- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਨਿਰਮਲ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਅਲਗੋਂ ਕਲਾਂ ਗਰੀਬ ਪਰਿਵਾਰ ਨਾਲ ਸਬੰਧਤ ਹੈ। ਪੀਟਰ ਰੇਹੜਾ ਚਲਾ ਕੇ ਆਪਣੇ ਘਰ ਦਾ ਗੁਜ਼ਾਰਾ ਚਲਾ ਰਿਹਾ ਸੀ। ਨਿਰਮਲ ਸਿੰਘ ਦੀਆਂ ਤਿੰਨ ਲੜਕੀਆਂ ਹਨ ਤੇ ਉਹ ਆਰਥਿਕ ਤੰਗੀ ਦੇ ਚੱਲਦਿਆਂ ਪਰੇਸ਼ਾਨੀ ਵਿਚ ਸੀ।

ਦਲਜਿੰਦਰ ਸਿੰਘ, ਪੰਜਾਬੀ ਜਾਗਰਣ, ਅਲਗੋਂ ਕੋਠੀ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲਗੋਂ ਕਲਾਂ ਵਾਸੀ ਵਿਅਕਤੀ ਨੇ ਆਰਥਿਕ ਤੰਗੀ ਦੇ ਚੱਲਦਿਆਂ ਹਰੀਕੇ ਨਹਿਰ ਵਿਚ ਛਾਲ ਮਾਰ ਦਿੱਤੀ। ਉਸ ਦੀ ਲਾਸ਼ ਮਿਲੀ ਹੈ ਜਾਂ ਨਹੀਂ, ਇਸ ਬਾਰੇ ਕੋਈ ਪੁਸ਼ਟੀ ਨਹੀਂ ਹੋ ਸਕੀ। ਉੱਧਰ ਤਿੰਨ ਬੱਚਿਆਂ ਦੇ ਪਿਤਾ ਵਲੋਂ ਚੁੱਕੇ ਗਏ ਇਸ ਕਦਮ ਦੇ ਚੱਲਦਿਆਂ ਉਸ ਦੇ ਪਰਿਵਾਰ ਤੇ ਪਿੰਡ ਵਿਚ ਸੋਗ ਦੀ ਲਹਿਰ ਬਣੀ ਹੋਈ ਹੈ।
ਜਾਣਕਾਰੀ ਅਨੁਸਾਰ ਨਿਰਮਲ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਅਲਗੋਂ ਕਲਾਂ ਗਰੀਬ ਪਰਿਵਾਰ ਨਾਲ ਸਬੰਧਤ ਹੈ। ਪੀਟਰ ਰੇਹੜਾ ਚਲਾ ਕੇ ਆਪਣੇ ਘਰ ਦਾ ਗੁਜ਼ਾਰਾ ਚਲਾ ਰਿਹਾ ਸੀ। ਨਿਰਮਲ ਸਿੰਘ ਦੀਆਂ ਤਿੰਨ ਲੜਕੀਆਂ ਹਨ ਤੇ ਉਹ ਆਰਥਿਕ ਤੰਗੀ ਦੇ ਚੱਲਦਿਆਂ ਪਰੇਸ਼ਾਨੀ ਵਿਚ ਸੀ। ਦੱਸਿਆ ਜਾ ਰਿਹਾ ਹੈ ਕਿ ਇਸੇ ਕਰਕੇ ਉਸ ਨੇ ਹਰੀਕੇ ਦੀ ਨਹਿਰ ਵਿਚ ਛਾਲ ਮਾਰ ਦਿੱਤੀ। ਪਿੰਡ ਦੇ ਸਰਪੰਚ ਹਰਪਾਲ ਸਿੰਘ ਨੇ ਦੱਸਿਆ ਕਿ ਨਹਿਰ ਵਿਚ ਨਿਰਮਲ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ, ਪਰ ਉਸ ਦਾ ਹਾਲੇ ਤਕ ਕੋਈ ਪਤਾ ਨਹੀਂ ਲੱਗਾ। ਦੱਸ ਦਈਏ ਕਿ ਉਹ ਆਪਣੀ ਪਤਨੀ ਤੇ ਤਿੰਨ ਧੀਆਂ ਸਮੇਤ ਪਰਿਵਾਰ ਨਾਲੋਂ ਵੱਖਰਾ ਰਹਿੰਦਾ ਸੀ। ਉਸ ਦੇ ਪਿਤਾ ਦੀ ਵੀ ਪਹਿਲਾਂ ਮੌਤ ਹੋ ਚੁੱਕੀ ਹੈ।