ਰਾਜਪਾਲ ਕਟਾਰੀਆ ਨੇ ਸੇਰੋਂ ’ਚ ਕੀਤਾ ਸਖੀ ਸਿਰਜਣ ਕੇਂਦਰ ਦੀ ਨਵੀਂ ਇਮਾਰਤ ਦਾ ਉਦਘਾਟਨ
ਸੈਂਟਰ ਵਿਚ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਪਿੰਡਾਂ ਦੀਆਂ ਔਰਤਾਂ ਨੂੰ ਸਿਲਾਈ ਅਤੇ ਕਢਾਈ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
Publish Date: Mon, 09 Feb 2026 07:46 PM (IST)
Updated Date: Tue, 10 Feb 2026 04:09 AM (IST)

ਸਟਾਫ ਰਿਪੋਰਟਰ,•ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣੇ ਤਰਨਤਾਰਨ ਦੇ ਦੌਰੇ ਦੌਰਾਨ ਸੋਮਵਾਰ ਨੂੰ ਪਿੰਡ ਸੇਰੋਂ ਵਿਖੇ ਲਰਨਿੰਗ ਸੈਂਟਰ ਬਿਲਡਿੰਗ ਵਿਚ ਸਖੀ ਸਿਰਜਣ ਕੇਂਦਰ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਇਸ ਸੈਂਟਰ ਵਿਚ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਪਿੰਡਾਂ ਦੀਆਂ ਔਰਤਾਂ ਨੂੰ ਸਿਲਾਈ ਅਤੇ ਕਢਾਈ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਤਰਨਤਾਰਨ ਵੱਲੋਂ ਰੈਡ ਕ੍ਰਾਸ ਰਾਹੀਂ ਸ਼ੁਰੂ ਕੀਤੇ ਗਏ ਇਸ ਸੈਂਟਰ ਦੀ ਸ਼ਲਾਘਾ ਕਰਦਿਆਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਸਸ਼ਕਤੀਕਰਨ ਨਾਲ ਹੀ ਔਰਤਾਂ ਮਜ਼ਬੂਤ ਬਣ ਸਕਦੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਸੈਂਟਰ ਵਿਚ ਟਰੇਨਿੰਗ ਲੈ ਰਹੀਆਂ ਔਰਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਵੱਲੋਂ ਤਿਆਰ ਕੀਤੇ ਵਸਤਰਾਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਰਾਜਪਾਲ ਪੰਜਾਬ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡੀਆਈਜੀ ਸਨੇਹਦੀਪ ਸ਼ਰਮਾ, ਡਿਪਟੀ ਕਮਿਸ਼ਨਰ ਰਾਹੁਲ, ਐੱਸਐੱਸਪੀ ਸੁਰੇਂਦਰ ਲਾਂਬਾ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਸਰਬਜੀਤ ਸਿੰਘ ਥਿੰਦ ਤੇ ਹੋਰ ਸ਼ਖਸੀਅਤਾਂ ਮੌਜੂਦ ਸਨ। ਕੈਪਸ਼ਨ- ਪਿੰਡ ਸੇਰੋਂ ’ਚ ਸਖੀ ਸਿਰਜਣ ਕੇਂਦਰ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ। ਕੈਪਸ਼ਨ- ਸਿਲਾਈ ਕਰਦੀਆਂ ਸਵੈ ਸਹਾਇਤਾ ਗਰੁੱਪ ਦੀਆਂ ਮੈਂਬਰਾਂ ਨਾਲ ਰਾਜਪਾਲ ਕਟਾਰੀਆ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ।