ਬਾਬਾ ਦਇਆ ਸਿੰਘ ਦੀ ਬਰਸੀ ਸਮਾਗਮ ਮੌਕੇ ਲਾਇਆ ਮੁਫ਼ਤ ਮੈਡੀਕਲ ਕੈਂਪ
ਡਾ. ਮਨਜਿੰਦਰ ਸਿੰਘ ਹੀਰਾ ਨੇ ਕਿਹਾ ਕਿ ਸਾਨੂੰ ਗੁਰੂਆਂ ਦੇ ਦਰਸਾਏ ਹੋਏ ਮਾਰਗ ’ਤੇ ਚੱਲਦਿਆਂ ਲੋਕ ਭਲਾਈ ਦੇ ਕਾਰਜ ਕਰਨੇ ਚਾਹੀਦੇ ਹਨ।
Publish Date: Sun, 18 Jan 2026 05:49 PM (IST)
Updated Date: Mon, 19 Jan 2026 04:09 AM (IST)
ਕਾਰਜ ਸਿੰਘ ਬਿੱਟੂ•,ਪੰਜਾਬੀ ਜਾਗਰਣ, ਸੁਰਸਿੰਘ : ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ ਗਿਆਰਵੇਂ ਜਾਨਸ਼ੀਨ ਸ੍ਰੋਮਣੀ ਪੰਥਕ ਸੇਵਕ ਸੰਤ ਬਾਬਾ ਦਇਆ ਸਿੰਘ ਸੁਰਸਿੰਘ ਵਾਲਿਆਂ ਦੀ 12ਵੀਂ ਬਰਸੀ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਦਲ ਪੰਥ ਦੇ ਮੁਖੀ ਮਹਾਪੁਰਖ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਅਗਵਾਈ ਹੇਠ ਲਾਇਆ ਗਿਆ। ਇਸ ਮੌਕੇ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਡਾ. ਮਨਜਿੰਦਰ ਸਿੰਘ ਹੀਰਾ ਨੇ ਕਿਹਾ ਕਿ ਸਾਨੂੰ ਗੁਰੂਆਂ ਦੇ ਦਰਸਾਏ ਹੋਏ ਮਾਰਗ ’ਤੇ ਚੱਲਦਿਆਂ ਲੋਕ ਭਲਾਈ ਦੇ ਕਾਰਜ ਕਰਨੇ ਚਾਹੀਦੇ ਹਨ। ਇਸ ਮੌਕੇ ਡਾ. ਅਮੋਲਕ ਸਿੰਘ, ਡਾ. ਮਨਜਿੰਦਰ ਸਿੰਘ ਹੀਰਾ, ਜਸਵੰਤ ਸਿੰਘ ਸੰਧੂ, ਸੁਖਪਾਲ ਸਿੰਘ, ਕੁਲਜੀਤ ਸਿੰਘ, ਅੰਮ੍ਰਿਤਪਾਲ ਕੌਰ, ਕੋਮਲਪ੍ਰੀਤ ਕੌਰ, ਅਮਰਜੀਤ ਕੌਰ, ਰਾਣੀ, ਕਰਨਪ੍ਰੀਤ ਸਿੰਘ ਸੰਧੂ ਆਦਿ ਹਾਜ਼ਰ ਸਨ।