
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਾਕੇਸ਼ ਕੁਮਾਰ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ਨਾਲ ਵੀ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਨੂੰ ਬਚਾਉਣ ਲਈ ਉਸ ਦਾ ਮਾਮਾ ਵਿਜੇ ਕੁਮਾਰ ਪੁੱਤਰ ਬ੍ਰਹਮਾ ਨੰਦ, ਵਾਸੀ ਲੁਧਿਆਣਾ, ਉੱਥੇ ਪਹੁੰਚਿਆ ਤਾਂ ਹਮਲਾਵਰਾਂ ਵੱਲੋਂ ਉਸ ਦੀ ਸੱਜੀ ਬਾਂਹ ’ਤੇ ਸੱਟ ਮਾਰ ਕੇ ਬਾਂਹ ਤੋੜ ਦਿੱਤੀ ਗਈ।

ਬੱਲੂ ਮਹਿਤਾ, ਪੰਜਾਬੀ ਜਾਗਰਣ ਪੱਟੀ: ਆਜ਼ਾਦੀ ਘੁਲਾਟੀਏ ਦੇਸ਼ ਸੇਵਕ ਦੌਲਤ ਰਾਮ ਦੇ ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਪਰਿਵਾਰ ਨੇ ਦੋਸ਼ ਲਗਾਇਆ ਕਿ ਬੀਤੀ ਰਾਤ ਗਲੀ 'ਚ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਕੁਝ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਘਰ ’ਤੇ ਇੱਟਾਂ-ਰੋੜਿਆਂ ਨਾਲ ਹਮਲਾ ਕੀਤਾ ਗਿਆ। ਇਸ ਦੌਰਾਨ ਇਕ ਰਿਸ਼ਤੇਦਾਰ ਦੀ ਸੱਜੀ ਬਾਂਹ ਟੁੱਟਣ ਤੇ ਹੋਰ ਸੱਟਾਂ ਲੱਗਣ ਦਾ ਦੋਸ਼ ਹੈ।
ਇਸ ਸਬੰਧੀ ਦੋਲਤ ਰਾਮ ਦੇ ਪੋਤਰੇ ਰਾਕੇਸ਼ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਵਾਰਡ ਨੰਬਰ 12, ਨਜ਼ਦੀਕ ਸਿਵਲ ਹਸਪਤਾਲ ਪੱਟੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10:30 ਵਜੇ ਗੁਆਂਢੀ ਨਾਲ ਗਲੀ 'ਚ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਮਾਮੂਲੀ ਤਕਰਾਰ ਹੋਈ ਸੀ। ਰਾਕੇਸ਼ ਕੁਮਾਰ ਦੇ ਦੋਸ਼ ਮੁਤਾਬਕ ਇਸ ਤੋਂ ਬਾਅਦ ਲਵ ਵੱਲੋਂ 20-25 ਨੌਜਵਾਨਾਂ ਨੂੰ ਬੁਲਾ ਕੇ ਉਨ੍ਹਾਂ ਦੇ ਘਰ ’ਤੇ ਇੱਟਾਂ-ਰੋੜਿਆਂ ਨਾਲ ਹਮਲਾ ਕੀਤਾ ਗਿਆ ਤੇ ਹਵਾਈ ਫਾਇਰ ਵੀ ਕੀਤੇ ਗਏ।
ਰਾਕੇਸ਼ ਕੁਮਾਰ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ਨਾਲ ਵੀ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਨੂੰ ਬਚਾਉਣ ਲਈ ਉਸ ਦਾ ਮਾਮਾ ਵਿਜੇ ਕੁਮਾਰ ਪੁੱਤਰ ਬ੍ਰਹਮਾ ਨੰਦ, ਵਾਸੀ ਲੁਧਿਆਣਾ, ਉੱਥੇ ਪਹੁੰਚਿਆ ਤਾਂ ਹਮਲਾਵਰਾਂ ਵੱਲੋਂ ਉਸ ਦੀ ਸੱਜੀ ਬਾਂਹ ’ਤੇ ਸੱਟ ਮਾਰ ਕੇ ਬਾਂਹ ਤੋੜ ਦਿੱਤੀ ਗਈ। ਉਸ ਨੂੰ ਹੋਰ ਵੀ ਸੱਟਾਂ ਲੱਗੀਆਂ ਹਨ ਅਤੇ ਉਹ ਇਸ ਸਮੇਂ ਇਲਾਜ ਅਧੀਨ ਹੈ।
ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਹਮਲਾਵਰ ਜਾਂਦੇ ਸਮੇਂ ਕਰੀਬ ਡੇਢ ਤੋਲੇ ਦੀ ਸੋਨੇ ਦੀ ਚੇਨ ਅਤੇ 3,000 ਰੁਪਏ ਵੀ ਲੈ ਗਏ।
ਰਾਕੇਸ਼ ਕੁਮਾਰ ਨੇ ਕਿਹਾ ਕਿ ਜਦੋਂ ਪੂਰਾ ਦੇਸ਼ 80ਵਾਂ ਆਜ਼ਾਦੀ ਦਿਹਾੜਾ ਮਨਾ ਕੇ ਇਕ-ਦੂਜੇ ਨੂੰ ਵਧਾਈਆਂ ਦੇ ਰਿਹਾ ਸੀ, ਉਸੇ ਰਾਤ ਉਨ੍ਹਾਂ ਦੇ ਪਰਿਵਾਰ ਅਤੇ ਘਰ ’ਤੇ ਹਮਲਾ ਹੋਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਪਰ ਉਨ੍ਹਾਂ ਦੇ ਅਨੁਸਾਰ ਅਜੇ ਤੱਕ ਕਿਸੇ ਪੁਲਿਸ ਅਧਿਕਾਰੀ ਵੱਲੋਂ ਮੌਕੇ ਦਾ ਦੌਰਾ ਨਹੀਂ ਕੀਤਾ ਗਿਆ।
ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਅਤੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।