ਛੱਤੀਸਗੜ੍ਹ ’ਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ
ਛੱਤੀਸਗੜ੍ਹ ’ਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ
Publish Date: Tue, 28 Apr 2026 06:21 PM (IST)
Updated Date: Wed, 29 Apr 2026 04:11 AM (IST)

ਲਵਦੀਪ ਦੇਵਗਨ,•ਪੰਜਾਬੀ ਜਾਗਰਣ, ਸਰਹਾਲੀ ਕਲਾਂ : ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਵੱਲੋਂ ਰਾਏਪੁਰ ਛੱਤੀਸਗੜ੍ਹ ਵਿਖੇ ਲੰਮੇ ਸਮੇਂ ਤੋਂ ਸੇਵਾ ਕਾਰਜ ਜਾਰੀ ਹਨ। ਸੰਪਰਦਾਇ ਦੇ ਪ੍ਰਬੰਧ ਅਧੀਨ ਗੁਰਦੁਆਰਾ ਗੁਰਸਾਗਰ ਸਾਹਿਬ ਹੀਰਾਪੁਰ ਵਿਖੇ ਰਾਏਪੁਰ ਸ਼ਹਿਰ ’ਚ ਸਥਿਤ ਹੈ, ਜਿੱਥੇ ਬਾਬਾ ਜੀ ਵੱਲੋਂ ਕੁਝ ਸਮਾਂ ਪਹਿਲਾਂ ਨਵਾਂ ਦਰਬਾਰ ਹਾਲ ਬਣਾਇਆ ਗਿਆ। ਇਸ ਗੁਰਦੁਆਰਾ ਸਾਹਿਬ ’ਚ ਬੱਚਿਆਂ ਲਈ ਗੁਰਬਾਣੀ ਸੰਥਿਆ ਤੇ ਗੱਤਕਾ ਸਿਖਲਾਈ ਦਾ ਵਿਸ਼ੇਸ਼ ਪ੍ਰਬੰਧ ਹੈ ਤੇ ਗੁਰੂ ਕਾ ਲੰਗਰ 24 ਘੰਟੇ ਚਲਦਾ ਰਹਿੰਦਾ ਹੈ। ਬਾਬਾ ਜੀ ਵੱਲੋਂ ਰਾਏਪੁਰ ’ਚ ਗੁਰੂ ਗੋਬਿੰਦ ਸਿੰਘ ਖ਼ਾਲਸਾ ਪਬਲਿਕ ਸਕੂਲ ਦੀ ਸਥਾਪਨਾ ਸਾਲ 2013 ’ਚ ਕੀਤੀ ਗਈ ਸੀ, ਜੋ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਨਾਲ ਰਾਏਪੁਰ ’ਚ ਵਸੇ ਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਪੰਜਾਬੀ ਭਾਸ਼ਾ, ਗੁਰਬਾਣੀ ਤੇ ਸਿੱਖੀ ਨਾਲ ਜੋੜਨ ਦਾ ਇਕ ਵਸੀਲਾ ਬਣਿਆ ਹੈ। ਅੱਜ ਇਸ ਸਕੂਲ ਨਵੇਂ ਸੈਸ਼ਨ ਦੀ ਆਰੰਭਤਾ ਵੇਲੇ ਇਸ ਸਕੂਲ ’ਚ ਮਹਾਨ ਗੁਰਮਤਿ ਸਮਾਗਮ ਹੋਇਆ, ਜਿਸ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੋਂ ਉਪਰੰਤ ਕਥਾਵਾਚਕ ਗਿਆਨੀ ਮੁਖਤਾਰ ਸਿੰਘ ਜਲੰਧਰ ਵਾਲਿਆਂ ਨੇ ਗੁਰਮਤਿ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਸੁੱਖਾ ਸਿੰਘ ਨੇ ਕੀਰਤਨ ਰਾਹੀਂ ਹਾਜਰੀ ਭਰੀ। ਦੀਵਾਨ ’ਚ ਭਾਈ ਕਰਤਾਰ ਸਿੰਘ ਕਿਰਤੀ ਸਭਰਾਵਾਂ ਵਾਲਿਆਂ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਇੱਥੇ ਖੂਨਦਾਨ ਕੈਂਪ ਵੀ ਲਾਇਆ ਗਿਆ, ਜਿਸ ’ਚ ਸੇਵਾਦਾਰਾਂ ਨੇ ਵਧ-ਚੜ੍ਹ ਕੇ ਖੂਨਦਾਨ ਕੀਤਾ। ਇਸ ਮੌਕੇ ਰਾਏਪੁਰ, ਭਿਲਾਈ ਤੇ ਦੁਰਗ ਦੀਆਂ ਸਮੂਹ ਸਿੰਘ ਸਭਾਵਾਂ ਤੇ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨੇ ਵੀ ਹਾਜ਼ਰੀ ਭਰੀ। ਸਮਾਗਮ ਦੌਰਾਨ ਸੰਗਤ ’ਚ ਸੁਖਚੈਨ ਸਿੰਘ ਕੰਗ, ਜਸਬੀਰ ਸਿੰਘ ਚਾਹਲ, ਹਰਪਾਲ ਸਿੰਘ, ਲਖਵਿੰਦਰ ਸਿੰਘ, ਮਨਿੰਦਰਜੀਤ ਸਿੰਘ, ਜਸਵੰਤ ਸਿੰਘ, ਲਖਵਿੰਦਰ ਸਿੰਘ, ਸਤਵਿੰਦਰ ਸਿੰਘ ਪ੍ਰਧਾਨ, ਪਲਵਿੰਦਰ ਸਿੰਘ ਪੰਨੂ, ਗਿਆਨੀ ਸੁਖਜਿੰਦਰ ਸਿੰਘ, ਸਕੱਤਰ ਸਿੰਘ, ਅਮਰੀਕ ਸਿੰਘ, ਸੰਤੋਖ ਸਿੰਘ, ਬਲਕਾਰ ਸਿੰਘ, ਬਾਬਾ ਹਰਜਿੰਦਰ ਸਿੰਘ, ਸੁਖਦੀਪ ਸਿੰਘ, ਦਇਆ ਸਿੰਘ ਅਤੇ ਹੋਰ ਕਈ ਸਤਿਕਾਰਤ ਹਸਤੀਆਂ ਹਾਜ਼ਰ ਸਨ।