੂ
ਸਿਮਰਨਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ ਨੇ ਆਤਮਾ ਸਕੀਮ ’ਚ ਕਰਵਾਈਆਂ ਜਾਣ ਵਾਲੀਆਂ ਟ੍ਰੇਨਿੰਗਾਂ ਤੇ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦਿੱਤੀ।
Publish Date: Wed, 21 Jan 2026 05:30 PM (IST)
Updated Date: Thu, 22 Jan 2026 04:04 AM (IST)

ਬਲਾਕ ਖਡੂਰ ਸਾਹਿਬ ’ਚ ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਕਰਵਾਈ ਗਈ - ਡਾਕਟਰ ਤੇਜਬੀਰ ਸਿੰਘ ਭੰਗੂ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨਾ ਖੇਤੀਬਾੜੀ ਵਿਭਾਗ ਦਾ ਸ਼ਲਾਘਾਯੋਗ ਉਪਰਾਲਾ-ਤਹਿਸੀਲਦਾਰ ਖਡੂਰ ਸਾਹਿਬ ਸਟਾਫ਼ ਰਿਪੋਰਟਰ,•ਪੰਜਾਬੀ ਜਾਗਰਣ, ਤਰਨਤਾਰਨ : ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਯੋਗ ਅਗਵਾਈ ਹੇਠ ਆਤਮਾ ਸਕੀਮ ਅਧੀਨ ਪਿੰਡ ਖਡੂਰ ਸਾਹਿਬ ਦੀ ਸਹਿਕਾਰੀ ਸਭਾ ਵਿਖੇ ਕਿਸਾਨ ਗੋਸ਼ਟੀ ਕਰਵਾਈ ਗਈ। ਇਸ ਕਿਸਾਨ ਗੋਸ਼ਟੀ ’ਚ ਤਹਿਸੀਲਦਾਰ ਖਡੂਰ ਸਾਹਿਬ ਸੀਮਾ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਰਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਣਕ, ਸਰੋਂ, ਬਰਸੀਮ ਦੀਆਂ ਮੌਜੂਦਾ ਫ਼ਸਲਾਂ ਤੋਂ ਮਿਆਰੀ ਅਤੇ ਵੱਧ ਝਾੜ ਲੈਣ ਦੇ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ। ਗੁਰਪ੍ਰੀਤ ਸਿੰਘ ਸਰਾਂ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਮਹਿਕਮੇ ’ਚ ਚੱਲ ਰਹੀਆਂ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਕਿਸਾਨਾਂ ਨੂੰ ਸਹਾਇਕ ਧੰਦੇ ਮੱਛੀ ਪਾਲਣ ਧੰਦੇ ਤੇ ਸਰਕਾਰ ਵੱਲੋਂ ਇਸ ਧੰਦੇ ’ਤੇ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਡਾ. ਯਾਦਵਿੰਦਰ ਸਿੰਘ ਯਾਦਾ ਬਲਾਕ ਟੈਕਨਾਲੋਜੀ ਮੈਨੇਜਰ ਨੇ ਕਿਸਾਨਾਂ ਨੂੰ ਵੱਖ-ਵੱਖ ਸਹਾਇਕ ਧੰਦਿਆਂ, ਪਰਾਲੀ ਪ੍ਰਬੰਧਨ ਤੇ ਇਨ੍ਹਾਂ ’ਤੇ ਬਾਗ਼ਬਾਨੀ ਵਿਭਾਗ ਪੰਜਾਬ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ ਤੇ ਆਏ ਹੋਏ ਮਾਹਿਰਾਂ ਤੇ ਕਿਸਾਨਾਂ ਦਾ ਧੰਨਵਾਦ ਕੀਤਾ। ਖਡੂਰ ਸਾਹਿਬ ਸੀਮਾ ਸ਼ਰਮਾ ਨੇ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਵਾਸਤੇ ਖੇਤੀਬਾੜੀ ਵਿਭਾਗ ਦੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਕਿਸਾਨਾਂ ਦਾ ਮਨੋਬਲ ਵੱਧਦਾ ਹੈ ਤੇ ਉਹ ਆਉਣ ਵਾਲੇ ਸਮੇਂ ’ਚ ਪਰਾਲੀ ਨੂੰ ਅੱਗ ਲਾਉਣ ਤੋ ਗੁਰੇਜ਼ ਕਰਨਗੇ। ਇਸ ਮੌਕੇ ਸਤਨਾਮ ਸਿੰਘ ਖੇਤੀਬਾੜੀ ਉਪ-ਨਿਰੀਖਕ ਨੇ ਸਟੇਜ ਸੈਕਟਰੀ ਦੀ ਭੂਮਿਕਾ ਬਾਖੂਬੀ ਨਿਭਾਈ। ਸਿਮਰਨਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ ਨੇ ਆਤਮਾ ਸਕੀਮ ’ਚ ਕਰਵਾਈਆਂ ਜਾਣ ਵਾਲੀਆਂ ਟ੍ਰੇਨਿੰਗਾਂ ਤੇ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦਿੱਤੀ। ਕੈਂਪ ’ਚ ਅਵਤਾਰ ਸਿੰਘ ਖੇਤੀਬਾੜੀ ਉਪ ਨਿਰੀਖਕ, ਕਮਲਜੀਤ ਕੌਰ ਸਹਾਇਕ ਟੈਕਨੋਲੋਜੀ ਮੈਨੇਜਰ, ਇੰਸਪੈਕਟਰ ਕਮ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਪ੍ਰਗਟ ਸਿੰਘ, ਸੈਕਟਰੀ ਸਹਿਕਾਰੀ ਸਭਾ ਰਘਬੀਰ ਸਿੰਘ, ਸੁਪਰਡੈਂਟ ਜਗਰੂਪ ਸਿੰਘ, ਧਰਮਵੀਰ ਕਲਰਕ, ਸੈਕਟਰੀ ਸਹਿਕਾਰੀ ਸਭਾ ਕੱਲਾ ਸੁਖਵਿੰਦਰ ਸਿੰਘ, ਸਹਿਕਾਰੀ ਸਭਾ ਤਖਤੂਚੱਕ ਰਾਜਬੀਰ ਸਿੰਘ, ਸੈਕਟਰੀ ਸਹਿਕਾਰੀ ਸਭਾ ਚੱਕ ਖਾਂ ਸੁਖਬੀਰ ਸਿੰਘ, ਕੁਲਵੰਤ ਸਿੰਘ, ਬਚਿੱਤਰ ਸਿੰਘ ਸੇਵਾਦਾਰ, ਗੁਰਪ੍ਰਤਾਪ ਸਿੰਘ, ਚਰਨਜੀਤ ਸਿੰਘ, ਕਰਮ ਸਿੰਘ, ਬਲਵਿੰਦਰ ਸਿੰਘ ਬੇਲਦਾਰ, ਅਮਰਜੀਤ ਸਿੰਘ, ਪ੍ਰੀਤਮ ਸਿੰਘ, ਗੁਰਮੇਜ ਸਿੰਘ, ਗੁਰਵੇਲ ਸਿੰਘ, ਸਤਨਾਮ ਸਿੰਘ ਸਰਵੇਅਰ ਅਤੇ ਪਿੰਡ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ।