ਸਰਕਾਰ ਤਰਫੋਂ ਸਿੱਖਿਆ, ਸਿਹਤ, ਬਿਜਲੀ ਤੇ ਕਿਸਾਨੀ ਖੇਤਰ ’ਚ ਸੁਧਾਰ ਲੋਕਾਂ ਲਈ ਵੱਡੀ ਰਾਹਤ : ਸਹਿਗਲ
ਸਹਿਗਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ
Publish Date: Sun, 01 Mar 2026 04:43 PM (IST)
Updated Date: Mon, 02 Mar 2026 04:02 AM (IST)

ਸਰਕਾਰ ਤਰਫੋਂ ਸਿੱਖਿਆ, ਸਿਹਤ, ਬਿਜਲੀ ਤੇ ਕਿਸਾਨੀ ਖੇਤਰ ’ਚ ਸੁਧਾਰ ਲੋਕਾਂ ਲਈ ਵੱਡੀ ਰਾਹਤ : ਸਹਿਗਲ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਆਮ ਆਦਮੀ ਪਾਰਟੀ ਦੇ ਆਗੂ ਹਰਭਜਨ ਸਿੰਘ ਸਹਿਗਲ ਨੇ ਕਿਹਾ ਹੈ ਕਿ ਪੰਜਾਬ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ-ਹਿਤੈਸ਼ੀ ਫੈਸਲੇ ਲੈ ਕੇ ਰਾਜ ਨੂੰ ਤਰੱਕੀ ਦੀ ਨਵੀਂ ਦਿਸ਼ਾ ਵੱਲ ਲੈ ਕੇ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ ਤੇ ਕਿਸਾਨੀ ਖੇਤਰ ਵਿਚ ਕੀਤੇ ਜਾ ਰਹੇ ਸੁਧਾਰ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੇ ਹਨ। ਸਹਿਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਨਵੀਨੀਕਰਨ, ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਅਤੇ 300 ਯੂਨਿਟ ਮੁਫ਼ਤ ਬਿਜਲੀ ਵਰਗੀਆਂ ਯੋਜਨਾਵਾਂ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਕਾਰਨ ਪ੍ਰਸ਼ਾਸਨ ਵਿਚ ਪਾਰਦਰਸ਼ਤਾ ਆਈ ਹੈ ਅਤੇ ਲੋਕਾਂ ਦਾ ਭਰੋਸਾ ਮਜ਼ਬੂਤ ਹੋਇਆ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਾਰਨ ਨੁਕਸ ਕੱਢਣ ਦੀ ਬਜਾਏ ਰਾਜ ਦੇ ਵਿਕਾਸ ਲਈ ਸਰਕਾਰ ਨਾਲ ਸਹਿਯੋਗ ਕਰਨ। ਸਹਿਗਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਅੰਤ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਨਾਲ ਸੰਤੁਸ਼ਟ ਹਨ ਅਤੇ ਆਉਣ ਵਾਲੇ ਸਮੇਂ ਵਿਚ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ’ਚ ਪੱਟੀ ਹਲਕੇ ਦੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ। ਕੈਪਸ਼ਨ - ਹਰਭਜਨ ਸਿੰਘ ਸਹਿਗਲ।