ਤਰਨਤਾਰਨ ’ਚ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਤਰਨਤਾਰਨ ’ਚ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
Publish Date: Sat, 12 Sep 2026 08:33 PM (IST)
Updated Date: Sat, 12 Sep 2026 08:35 PM (IST)
ਸ੍ਰੀ ਦਰਬਾਰ ਸਾਹਿਬ ਤਰਨਤਾਰਨ ’ਚ ਦੇਰ ਰਾਤ ਤਕ ਲੱਗੀ ਗੁਰਬਾਣੀ ਦੀ ਛਹਿਬਰ ਸੁਨਹਿਰੀ ਪਾਲਕੀ ਨਾਲ ਸੰਗਤ ਨੇ ਕੀਤੀ ਪਵਿੱਤਰ ਸਰੋਵਰ ਦੀ ਪਰਿਕਰਮਾ ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ ਤਰਨਤਾਰਨ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਅਦੁੱਤੀ ਗੁਰਮਤਿ ਸਮਾਗਮ ਸ਼ਨਿਚਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਦੀਵਾਨ ਹਾਲ ਵਿਚ ਜੋੜਾ ਘਰ ਸੇਵਕ ਜਥਾ ਨੂਰਦੀ ਬਾਹੀ ਵੱਲੋਂ ਮੈਨੇਜਰ ਹਰਜਿੰਦਰ ਸਿੰਘ ਪੱਟੀ ਤੇ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਦੇਰ ਰਾਤ ਜਿੱਥੇ ਗੁਰਬਾਣੀ ਦੀ ਛਹਿਬਰ ਲੱਗੀ, ਉੱਥੇ ਹੀ ਵੱਡੀ ਗਿਣਤੀ ਸੰਗਤ ਨੇ ਪਰਿਵਾਰਾਂ ਸਮੇਤ ਸਮਾਗਮ ’ਚ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਸ਼ਨਿਚਰਵਾਰ ਸਵੇਰੇ ਦੂਸਰੇ ਹੁਕਮਨਾਮੇ ਉਪਰੰਤ ਸੁਨਹਿਰੀ ਪਾਲਕੀ ਵਿਚ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸੰਗਤ ਨੇ ਨਗਰ ਕੀਰਤਨ ਦੇ ਰੂਪ ’ਚ ਪਵਿੱਤਰ ਸਰੋਵਰ ਦੀ ਪਰਿਕਰਮਾ ਕੀਤੀ। ਇਸ ਦੌਰਾਨ ਗੁਰਦੁਆਰਾ ਮੰਜੀ ਸਾਹਿਬ ਪਹੁੰਚ ਕੇ ਸੰਗਤ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਗਿਆ। ਸ਼ਾਮ 4 ਤੋਂ ਰਾਤ 10 ਵਜੇ ਤਕ ਹੋਏ ਅਦੁੱਤੀ ਗੁਰਮਤਿ ਸਮਾਗਮ ਮੌਕੇ ਭਾਈ ਜੱਜਬੀਰ ਸਿੰਘ ਕਥਾ ਵਾਚਕ, ਮਾਤਾ ਗੰਗਾ ਜੀ ਕੀਰਤਨੀ ਜਥਾ, ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨੀ ਜਥਾ ਅਤੇ ਬਾਬਾ ਬੁੱਢਾ ਸਾਹਿਬ ਜੀ ਕੀਰਤਨੀ ਜਥਾ ਬੀਬੀਆਂ ਤੋਂ ਇਲਾਵਾ ਭਾਈ ਤਾਰੂ ਸਿੰਘ ਗੁਰਮਤਿ ਸੰਗੀਤ ਅਕੈਡਮੀ ਦੇ ਬੱਚੇ, ਭਾਈ ਹੀਰਾ ਸਿੰਘ, ਭਾਈ ਜੋਬਨਪ੍ਰੀਤ ਸਿੰਘ ਜੌੜ ਸਿੰਘ ਵਾਲਾ ਕਵੀਸ਼ਰੀ ਜਥਾ, ਭਾਈ ਜਸਵੰਤ ਸਿੰਘ ਮੰਜੀ ਸਾਹਿਬ ਅੰਮ੍ਰਿਤਸਰ ਵਾਲੇ ਅਤੇ ਭਾਈ ਕੁਲਦੀਪ ਸਿੰਘ ਖਾਲਸਾ ਹਿਸਾਰ ਵਾਲਿਆਂ ਨੇ ਸੰਗਤ ਨੂੰ ਹਰਿ ਜਸ ਸਰਵਣ ਕਰਵਾ ਕੇ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਮੌਕੇ ਗੁਰੂ ਸਾਹਿਬ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸੰਗਤ ਵਿਚ ਜਿੱਥੇ ਮਠਿਆਈਆਂ ਦੇ ਪ੍ਰਸ਼ਾਦ ਵਰਤਾਏ ਗਏ। ਉੱਥੇ ਹੀ ਗੁਰੂ ਕੇ ਲੰਗਰ ਵੀ ਅਤੁੱਟ ਵਰਤਿਆ। ਇਸ ਮੌਕੇ ਜੋੜਾ ਘਰ ਸੇਵਕ ਜਥਾ ਨੂਰਦੀ ਬਾਹੀ ਦੇ ਸੇਵਾਦਾਰ ਲਖਬੀਰ ਸਿੰਘ, ਗੁਰਮੁੱਖ ਸਿੰਘ, ਕੁਲਵੰਤ ਸਿੰਘ, ਗੁਰਸਾਹਿਬ ਸਿੰਘ, ਬਲਵਿੰਦਰ ਸਿੰਘ, ਦਿਲਬਾਗ ਸਿੰਘ, ਹਰਭਜਨ ਸਿੰਘ, ਆਤਮਾ ਸਿੰਘ, ਹਰਵੰਤ ਸਿੰਘ, ਗੁਰਮੇਜ ਸਿੰਘ, ਰਸਾਲ ਸਿੰਘ, ਸਲਵਿੰਦਰ ਸਿੰਘ, ਮਹਿਲ ਸਿੰਘ, ਗੁਰਜੀਤ ਸਿੰਘ, ਚਮਕੌਰ ਸਿੰਘ, ਸਵਰਣ ਸਿੰਘ ਤਰਨਤਾਰਨ, ਸੇਮਾ ਸਿੰਘ, ਹਰਨੇਕ ਸਿੰਘ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਕਲੇਰ, ਭੁਪਿੰਦਰ ਸਿੰਘ ਭਿੰਦਾ, ਜਰਮਨ ਸਿੰਘ, ਕਸ਼ਮੀਰ ਸਿੰਘ, ਡਾ. ਨਵਜੋਤ ਸਿੰਘ, ਪਰਗਟ ਸਿੰਘ, ਸੁਖਬੀਰ ਸਿੰਘ, ਮਨਜਿੰਦਰ ਸਿੰਘ, ਗੁਰਦੀਪ ਸਿੰਘ ਤਰਨਤਾਰਨ ਤੇ ਸਾਹਿਬ ਸਿੰਘ ਦੁਲਚੀਪੁਰ ਨੇ ਸਮਾਗਮ ਵਿਚ ਪਹੁੰਚੇ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ।