ਮੇਲੇ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਸਰਕਾਰੀ ਸਕੂਲ ਦੇ ਵਿਦਿਆਰਥੀ ਸਨਮਾਨਿਤ
ਮੇਲੇ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਸਰਕਾਰੀ ਸਕੂਲ ਦੇ ਵਿਦਿਆਰਥੀ ਸਨਮਾਨਿਤ
Publish Date: Sat, 31 Jan 2026 07:16 PM (IST)
Updated Date: Sun, 01 Feb 2026 04:14 AM (IST)
ਸਰਬਜੀਤ ਸਿੰਘ ਛੀਨਾ•,ਪੰਜਾਬੀ ਜਾਗਰਣ, ਖਾਲੜਾ : ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਪਹੁਵਿੰਡ ਮੇਲੇ ਦੌਰਾਨ ਆਉਣ ਵਾਲੀਆਂ ਸੰਗਤਾਂ ਦੇ ਆਵਾਜਾਈ ਸਾਧਨਾਂ ਨੂੰ ਕੰਟਰੋਲ ਕਰਨ ਲਈ ਨਾਰਲੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਨਿਰੰਤਰ ਚਾਰ ਦਿਨ ਟਰੈਫਿਕ ਨੂੰ ਨਿਯੰਤਰਣ ਕਰਨ ਅਤੇ ਮੋਟਰਸਾਈਕਲ ਸਟੈਂਡ ਵਿਖੇ ਨਿਸ਼ਕਾਮ ਸੇਵਾ ਕੀਤੀ ਗਈ। ਵਿਦਿਆਰਥੀਆਂ ਵੱਲੋਂ ਕੀਤੀ ਗਈ ਇਸ ਨਿਸ਼ਕਾਮ ਸੇਵਾ ਨੂੰ ਮੁੱਖ ਰੱਖਦੇ ਹੋਏ ਸੀਨੀਅਰ ਸੈਕੰਡਰੀ ਸਕੂਲ ਨਾਰਲੀ ਵੱਲੋਂ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਨਮਾਨਿਤ ਕੀਤੇ ਗਏ ਵਿਦਿਆਰਥੀਆਂ ’ਚ ਸ਼ਿਵ ਪ੍ਰਤਾਪ ਸਿੰਘ, ਹਰਬੀਰ ਸਿੰਘ, ਪ੍ਰਿੰਸਪਾਲ ਸਿੰਘ, ਗੁਰਪ੍ਰੀਤ ਸਿੰਘ, ਰੋਹਿਤ ਸਿੰਘ, ਸਮਰਦੀਪ ਅਤੇ ਪ੍ਰਭਜੋਤ ਸਿੰਘ ਆਦਿ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਹਾਜ਼ਰ ਅਧਿਆਪਕਾਂ ’ਚ ਮਨਜੀਤ ਸਿੰਘ, ਰਵਿੰਦਰ ਕੁਮਾਰ, ਕੁਮਾਰ ਗੌਰਵ, ਵਿਨੇਅ ਧਵਨ, ਮੁਖਤਿਆਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।