ਕਿਸਾਨ ਆਗੂ ਗੋਹਲਵੜ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ ਕਿਸਾਨ ਆਗੂ ਗੁਰਮੇਜ ਸਿੰਘ ਗੋਹਲਵੜ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Publish Date: Thu, 30 Jul 2026 07:49 PM (IST)
Updated Date: Thu, 30 Jul 2026 07:52 PM (IST)
ਪੱਤਰ ਪ੍ਰੇਰਕ• ਪੰਜਾਬੀ ਜਾਗਰਣ ਤਰਨਤਾਰਨ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਦੀਪ ਸਿੰਘ ਜੀ ਦੇ ਆਗੂਆਂ ਨੇ ਪਿੰਡ ਗੋਹਲਵੜ ਦੇ ਸਰਗਰਮ ਕਿਸਾਨ ਆਗੂ ਤੇ ਇਕਾਈ ਮੈਂਬਰ ਗੁਰਮੇਜ ਸਿੰਘ ਗੋਹਲਵੜ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਅੰਤਿਮ ਸੰਸਕਾਰ ਵਿਚ ਸ਼ਮੂਲੀਅਤ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜਾਣਕਾਰੀ ਅਨੁਸਾਰ ਗੁਰਮੇਜ ਸਿੰਘ ਗੋਹਲਵੜ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 68 ਸਾਲ ਦੀ ਉਮਰ ਵਿਚ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਦੋਵੇਂ ਪੁੱਤਰ, ਸ਼ਮਸ਼ੇਰ ਸਿੰਘ ਗੋਹਲਵੜ ਤੇ ਮੰਨੂ ਸਿੰਘ ਗੋਹਲਵੜ, ਰੋਜ਼ੀ-ਰੋਟੀ ਦੀ ਖ਼ਾਤਰ ਵਿਦੇਸ਼ ਵਿਚ ਰਹਿੰਦੇ ਹਨ। ਪਿਤਾ ਦੇ ਦੇਹਾਂਤ ਦੀ ਸੂਚਨਾ ਮਿਲਣ ਤੇ ਉਹ ਤੁਰੰਤ ਆਪਣੇ ਜੱਦੀ ਪਿੰਡ ਪਹੁੰਚੇ। ਉਨ੍ਹਾਂ ਦੀ ਹਾਜ਼ਰੀ ਵਿਚ ਗੁਰਮੇਜ ਸਿੰਘ ਗੋਹਲਵੜ ਦਾ ਅੰਤਿਮ ਸੰਸਕਾਰ ਪਿੰਡ ਗੋਹਲਵੜ ਦੇ ਸ਼ਮਸ਼ਾਨਘਾਟ ਵਿਚ ਪੂਰੇ ਧਾਰਮਿਕ ਰੀਤੀ-ਰਿਵਾਜਾਂ ਨਾਲ ਕੀਤਾ ਗਿਆ। ਅੰਤਿਮ ਸੰਸਕਾਰ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਸਾਨੀ ਸੰਘਰਸ਼ ਵਿਚ ਗੁਰਮੇਜ ਸਿੰਘ ਗੋਹਲਵੜ ਦੇ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਦੇਹ ਤੇ ਕਿਸਾਨੀ ਝੰਡਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਜ਼ੋਨ ਪ੍ਰਧਾਨ ਮਨਜਿੰਦਰ ਸਿੰਘ ਗੋਹਲਵੜ, ਅੰਗਰੇਜ਼ ਸਿੰਘ ਦਬੁਰਜੀ, ਨਵਜੀਤ ਸਿੰਘ ਗੋਹਲਵੜ, ਤੇਜਾ ਸਿੰਘ ਗੋਹਲਵੜ, ਕਾਲਾ ਸਿੰਘ ਗੋਹਲਵੜ, ਸੋਹਣ ਸਿੰਘ ਗੋਹਲਵੜ, ਅਮਨ ਸਿੰਘ ਗੋਹਲਵੜ, ਹਰਚੰਦ ਸਿੰਘ ਗੋਹਲਵੜ, ਬਲਵਿੰਦਰ ਸਿੰਘ ਗੋਹਲਵੜ, ਲਵਪ੍ਰੀਤ ਸਿੰਘ ਗੋਹਲਵੜ, ਆਕਾਸ਼ਦੀਪ ਸਿੰਘ ਗੋਹਲਵੜ, ਜਗਦੇਵ ਸਿੰਘ ਦਬੁਰਜੀ, ਗੁਰਭੇਜ ਸਿੰਘ ਬਾਲਾਚੱਕ, ਪ੍ਰਧਾਨ ਅਮਰੀਕ ਸਿੰਘ ਬਾਲਾਚੱਕ, ਦਲਬੀਰ ਸਿੰਘ ਬਾਲਾਚੱਕ ਤੇ ਪ੍ਰਧਾਨ ਪਾਲ ਸਿੰਘ ਠੱਠੀ ਸਮੇਤ ਹੋਰ ਆਗੂ ਹਾਜ਼ਰ ਸਨ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਗੁਰਮੇਜ ਸਿੰਘ ਗੋਹਲਵੜ ਇਕ ਮਿਹਨਤੀ, ਇਮਾਨਦਾਰ ਤੇ ਸੰਘਰਸ਼ਸ਼ੀਲ ਕਿਸਾਨ ਆਗੂ ਸਨ, ਜਿਨ੍ਹਾਂ ਨੇ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ ਹਮੇਸ਼ਾ ਅੱਗੇ ਰਹਿ ਕੇ ਕੰਮ ਕੀਤਾ। ਉਨ੍ਹਾਂ ਦਾ ਅਚਾਨਕ ਵਿਛੋੜਾ ਜਥੇਬੰਦੀ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਆਗੂਆਂ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ, ਰਿਸ਼ਤੇਦਾਰਾਂ ਤੇ ਕਿਸਾਨਾਂ ਨੇ ਹਾਜਰੀ ਭਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।