ਗੁਰਬਾਜ ਸਿੰਘ ਗਿੱਲ ਕਾਜੀਕੋਟ ਮਮਦੋਟ ਨਗਰ ਕੌਂਸਲ ਚੋਣਾਂ ਲਈ ਅਬਜ਼ਰਵਰ ਨਿਯੁਕਤ
ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ ’ਚ ਜ਼ਿੰਮੇਵਾਰ ਆਗੂਆਂ ਦੀਆਂ ਡਿਊਟੀਆਂ ਲਗਾ ਕੇ ਚੋਣ ਤਿਆਰੀਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ
Publish Date: Tue, 12 May 2026 05:41 PM (IST)
Updated Date: Wed, 13 May 2026 04:04 AM (IST)

ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ’ਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਚੋਣ ਸਰਗਰਮੀਆਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ ’ਚ ਜ਼ਿੰਮੇਵਾਰ ਆਗੂਆਂ ਦੀਆਂ ਡਿਊਟੀਆਂ ਲਗਾ ਕੇ ਚੋਣ ਤਿਆਰੀਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਡਾਇਰੈਕਟਰ ਅਤੇ ਸਾਬਕਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਗੁਰਬਾਜ ਸਿੰਘ ਗਿੱਲ ਕਾਜੀਕੋਟ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ ਆਉਂਦੀ ਨਗਰ ਕੌਂਸਲ ਮਮਦੋਟ ਦੀਆਂ ਚੋਣਾਂ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਗਠਨ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ, ਹੈਪੀ ਖੇੜਾ, ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਹਲਕਾ ਤਰਨਤਾਰਨ ਦੇ ਇੰਚਾਰਜ ਕਰਨਬੀਰ ਸਿੰਘ ਬੁਰਜ ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਵਿਸ਼ਵਾਸ ਉਨ੍ਹਾਂ ‘ਤੇ ਜਤਾਇਆ ਹੈ, ਉਹ ਉਸ ‘ਤੇ ਖਰਾ ਉਤਰਣ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨਗੇ। ਉਨ੍ਹਾਂ ਨੇ ਕਿਹਾ ਕਿ ਨਗਰ ਕੌਂਸਲ ਮਮਦੋਟ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ‘ਤੇ ਵਰਕਰਾਂ ਨਾਲ ਮਿਲ ਕੇ ਚੋਣ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਮੌਜੂਦਾ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੈ ਅਤੇ ਲੋਕ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।