ਪ੍ਰਤਾਪ ਸਿੰਘ, ਤਰਨਤਾਰਨ : ਥਾਣਾ ਸਦਰ ਕਰਨਾਲ (ਹਰਿਆਣਾ) ਵਿਖੇ ਦਰਜ ਐੱਨਡੀਪੀਐੱਸ ਐਕਟ ਦੇ ਕੇਸ ਵਿਚੋਂ ਬਰੀ ਕਰਵਾਉਣ ਦਾ ਝਾਂਸਾ ਦੇ ਕੇ 21 ਲੱਖ 30 ਹਜ਼ਾਰ ਰੁਪਏ ਠੱਗਣ ਵਾਲੇ ਚਾਰ ਜਣਿਆਂ ਖ਼ਿਲਾਫ਼ ਥਾਣਾ ਸਦਰ ਤਰਨਤਾਰਨ ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਮੁਲਜ਼ਮ ਅਜੇ ਫਰਾਰ ਦੱਸੇ ਜਾ ਰਹੇ ਹਨ।

ਦਲਬੀਰ ਕੌਰ ਪਤਨੀ ਜਸਵੰਤ ਸਿੰਘ ਵਾਸੀ ਰਸੂਲਪੁਰ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਦੋਸ਼ ਲਗਾਇਆ ਕਿ ਉਸਦੇ ਲੜਕੇ ਦੇ ਖ਼ਿਲਾਫ਼ 31 ਜੁਲਾਈ 2015 ਵਿਚ ਕਰਨਾਲ ਦੇ ਥਾਣਾ ਸਦਰ ਵਿਖੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਹੋਇਆ ਸੀ। ਇਸ ਦੌਰਾਨ ਗੁਰਦੇਵ ਸਿੰਘ ਪੁੱਤਰ ਮੁਖਤਾਰ ਸਿੰਘ, ਹਰਪਾਲ ਸਿੰਘ ਪੁੱਤਰ ਸਵਿੰਦਰ ਸਿੰਘ, ਨਰਿੰਦਰ ਕੌਰ ਪਤਨੀ ਸਵਿੰਦਰ ਸਿੰਘ ਵਾਸੀ ਗੱਗੋਬੂਹਾ ਅਤੇ ਅਵਤਾਰ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਪਿੰਡ ਖੁੱਡਾ ਪਟਿਆਲਾ ਨੇ ਉਸਦੇ ਲੜਕੇ ਨੂੰ ਉਕਤ ਕੇਸ ਵਿਚੋਂ ਕਢਵਾਉਣ ਦੀ ਗੱਲ ਕਹੀ ਸੀ। ਜਿਸਦੇ ਬਦਲੇ ਉਨ੍ਹਾਂ ਨੇ 21 ਲੱਖ 30 ਹਜ਼ਾਰ ਰੁਪਏ ਲਏ ਪਰ ਨਾ ਤਾਂ ਉਸਦੇ ਲੜਕੇ ਨੂੰ ਬਰੀ ਕਰਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਜਲਦ ਹੀ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ।

Posted By: Jagjit Singh