ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਨਾਮਜ਼ਦਗੀ ਦਾਖ਼ਲ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਨੂੰ ਲਾਏ ਰਗੜੇ
ਤਰਨਤਾਰਨ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਰਨਤਾਰਨ ਪੁੱਜੇ। ਜਿਨ੍ਹਾਂ ਦੇ ਪਾਰਟੀ ਦੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜ਼ਿਮਨੀ ਚੋਣ ਦੇ ਇੰਚਾਰਜ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਇਲਾਵਾ ਹੋਰ ਲੀਡਰਸ਼ਿਪ ਵੀ ਹਾਜ਼ਰ ਰਹੀ।
Publish Date: Fri, 17 Oct 2025 07:01 PM (IST)
Updated Date: Fri, 17 Oct 2025 11:04 PM (IST)
ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਰਨਤਾਰਨ ਪੁੱਜੇ। ਜਿਨ੍ਹਾਂ ਦੇ ਪਾਰਟੀ ਦੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜ਼ਿਮਨੀ ਚੋਣ ਦੇ ਇੰਚਾਰਜ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਇਲਾਵਾ ਹੋਰ ਲੀਡਰਸ਼ਿਪ ਵੀ ਹਾਜ਼ਰ ਰਹੀ।
ਤਰਨਤਾਰਨ ਦੇ ਬੋਹੜੀ ਵਾਲਾ ਚੌਕ ਤੋਂ ਰਿਟਰਨਿੰਗ ਅਫਸਰ ਤਰਨਤਾਰਨ ਦੇ ਦਫਤਰ ਤੱਕ ਕੀਤੇ ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ਵਿਚ ਆਪ ਆਗੂਆਂ ਤੇ ਵਲੰਟੀਅਰਾਂ ਨੇ ਪਾਰਟੀ ਦੇ ਝੰਡੇ ਫੜ ਕੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਰੋਡ ਸ਼ੋਅ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜਿਥੇ ਵਿਰੋਧੀਆਂ ਉੱਪਰ ਤਿੱਖੇ ਨਿਸ਼ਾਨੇ ਸਾਧੇ। ਉਥੇ ਹੀ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਫਤਵਾ ਦੇਣ ਲਈ ਵੀ ਕਿਹਾ। ਰੋਡ ਸ਼ੋਅ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ, ਮੁਨੀਸ਼ ਸਿਸੋਦੀਆ, ਅਮਨ ਅਰੋੜਾ ਤੇ ਲਾਲਜੀਤ ਸਿੰਘ ਭੁੱਲਰ ਨੇ ਹਰਮੀਤ ਸਿੰਘ ਸੰਧੂ ਦੇ ਨਾਲ ਰਿਟਰਨਿੰਗ ਅਫਸਰ ਦੇ ਦਫਤਰ ਵਿਚ ਜਾ ਕੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਤਰਨਤਾਰਨ ਇਲਾਕੇ ਵਿਚ ਇੰਡਸਟਰੀ, ਸਕੂਲ ਵਿਕਸਤ ਕੀਤੇ ਜਾਣਗੇ ਅਤੇ ਮਾਝੇ ਦੇ ਇਸ ਇਲਾਕੇ ਦਾ ਸਮੁੱਚਾ ਵਿਕਾਸ ਕਰਵਾਇਆ ਜਾਵੇਗਾ।