ਬੱਲੂ ਮਹਿਤਾ, ਪੱਟੀ : ਪੱਟੀ ਦੇ ਪਿੰਡ ਕੈਰੋਂ ਵਿਖੇ ਇਕ ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਦਾ ਕਾਰਨ ਆਇਲਟਸ ਦੀ ਪ੍ਰੀਖਿਆ 'ਚੋਂ ਘੱਟ ਬੈਂਡ ਆਉਣਾ ਦੱਸਿਆ ਜਾ ਰਿਹਾ ਹੈ।

ਮਿ੍ਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੁਖਜੀਵਨਜੀਤ ਕੌਰ ਪੁੱਤਰੀ ਗੁਲਜ਼ਾਰ ਸਿੰਘ ਵਾਸੀ ਪਿੰਡ ਕੈਰੋਂ ਨੇ ਵਿਦੇਸ਼ ਜਾਣ ਲਈ ਆਇਲਟਸ ਦਾ ਪੇਪਰ ਦਿੱਤਾ ਸੀ। ਬੀਤੇ ਦਿਨੀਂ ਆਇਲਟਸ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਉਸ ਦੇ ਘੱਟ ਬੈਂਡ ਆਉਣ ਕਾਰਨ ਉਹ ਪਰੇਸ਼ਾਨ ਹੋ ਗਈ ਤੇ ਐਤਵਾਰ ਰਾਤ ਉਸ ਨੇ ਘਰ 'ਚ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਪਤਾ ਲੱਗਣ 'ਤੇ ਪਰਿਵਾਰਕ ਮੈਂਬਰ ਉਸ ਨੂੰ ਤਰਨਤਾਰਨ ਦੇ ਇਕ ਹਸਪਤਾਲ ਲੈ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਉਪਰੰਤ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।