ਸਰਕਾਰ ਸਿਹਤ ਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੀ : ਚੇਅਰਮੈਨ ਦਿਲਬਾਗ ਸਿੰਘ
ਸਰਕਾਰ ਵੱਲੋਂ ਸੂਬੇ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ।
Publish Date: Tue, 20 Jan 2026 04:40 PM (IST)
Updated Date: Wed, 21 Jan 2026 04:03 AM (IST)

ਸਰਕਾਰ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੀ : ਚੇਅਰਮੈਂਨ ਦਿਲਬਾਗ ਸਿੰਘ ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਪੱਟੀ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ’ਚ ਸਿੱਖਿਆ ਤੇ ਸਿਹਤ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ ਤੇ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਦੀ ਸਹੂਲਤ ਲਈ ਕਈ ਯੋਜਨਾਵਾਂ ਤਿਆਰ ਕੀਤੀਆ ਹਨ। ਜਿਨ੍ਹਾਂ ਦਾ ਲਾਭ ਜਨਤਾ ਨੂੰ ਮਿਲੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਾਰਕੀਟ ਕੇਮਟੀ ਦੇ ਚੇਅਰਮੈਨ ਦਿਲਬਾਗ ਸਿੰਘ ਸੰਧੂ ਪੀਏ ਮੰਤਰੀ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ। ਸੰਧੂ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਜਿਸ ਦੇ ਤਹਿਤ ਇਕ ਪਰਿਵਾਰ ਦਾ ਸਾਲਾਨਾ 10 ਲੱਖ ਰੁਪਏ ਦਾ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ। ਜਿਸ ਦੀ ਸ਼ੁਰੂਆਤ ਮੁੱਖ ਮੰਤਰੀ ਭਵਗੰਤ ਸਿੰਘ ਮਾਨ ਵੱਲੋਂ ਕੀਤੀ ਗਈ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਈ ਉਪਰਾਲੇ ਕੀਤੇ ਗਏ। ਹਸਪਤਾਲਾਂ ’ਚ ਸਟਾਫ਼ ਦੀ ਘਾਟ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸਕੂਲਾਂ ’ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਸਕੂਲਾਂ ਨੂੰ ਗ੍ਰਾਂਟਾਂ ਮੁਹੱਈਆ ਕਰਵਾ ਕੇ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋ ਇਲਾਵਾ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਵਜੀਫ਼ਾ ਸਕੀਮ ਵੀ ਸ਼ੁਰੂ ਕੀਤੀ ਗਈ ਹੈ, ਜਿਸ ਦਾ ਲਾਭ ਵਿਦਿਆਰਥੀਆਂ ਨੂੰ ਮਿਲ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੀਮ ਨਾਲ ਵਿਦਿਆਰਥੀਆਂ ’ਚ ਜ਼ਿਆਦਾ ਪੜ੍ਹਨ ਦੀ ਰੁਚੀ ਪੈਦਾ ਹੋਵੇਗੀ।