ਸਰਕਾਰ ਦਾ ਗੈਂਗਸਟਰਾਂ ’ਤੇ ਵਾਰ’ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ : ਲਾਖਣਾ, ਧੁੰਨਾ
ਪੂਰੇ ਪੰਜਾਬ ਦੀ ਫੋਰਸ 2000 ਟੀਮਾਂ ਬਣਾ ਕੇ ਪੰਜਾਬ ’ਚ ਗੈਂਗਸਟਰਵਾਦ ਦਾ ਸਫ਼ਾਇਆ ਕਰਨ ਨੂੰ ਤਿਆਰ ਬਰ ਤਿਆਰ ਹਨ।
Publish Date: Wed, 21 Jan 2026 07:29 PM (IST)
Updated Date: Thu, 22 Jan 2026 04:10 AM (IST)
ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਸਰਕਾਰ ਨੇ ਗੈਂਗਸਟਰਾਂ ’ਤੇ ਸਖ਼ਤ ਵਾਰ ਕਰਨ ਦਾ ਫ਼ੈਸਲਾ ਲਿਆ ਹੈ। ਚੇਅਰਮੈਨ ਗੁਰਦੇਵ ਸਿੰਘ ਲਾਖਣਾ ਤੇ ਡਾਇਰੈਕਟਰ ਹਰਪ੍ਰੀਤ ਸਿੰਘ ਧੁੰਨਾ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਨਿੱਤ ਆ ਰਹੀਆਂ ਧਮਕੀਆਂ ਤੇ ਕਈ ਥਾਵਾਂ ’ਤੇ ਚੱਲ ਰਹੀਆਂ ਨਾਜਾਇਜ਼ ਗੋਲ਼ੀਆਂ ਅੱਜ ਪੰਜਾਬ ਦੇ ਲੋਕਾਂ ਦਾ ਸਾਹ ਲੈਣਾ ਔਖਾ ਕੀਤਾ ਹੋਇਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦੇ ਹੋਏ ਪੰਜਾਬ ਦੇ ਡੀਜੀਪੀ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਹਨ। ਜਿਸ ਤਹਿਤ ਪੂਰੇ ਪੰਜਾਬ ਦੀ ਫੋਰਸ 2000 ਟੀਮਾਂ ਬਣਾ ਕੇ ਪੰਜਾਬ ’ਚ ਗੈਂਗਸਟਰਵਾਦ ਦਾ ਸਫ਼ਾਇਆ ਕਰਨ ਨੂੰ ਤਿਆਰ ਬਰ ਤਿਆਰ ਹਨ। ਪੰਜਾਬ ਸਰਕਾਰ ਗੈਂਗਸਟਰਾਂ ’ਤੇ ਸਖ਼ਤ ਵਾਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਹੈ ਕਿ ਪੰਜਾਬ ਦੇ ਲੋਕ ਸੁਰੱਖਿਅਤ ਮਾਹੌਲ ’ਚ ਰਹਿਣ ਅਤੇ ਆਪਣਾ ਕੰਮ-ਕਾਜ ਕਰ ਸਕਣ। ਇਸ ਲਈ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ’ਤੇ ਸਖ਼ਤ ਵਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਲੋਕਾਂ ਨੂੰ ਅਪੀਲ ਹੈ ਕਿ ਉਹ ਗੈਂਗਸਟਰਾਂ ’ਤੇ ਸਖਤ ਵਾਰ ਕਰਨ ’ਚ ਪੰਜਾਬ ਸਰਕਾਰ ਦਾ ਸਾਥ ਦੇਣ ਅਤੇ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਲਈ ਪੁਲਿਸ ਨਾਲ ਸਹਿਯੋਗ ਕਰਨ।