ਫੂਡ ਸੇਫਟੀ ਟੀਮ ਤਰਨਤਾਰਨ ਨੇ ਭੋਜਨ ਸੁਰੱਖਿਆ ਪੰਦਰਵਾੜੇ ਦੀ ਕੀਤੀ ਸ਼ੁਰੂਆਤ
ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਬਾਜਰੇ ਦੇ ਲਾਭਾਂ ਅਤੇ ਵਿਸ਼ਵ ਸਿਹਤ ਦਿਵਸ 2026 ਦੇ ਥੀਮ ਬਾਰੇ ਜਾਣੂੰ ਕਰਵਾਇਆ ਗਿਆ।
Publish Date: Wed, 08 Apr 2026 04:52 PM (IST)
Updated Date: Thu, 09 Apr 2026 04:02 AM (IST)

ਸਟਾਫ਼ ਰਿਪੋਰਟਰ,•ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ’ਚ ਫੂਡ ਸੇਫਟੀ ਟੀਮ ਤਰਨਤਾਰਨ ਨੇ ਭੋਜਨ ਸੁਰੱਖਿਆ ਪੰਦਰਵਾੜਾ ਮਨਾਉਣ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਸਥਾਨਕ ਮਾਝਾ ਪਬਲਿਕ ਸਕੂਲ ’ਚ ਆਲ ਵੂਮੈੱਨ ਐੱਨਜੀਓ ਇਨਰਵ੍ਹੀਲ ਕਲੱਬ ਤਰਨਤਾਰਨ ਸਾਹਿਬ ਦੇ ਮੈਂਬਰਾਂ ਨਾਲ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਵੱਲੋਂ ਬੱਚਿਆਂ ਨੂੰ ਸੁਰੱਖਿਅਤ ਭੋਜਨ ਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਛੋਟੇ ਬੱਚਿਆਂ ਨੇ ਵੀ ਸਿਹਤਮੰਦ ਭੋਜਨ ਤੇ ਸਫ਼ਾਈ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਮਾਝਾ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਰਮਨ ਦੂਆ ਨੇ ਵਿਦਿਆਰਥੀਆਂ ਨੂੰ ਅੱਜ ਪ੍ਰਾਪਤ ਗਿਆਨ ਮਾਪਿਆਂ ਤੇ ਭੈਣਾਂ-ਭਰਾਵਾਂ ਨਾਲ ਸਾਂਝਾ ਕਰਨ ਲਈ ਉਤਸ਼ਾਹਿਤ ਕੀਤਾ। ਇਸੇ ਤਹਿਤ ਫੂਡ ਸੇਫਟੀ ਆਨ ਵੀਲਜ਼ ਟੀਮ ਵੱਲੋਂ ਸਿਵਲ ਹਸਪਤਾਲ ਤਰਨਤਾਰਨ ਵਿਖੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਲਈ ਇਕ ਹੋਰ ਜਾਗਰੂਕਤਾ ਕੈਂਪ ਲਾਇਆ ਗਿਆ ਤੇ ਸਿਵਲ ਸਰਜਨ ਤਰਨਤਾਰਨ ਦੀ ਮੌਜੂਦਗੀ ’ਚ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਬਾਜਰੇ ਦੇ ਲਾਭਾਂ ਅਤੇ ਵਿਸ਼ਵ ਸਿਹਤ ਦਿਵਸ 2026 ਦੇ ਥੀਮ ਬਾਰੇ ਜਾਣੂੰ ਕਰਵਾਇਆ ਗਿਆ। ਡੀਐੱਫਪੀਓ ਡਾ.ਭਾਰਤੀ ਧਵਨ, ਡਾ. ਰਣਦੀਪ ਤੇ ਡਾ. ਰਾਘਵ, ਮਹਾਮਾਰੀ ਵਿਗਿਆਨੀ ਡਾ.ਅਸ਼ਵਿਨ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਤੇ ਆਰੂਸ਼ ਭੱਲਾ ਬੀਸੀਸੀ ਕੋਆਰਡੀਨੇਟਰ ਵੱਲੋਂ ਮੌਜੂਦ ਸਾਰਿਆਂ ਨੂੰ ਐੱਫਐੱਸਡਬਲਿਯੂ ਦੇ ਤਿੰਨ ਹਿੱਸਿਆਂ ਬਾਰੇ ਜਾਣੂੰ ਕਰਵਾਇਆ ਗਿਆ।