
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹਰੀਕੇ ਪੁਲਿਸ ਨੇ ਲਵਜੀਤ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਪੋਸਟਮਾਰਟਮ ਸ਼ੁੱਕਰਵਾਰ ਨੂੰ ਪੱਟੀ ਦੇ ਸਰਕਾਰੀ ਹਸਪਤਾਲ ਵਿੱਚ ਕਰਵਾਇਆ ਜਾਵੇਗਾ। ਪੁਲਿਸ ਮੁਤਾਬਕ ਪਿੰਡ ਬੂਹ ਹਵੇਲੀਆਂ ਵਾਸੀ ਸਤਪਾਲ ਸਿੰਘ ਪਾਲਾ ਦਾ 12 ਅਗਸਤ ਨੂੰ ਉਸ ਦੇ ਦੋਸਤ ਲਵਜੀਤ ਸਿੰਘ ਲਵ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

ਕਿਰਪਾਲ ਸਿੰਘ ਰੰਧਾਵਾ, ਪੰਜਾਬੀ ਜਾਗਰਣ, ਹਰੀਕੇ ਪੱਤਣ :ਪਿੰਡ ਬੂਹ ਹਥਾੜ ਵਿਖੇ ਅੱਠ ਦਿਨ ਪਹਿਲਾਂ ਆਪਣੇ ਦੋਸਤ ਸਤਪਾਲ ਸਿੰਘ ਪਾਲਾ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਲਵਜੀਤ ਸਿੰਘ ਉਰਫ਼ ਲਵ ਦਾ ਵੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਉਸ ਦੀ ਲਾਸ਼ ਉਸੇ ਘਰ ਤੋਂ ਮਿਲੀ ਹੈ, ਜਿੱਥੇ 12 ਅਗਸਤ ਨੂੰ ਪਾਲਾ ਦਾ ਕਤਲ ਹੋਇਆ ਸੀ। ਮੁੱਢਲੀ ਜਾਣਕਾਰੀ ਅਨੁਸਾਰ ਲਵਜੀਤ ਨੂੰ ਮੋਗਾ ਜ਼ਿਲ੍ਹੇ ਦੇ ਧਰਮਕੋਟ ਤੋਂ ਅਗਵਾ ਕਰਕੇ ਬੂਹ ਹਥਾੜ ਲਿਆਂਦਾ ਗਿਆ ਸੀ। ਸ਼ੱਕ ਹੈ ਕਿ ਪਾਲਾ ਦੇ ਭਰਾ ਅਤੇ ਉਸ ਦੇ ਸਾਥੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।
ਹਰੀਕੇ ਪੁਲਿਸ ਨੇ ਲਵਜੀਤ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਪੋਸਟਮਾਰਟਮ ਸ਼ੁੱਕਰਵਾਰ ਨੂੰ ਪੱਟੀ ਦੇ ਸਰਕਾਰੀ ਹਸਪਤਾਲ ਵਿੱਚ ਕਰਵਾਇਆ ਜਾਵੇਗਾ।
ਪੁਲਿਸ ਮੁਤਾਬਕ ਪਿੰਡ ਬੂਹ ਹਵੇਲੀਆਂ ਵਾਸੀ ਸਤਪਾਲ ਸਿੰਘ ਪਾਲਾ ਦਾ 12 ਅਗਸਤ ਨੂੰ ਉਸ ਦੇ ਦੋਸਤ ਲਵਜੀਤ ਸਿੰਘ ਲਵ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਲਵਜੀਤ ਇਸ ਮਾਮਲੇ ਵਿੱਚ ਨਾਮਜ਼ਦ ਸੀ, ਪਰ ਅੱਠ ਦਿਨ ਬੀਤਣ ਦੇ ਬਾਵਜੂਦ ਉਸ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਸੀ।
ਸੂਤਰਾਂ ਅਨੁਸਾਰ ਵੀਰਵਾਰ ਨੂੰ ਲਵਜੀਤ ਦੇ ਧਰਮਕੋਟ ਵਿੱਚ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਾਲਾ ਦੇ ਭਰਾ ਸਤਨਾਮ ਸਿੰਘ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ ਇੱਕ ਰਿਸ਼ਤੇਦਾਰ ਦੇ ਘਰੋਂ ਚੁੱਕ ਲਿਆ। ਇਸ ਤੋਂ ਬਾਅਦ ਉਸ ਨੂੰ ਬੂਹ ਹਥਾੜ ਲਿਆਂਦਾ ਗਿਆ। ਕੁਝ ਸਮੇਂ ਬਾਅਦ ਪੁਲਿਸ ਨੂੰ ਉੱਥੋਂ ਲਵਜੀਤ ਦੀ ਲਾਸ਼ ਮਿਲੀ।
ਘਟਨਾ ਦੀ ਸੂਚਨਾ ਮਿਲਣ ’ਤੇ ਡੀਐੱਸਪੀ ਇਨਵੈਸਟੀਗੇਸ਼ਨ ਸ਼ਿਵਦਰਸ਼ਨ ਸਿੰਘ, ਡੀਐੱਸਪੀ ਪੱਟੀ ਰਵੀਸ਼ੇਰ ਸਿੰਘ, ਥਾਣਾ ਹਰੀਕੇ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਗਿੱਲ ਸਮੇਤ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਐੱਸਪੀ ਇਨਵੈਸਟੀਗੇਸ਼ਨ ਰਿਪੂਤਪਨ ਸਿੰਘ ਨੇ ਦੱਸਿਆ ਕਿ ਲਵਜੀਤ ਦੇ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਇਨ੍ਹਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਭਰਾ ਦੀ ਮੌਤ ਦਾ ਬਦਲਾ ਲੈਣ ਦੀ ਪਾਈ ਸੀ ਪੋਸਟ
ਦੱਸਿਆ ਜਾ ਰਿਹਾ ਹੈ ਕਿ ਪੰਜ ਦਿਨ ਪਹਿਲਾਂ ਇੱਕ ਕਿਸਾਨ ਆਗੂ ਨੇ ਸੋਸ਼ਲ ਮੀਡੀਆ ’ਤੇ ਲਵਜੀਤ ਦੀ ਤਸਵੀਰ ਪਾ ਕੇ ਉਸ ਦਾ ਪਤਾ ਦੱਸਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਪਾਲਾ ਦੇ ਸਸਕਾਰ ਮੌਕੇ ਉਸ ਦੇ ਭਰਾ ਸਤਨਾਮ ਸਿੰਘ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਛੋਟੇ ਭਰਾ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਕਹੀ ਸੀ। ਸਤਪਾਲ ਸਿੰਘ ਪਾਲਾ ਦੀ ਅੰਤਿਮ ਅਰਦਾਸ ਸ਼ੁੱਕਰਵਾਰ ਨੂੰ ਹੋਣੀ ਹੈ।