ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਮੁੰਡੇ ਦਾ ਨਤੀਜਾ ਰਿਹਾ ਸੌ ਫ਼ੀਸਦੀ
ਪੀਟੀਐੱਮ ਦੌਰਾਨ ਐੱਸਐੱਮਸੀ ਕਮੇਟੀ, ਅਧਿਆਪਕਾਂ ਨੇ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਬਾਰੇ ਵਿਚਾਰ-ਵਟਾਂਦਰਾ ਕੀਤਾ
Publish Date: Sat, 28 Mar 2026 04:57 PM (IST)
Updated Date: Sun, 29 Mar 2026 04:06 AM (IST)
ਅੱਵਲ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ, ਮਾਪਿਆਂ ਨੂੰ ਦਿੱਤੀ ਵਧਾਈ ਮਦਨ ਲਾਲ•,ਪੰਜਾਬੀ ਜਾਗਰਣ, ਸ਼ਾਹਬਾਜ਼ਪੁਰ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਮੁੰਡੇ ਵਿਖੇ ਸ਼ਨੀਵਾਰ ਨੂੰ ਸਾਲਾਨਾ ਨਤੀਜਿਆਂ ਨੂੰ ਲੈ ਕੇ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਉਤਸ਼ਾਹ ਨਾਲ ਕੀਤਾ ਗਿਆ। ਸਕੂਲ ਦਾ ਸਾਲਾਨਾ ਨਤੀਜਾ 100 ਫ਼ੀਸਦੀ ਰਿਹਾ, ਜਿਸ ’ਚ ਵਿਦਿਆਰਥੀਆਂ ਨੇ ਆਪਣੀ ਮਿਹਨਤ ਸਦਕਾ ਵਧੀਆ ਅੰਕ ਹਾਸਲ ਕੀਤੇ। ਸਕੂਲ ਦੇ ਮੁਖੀ ਗੁਰਸ਼ਰਨ ਸਿੰਘ ਨੇ ਨਤੀਜੇ ਦੀ ਘੋਸ਼ਣਾ ਕਰਦਿਆਂ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਨੰਬਰਾਂ ਨਾਲ ਪਾਸ ਹੋਏ ਹਨ। ਉਨ੍ਹਾਂ ਨੇ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਰਹਿਣ ਵਾਲੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ। ਪੀਟੀਐੱਮ ਦੌਰਾਨ ਐੱਸਐੱਮਸੀ ਕਮੇਟੀ, ਅਧਿਆਪਕਾਂ ਨੇ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਬਾਰੇ ਵਿਚਾਰ-ਵਟਾਂਦਰਾ ਕੀਤਾ। ਮਾਪਿਆਂ ਨੇ ਵੀ ਸਕੂਲ ਦੇ ਪ੍ਰਬੰਧਾਂ ਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਬੱਚਿਆਂ ਨੂੰ ਅਗਲੀਆਂ ਜਮਾਤਾਂ ਲਈ ਉਤਸ਼ਾਹਿਤ ਕਰਦਿਆਂ ਉਨ੍ਹਾਂ ਨੂੰ ਇਨਾਮ ਵੀ ਵੰਡੇ ਗਏ। ਅੰਤ ’ਚ ਸਕੂਲ ਹੈੱਡ, ਸਕੂਲ ਮੈਨੇਜਮੈਂਟ ਕਮੇਟੀ ਮੈਬਰਾਂ ਤੇ ਅਧਿਆਪਕਾਂ ਵੱਲੋਂ ਸਾਰੇ ਆਏ ਹੋਏ ਮਾਪਿਆਂ ਦਾ ਧੰਨਵਾਦ ਕੀਤਾ ਗਿਆ।