- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮਥਰੇਵਾਲ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਸਵੇਰੇ ਕਰੀਬ ਦਸ ਵਜੇ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਮੌਜੂਦ ਸੀ। ਇਸੇ ਦੌਰਾਨ ਲਵਜੀਤ ਸਿੰਘ ਲੱਬੀ ਪੁੱਤਰ ਮੇਜਰ ਸਿੰਘ ਵਾਸੀ ਮਥਰੇਵਾਲ ਕੰਧ ਟੱਪ ਕੇ ਉਨ੍ਹਾਂ ਦੇ ਘਰ ਵਿਚ ਦਾਖਲ ਹੋਇਆ ਅਤੇ ਆਉਂਦਿਆਂ ਹੀ ਹਵਾਈ ਫਾਇਰ ਕੀਤਾ। ਬਾਅਦ ਵਿਚ ਉਹ ਗਾਲੀ ਗਲੋਚ ਕਰਨ ਲੱਗਾ ਤੇ ਮੁੜ ਸਿੱਧੀ ਗੋਲੀ ਉਸ ਵੱਲ ਚਲਾਈ, ਜਿਸ ਤੋਂ ਉਹ ਵਾਲ ਵਾਲ ਬਚਿਆ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ: ਸਥਾਨਕ ਪਿੰਡ ਮਥਰੇਵਾਲ ਵਿਖੇ ਕਥਿਤ ਤੌਰ ’ਤੇ ਇਕ ਘਰ ਅੰਦਰ ਦਾਖਲ ਹੋ ਕੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮਥਰੇਵਾਲ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਸਵੇਰੇ ਕਰੀਬ ਦਸ ਵਜੇ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਮੌਜੂਦ ਸੀ। ਇਸੇ ਦੌਰਾਨ ਲਵਜੀਤ ਸਿੰਘ ਲੱਬੀ ਪੁੱਤਰ ਮੇਜਰ ਸਿੰਘ ਵਾਸੀ ਮਥਰੇਵਾਲ ਕੰਧ ਟੱਪ ਕੇ ਉਨ੍ਹਾਂ ਦੇ ਘਰ ਵਿਚ ਦਾਖਲ ਹੋਇਆ ਅਤੇ ਆਉਂਦਿਆਂ ਹੀ ਹਵਾਈ ਫਾਇਰ ਕੀਤਾ। ਬਾਅਦ ਵਿਚ ਉਹ ਗਾਲੀ ਗਲੋਚ ਕਰਨ ਲੱਗਾ ਤੇ ਮੁੜ ਸਿੱਧੀ ਗੋਲੀ ਉਸ ਵੱਲ ਚਲਾਈ, ਜਿਸ ਤੋਂ ਉਹ ਵਾਲ ਵਾਲ ਬਚਿਆ। ਉਸਨੇ ਰਸੋਈ ਦੇ ਸ਼ੀਸ਼ੇ ਵਾਲਾ ਦਰਵਾਜਾ ਵੀ ਤੋੜ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਨਿਸ਼ਾਨ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਦੇ ਬਿਆਨਾਂ ’ਤੇ ਲਵਜੀਤ ਸਿੰਘ ਲੱਬੀ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਅਤੇ ਮੌਕੇ ਤੋਂ 30 ਬੋਰ ਦੇ ਦੋ ਖੋਲ੍ਹ ਵੀ ਬਰਾਮਦ ਹੋਏ ਹਨ।