ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਕੀਤੀ ਤਹਿਸੀਲ ਪੱਧਰੀ ਮੀਟਿੰਗ
1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਹਾੜਾ ਤਰਨਤਾਰਨ ਵਿਖੇ ਮਨਾਇਆ ਜਾ ਰਿਹਾ ਤੇ ਹਰ ਸਾਲ ਦੀ ਤਰ੍ਹਾਂ ਵਿੱਛੜ ਚੁੱਕੇ ਸ਼ਹੀਦਾਂ ਨੂੰ ਯਾਦ ਕਰਨ ਲਈ 19 ਮਈ ਨੂੰ ਤਰਨਤਾਰਨ ਵਿਖੇ ਪ੍ਰਭਾਵਸ਼ਾਲੀ ਸਮਾਗਮ ਕੀਤਾ ਜਾ ਰਿਹਾ ਹੈ।
Publish Date: Sun, 26 Apr 2026 04:03 PM (IST)
Updated Date: Mon, 27 Apr 2026 04:04 AM (IST)

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਕੀਤੀ ਤਹਿਸੀਲ ਪੱਧਰੀ ਮੀਟਿੰਗ ਗੁਰਬਰਿੰਦਰ ਸਿੰਘ•,ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਤਹਿਸੀਲ ਖਡੂਰ ਸਾਹਿਬ ਦੀ ਜਨਰਲ ਬਾਡੀ ਮੀਟਿੰਗ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਬੱਬੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਪਾਰਟੀ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਤੋਂ ਇਲਾਵਾ ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲਾ ਮੀਟਿੰਗ ’ਚ ਹਾਜ਼ਰ ਹੋਏ। ਮੀਟਿੰਗ ਨੂੰ ਉਪਰੋਕਤ ਆਗੂਆਂ ਨੇ ਬੋਲਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਦੇ ਮਸਲੇ ਹੱਲ ਕਰਨ ’ਚ ਬੁਰੀ ਤਰ੍ਹਾਂ ਨਕਾਮ ਰਹੀ ਹੈ ਤੇ ਕੇਂਦਰ ਦੀ ਮੋਦੀ ਸਰਕਾਰ ਦੀ ਟੀਮ ਵਜੋਂ ਕੰਮ ਕਰ ਰਹੀ ਹੈ। ਪੰਜਾਬ ਦੇ ਮਸਲੇ ਹੱਲ ਕਰਨ ਦੀ ਥਾਂ ਉਨ੍ਹਾਂ ਨੂੰ ਉਲਝਾਇਆ ਜਾ ਰਿਹਾ ਹੈ। ਨੌਜਵਾਨਾਂ ਮੁਲਾਜ਼ਮਾ ਤੋਂ ਇਲਾਵਾ ਹਰ ਵਰਗ ਇਨ੍ਹਾਂ ਨੀਤੀਆਂ ਤੋਂ ਦੁਖੀ ਹਨ। ਪੰਜਾਬ ’ਚ ਲੁੱਟਾਂ-ਖੋਹਾਂ ਕਤਲੋਗਾਰਦ, ਦਿਨ ਦਿਹਾੜੇ ਸ਼ਰੇਆਮ ਗੋਲ਼ੀਆਂ ਚਲਦੀਆਂ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪੁਲਿਸ ਹਾਕਮ ਧਿਰ ਦੀ ਪੁਸ਼ਤ ਪਨਾਹੀ ਕਰਦੀ ਹੈ ਤੇ ਲੋਕਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਆਗੂਆਂ ਨੇ ਦੱਸਿਆ ਕਿ 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਹਾੜਾ ਤਰਨਤਾਰਨ ਵਿਖੇ ਮਨਾਇਆ ਜਾ ਰਿਹਾ ਤੇ ਹਰ ਸਾਲ ਦੀ ਤਰ੍ਹਾਂ ਵਿੱਛੜ ਚੁੱਕੇ ਸ਼ਹੀਦਾਂ ਨੂੰ ਯਾਦ ਕਰਨ ਲਈ 19 ਮਈ ਨੂੰ ਤਰਨਤਾਰਨ ਵਿਖੇ ਪ੍ਰਭਾਵਸ਼ਾਲੀ ਸਮਾਗਮ ਕੀਤਾ ਜਾ ਰਿਹਾ ਹੈ। ਪਾਰਟੀ ਵਰਕਰਾਂ, ਹਮਦਰਦਾਂ ਨੂੰ ਤਿਆਰੀਆਂ ’ਚ ਜੁਟ ਜਾਣ ਦਾ ਸੱਦਾ ਦਿੱਤਾ। ਪਾਰਟੀ ਦੇ ਤਹਿਸੀਲ ਸਕੱਤਰ ਸੁਲੱਖਣ ਸਿੰਘ ਤੁੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਵਿਧਾਇਕ ਦੇ ਇਸ਼ਾਰਿਆਂ ’ਤੇ ਗੋਇੰਦਵਾਲ ਦੀ ਪੁਲਿਸ ਵੱਲੋਂ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਮਹੀਨਿਆਂ ਬੱਧੀ ਦਿੱਤੀਆਂ ਦਰਖ਼ਾਸਤਾਂ ਨੂੰ ਠੰਢੇ ਬਸਤੇ ’ਚ ਪਾ ਦਿੱਤਾ ਹੈ। ਜਿਸ ਵਿਰੁੱਧ 12 ਮਈ ਨੂੰ ਗੋਇੰਦਵਾਲ ਥਾਣੇ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਰੇਸ਼ਮ ਸਿੰਘ ਫੈਲੋਕੇ, ਦਾਰਾ ਸਿੰਘ ਮੁੰਡਾ ਪਿੰਡ, ਜਸਬੀਰ ਸਿੰਘ ਵੈਰੋਵਾਲ, ਸਿੰਘ ਬਾਣੀਆ, ਜੋਗਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜ਼ਰ ਸਨ।