ਗ੍ਰਾਮ ਪੰਚਾਇਤ ਫਤਿਆਬਾਦ ਪਿੰਡ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ- ਸਰਪੰਚ ਜਗਵਿੰਦਰ
ਵਿਕਾਸ ਕਾਰਜਾਂ ਦੀ ਸ਼ੁਰੂਆਤ ਹੈੱਡ ਗ੍ਰੰਥੀ ਬਾਬਾ ਜਸਕਰਨ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ
Publish Date: Wed, 26 Nov 2025 07:24 PM (IST)
Updated Date: Thu, 27 Nov 2025 04:05 AM (IST)

ਗ੍ਰਾਮ ਪੰਚਾਇਤ ਫਤਿਆਬਾਦ ਪਿੰਡ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ : ਸਰਪੰਚ ਜਗਵਿੰਦਰ ਗੁਰਬਰਿੰਦਰ ਸਿੰਘ•,ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਗ੍ਰਾਮ ਪੰਚਾਇਤ ਫਤਿਆਬਾਦ ਪਿੰਡ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ ਤੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਜਲਦ ਪੂਰੇ ਕਰਵਾ ਕੇ ਵਾਤਾਵਰਨ ਦੀ ਸੰਭਾਲ ਤੇ ਚੌਗਿਰਦੇ ਨੂੰ ਖੂਬਸੂਰਤ ਬਣਾਉਣ ਲਈ ਪੰਚਾਇਤ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਤਾਰ ਉਪਰਾਲੇ ਕੀਤੇ ਜਾਂਦੇ ਰਹਿਣਗੇ। ਇਹ ਪ੍ਰਗਟਾਵਾ ਫਤਿਆਬਾਦ ਦੇ ਸਰਪੰਚ ਡਾਕਟਰ ਜਗਵਿੰਦਰ ਸਿੰਘ ਨੇ ਸਰਕਾਰੀ ਕੰਨਿਆ ਸਕੂਲ ਦੇ ਨਜ਼ਦੀਕ ਛੱਪੜ ਦੀ ਸਾਫ ਸਫਾਈ ਤੇ ਨਵੀਨੀਕਰਨ ਦੇ ਕਾਰਜ ਦੀ ਸ਼ੁਰੂਆਤ ਵੇਲੇ ਕੀਤਾ। ਉਨ੍ਹਾਂ ਦੱਸਿਆ ਕਿ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੈੱਡ ਗ੍ਰੰਥੀ ਬਾਬਾ ਜਸਕਰਨ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ। ਇਸ ਮੌਕੇ ਸਰਪੰਚ ਜਗਵਿੰਦਰ ਸਿੰਘ ਨੇ ਦੱਸਿਆ ਕਿ ਛੱਪੜ ਵਿਚ ਬੂਟੀ ਅਤੇ ਗਾਰ ਦੀ ਬਹੁਤਾਤ ਕਾਰਨ ਛੱਪੜ ਦਾ ਗੰਦਾ ਪਾਣੀ ਆਲੇ ਦੁਆਲੇ ਦੇ ਘਰਾਂ ਲਈ ਮੁਸੀਬਤ ਦਾ ਕਾਰਨ ਬਣਿਆ ਹੋਇਆ ਸੀ ਅਤੇ ਛੱਪੜ ਦੇ ਗੰਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਸੀ। ਜਿਸ ਕਾਰਨ ਗ੍ਰਾਮ ਪੰਚਾਇਤ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਜੇਸੀਬੀ ਮਸ਼ੀਨਾਂ ਨਾਲ ਛੱਪੜ ਦੀ ਸਫਾਈ ਕਰਵਾਈ ਜਾ ਰਹੀ ਹੈ। ਸਰਪੰਚ ਜਗਵਿੰਦਰ ਸਿੰਘ ਨੇ ਕਿਹਾ ਕਿ ਗ੍ਰਾਮ ਪੰਚਾਇਤ ਪਿੰਡ ਫਤਿਆਬਾਦ ਦੇ ਸਰਬਪੱਖੀ ਵਿਕਾਸ ਲਈ ਵਚਨਬੱਧਤਾ ਨਾਲ ਯਤਨਸ਼ੀਲ਼ ਹੈ। ਇਸ ਮੌਕੇ ਸਰਪੰਚ ਜਗਵਿੰਦਰ ਸਿੰਘ ਤੋਂ ਇਲਾਵਾ ਮਹਿੰਦਰ ਸਿੰਘ ਕੰਬੋਜ, ਕੁਲਦੀਪ ਸਿੰਘ ਕੰਬੋਜ, ਕਸ਼ਮੀਰ ਸਿੰਘ ਸਹੋਤਾ, ਲਖਵਿੰਦਰ ਸਿੰਘ ਕਾਨੂੰਗੋ, ਨੰਬਰਦਾਰ ਸੁਖਦੇਵ ਸਿੰਘ, ਕਾਮਰੇਡ ਬਲਜੀਤ ਸਿੰਘ, ਜਗਜੀਤ ਸਿੰਘ ਕਾਲੂ, ਮੈਂਬਰ ਪੰਚਾਇਤ ਜਸਬੀਰ ਸਿੰਘ ਸਾਬੀ, ਠੇਕੇਦਾਰ ਬਲਵਿੰਦਰ ਸਿੰਘ ਸਾਬੀ, ਮੈਂਬਰ ਸੁਖਦੇਵ ਰਾਜ ਸੁੱਖ, ਚਰਨਜੀਤ ਸਿੰਘ ਦਿਓਲ, ਕੁਲਦੀਪ ਸਿੰਘ ਸਹੋਤਾ, ਠੇਕੇਦਾਰ ਬਲਕਾਰ ਸਿੰਘ, ਹਰਜੀਤ ਸਿੰਘ, ਮਲਕੀਤ ਸਿੰਘ ਮੀਤਾ, ਸੁਖਵਿੰਦਰ ਸਿੰਘ ਮਿੱਛੂ, ਬਲਦੇਵ ਸਿੰਘ ਜੇਈ, ਸੁੱਚਾ ਸਿੰਘ, ਰਾਮ ਲੁਭਾਇਆ, ਬਲਵੰਤ ਸਿੰਘ ਲਵਲੀ, ਧਰਮਵੀਰ ਸਿੰਘ, ਸੁਖਵੰਤ ਸਿੰਘ ਆਦਿ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।