ਪੌਣੇ ਅੱਠ ਕਿੱਲੋ ਹੈਰੋਇਨ ਸਣੇ ਫੜੇ ਵਿਅਕਤੀਆਂ ਕੋਲੋਂ ਰਿਮਾਂਡ ਦੌਰਾਨ ਚਾਰ ਪਿਸਤੌਲ ਬਰਾਮਦ ਪੌਣੇ ਅੱਠ ਕਿਲੋ ਹੈਰੋਇਨ ਸਮੇਤ ਫੜੇ ਵਿਅਕਤੀਆਂ ਕੋਲੋਂ ਰਿਮਾਂਡ ਦੌਰਾਨ ਚਾਰ ਪਿਸਤੌਲ ਬਰਾਮਦ
Publish Date: Thu, 17 Sep 2026 08:34 PM (IST)
Updated Date: Thu, 17 Sep 2026 08:35 PM (IST)
ਮੁਲਜ਼ਮਾਂ ਦਾ ਤਿੰਨ ਦਿਨਾ ਹਾਸਲ ਕੀਤਾ ਪੁਲਿਸ ਰਿਮਾਂਡ ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ ਤਰਨਤਾਰਨ : ਤਰਨਤਾਰਨ ਪੁਲਿਸ ਨੇ ਸਰਹੱਦ ਪਾਰੋਂ ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੌਣੇ ਅੱਠ ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਦੋ ਵਿਅਕਤੀਆਂ ਕੋਲੋਂ ਪੁੱਛਗਿੱਛ ਦੌਰਾਨ ਚਾਰ ਆਧੁਨਿਕ ਪਿਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬਰਾਮਦਗੀ ਉਕਤ ਲੋਕਾਂ ਦੇ ਮਿਲੇ ਤਿੰਨ ਦਿਨਾ ਪੁਲਿਸ ਰਿਮਾਂਡ ਦੌਰਾਨ ਹੋਈ ਹੈ। ਇਨ੍ਹਾਂ ਖਿਲਾਫ ਪਹਿਲਾਂ ਦਰਜ ਕੀਤੇ ਐੱਨਡੀਪੀਐੱਸ ਦੇ ਮਾਮਲੇ ਵਿਚ ਅਸਲਾ ਐਕਟ ਦੀਆਂ ਧਾਰਾਵਾਂ ਦਾ ਵਾਧਾ ਕੀਤਾ ਗਿਆ ਹੈ। ਐੱਸਪੀ ਇਨਵੈਸਟੀਗੇਸ਼ਨ ਰਿਪੂਤਪਨ ਸਿੰਘ ਨੇ ਵੀਰਵਾਰ ਨੂੰ ਪ੍ਰੈੱਸ ਵਾਰਤਾ ਦੌਰਾਨ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੀਆਈਏ ਸਟਾਫ਼ ਤਰਨਤਾਰਨ ਦੀ ਟੀਮ ਜਗਤਬੀਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਮਾੜੀਮੇਘਾ ਅਤੇ ਰਣਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਨਾਰਲਾ ਨੂੰ ਲੰਘੇ ਦਿਨ 7 ਕਿਲੋ 749 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ। ਮੋਟਰਸਾਈਕਲ ਸਵਾਰ ਉਕਤ ਦੋਵੇਂ ਜਣੇ ਹੈਰੋਇਨ ਦੀ ਖੇਪ ਲੈ ਕੇ ਖਾਲੜਾ ਵੱਲੋਂ ਡ੍ਰੇਨ ਦੇ ਰਸਤੇ ਪਿੰਡ ਮੁਗਲਚੱਕ ਵੱਲ ਆ ਰਹੇ ਸਨ। ਉਨ੍ਹਾਂ ਨੂੰ ਡੀਐੱਸਪੀ ਸਬ ਡਵੀਜ਼ਨ ਭਿੱਖੀਵਿੰਡ ਅਤੁਲ ਸੋਨੀ ਦੀ ਹਾਜ਼ਰੀ ਵਿਚ ਕੀਤੀ ਤਲਾਸ਼ੀ ਦੌਰਾਨ ਹੈਰੋਇਨ ਬਰਾਮਦ ਕਰਕੇ ਕਾਬੂ ਕੀਤਾ ਗਿਆ ਅਤੇ ਇਨ੍ਹਾਂ ਕੋਲੋਂ ਇਕ ਮੋਬਾਈਲ ਫੋਨ ਅਤੇ ਮੋਟਰਸਾਈਕਲ ਵੀ ਕਬਜ਼ੇ ਵਿਚ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਇਸ ਦੌਰਾਨ ਮੁਲਜ਼ਮ ਰਣਜੀਤ ਸਿੰਘ ਦੀ ਨਿਸ਼ਾਨਦੇਹੀ ’ਤੇ ਚਾਰ ਆਧੁਨਿਕ ਪਿਸਤੌਲ, ਜਿਨ੍ਹਾਂ ਵਿਚ ਦੋ ਜ਼ਿਗਾਨਾ ਅਤੇ ਦੋ 30 ਬੋਰ ਪਿਸਤੌਲ ਸ਼ਾਮਲ ਹਨ, ਬਰਾਮਦ ਕੀਤੇ ਗਏ। ਇਸ ਸਬੰਧੀ ਮਾਮਲੇ ਵਿਚ ਅਸਲਾ ਐਕਟ ਦੀ ਧਾਰਾ 25 ਦਾ ਵਾਧਾ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਸਰਹੱਦ ਪਾਰ ਅਤੇ ਅੱਗੇ-ਪਿੱਛੇ ਦੇ ਸੰਪਰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਇਸ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਤਸਕਰੀ ਦੇ ਨੈੱਟਵਰਕ ਬਾਰੇ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਇਸ ਦੌਰਾਨ ਮੁਲਜ਼ਮ ਰਣਜੀਤ ਸਿੰਘ ਦੀ ਨਿਸ਼ਾਨਦੇਹੀ ’ਤੇ ਚਾਰ ਆਧੁਨਿਕ ਪਿਸਤੌਲ, ਜਿਨ੍ਹਾਂ ਵਿਚ ਦੋ ਜ਼ਿਗਾਨਾ ਅਤੇ ਦੋ 30 ਬੋਰ ਪਿਸਤੌਲ ਸ਼ਾਮਲ ਹਨ, ਬਰਾਮਦ ਕੀਤੇ ਗਏ। ਇਸ ਸਬੰਧੀ ਮਾਮਲੇ ਵਿਚ ਅਸਲਾ ਐਕਟ ਦੀ ਧਾਰਾ 25 ਦਾ ਵਾਧਾ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਸਰਹੱਦ ਪਾਰ ਅਤੇ ਅੱਗੇ-ਪਿੱਛੇ ਦੇ ਸੰਪਰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਇਸ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਤਸਕਰੀ ਦੇ ਨੈੱਟਵਰਕ ਬਾਰੇ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।