ਸ੍ਰੀ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਗੁਰਨੂਰ ਕੌਰ ਨੇ ਸਕੂਲ ਤੇ ਇਲਾਕੇ ਦਾ ਨਾਮ ਚਮਕਾਇਆ
ਸਕੂਲ ਦੇ ਐੱਨਐੱਮਐੱਮਐੱਸ ਦੇ ਕੋਆਰਡੀਨੇਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਪ੍ਰੀਖਿਆ ਨੈਸ਼ਨਲ ਪੱਧਰ ’ਤੇ ਹਰ ਸਾਲ ਕਰਵਾਈ ਜਾਂਦੀ ਹੈ
Publish Date: Sat, 02 May 2026 04:52 PM (IST)
Updated Date: Sun, 03 May 2026 04:08 AM (IST)

ਗੁਰਬਰਿੰਦਰ ਸਿੰਘ•,ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਨੇ ਫਰਵਰੀ 2026 ’ਚ ਹੋਈ ਐੱਨਐੱਮਐੱਮਐੱਸ ਨੈਸ਼ਨਲ ਮੀਨਸ ਕਮ ਮੈਰਿਟ ਸਕਾਲਰਸ਼ਿਪ ਸਕੀਮ ਦੀ ਪ੍ਰੀਖਿਆ ਪਾਸ ਕਰ ਕੇ ਸਕੂਲ ਦੀ ਰਵਾਇਤ ਨੂੰ ਹੋਰ ਅੱਗੇ ਵਧਾਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਐੱਨਐੱਮਐੱਮਐੱਸ ਦੇ ਕੋਆਰਡੀਨੇਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਪ੍ਰੀਖਿਆ ਨੈਸ਼ਨਲ ਪੱਧਰ ’ਤੇ ਹਰ ਸਾਲ ਕਰਵਾਈ ਜਾਂਦੀ ਹੈ। ਜਿਸ ’ਚ ਕੁਆਲੀਫਾਈ ਹੋਣ ’ਤੇ ਵਿਦਿਆਰਥੀ ਨੂੰ ਸਾਲ ਦਾ 12 ਹਜ਼ਾਰ ਰੁਪਏ ਵਜ਼ੀਫਾ ਮਿਲਦਾ ਹੈ। ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਹਰ ਸਾਲ ਇਹ ਪ੍ਰੀਖਿਆ ਪਾਸ ਕਰ ਕੇ ਵਜੀਫ਼ਾ ਲਗਵਾਉਂਦੇ ਹਨ। ਪ੍ਰਿੰਸੀਪਲ ਪ੍ਰਵੀਨ ਕੌਰ ਨੇ ਵਿਦਿਆਰਥਣ ਗੁਰਨੂਰ ਕੌਰ ਨੂੰ ਸਨਮਾਨਿਤ ਕੀਤਾ ਤੇ ਉਸਦੇ ਮਾਤਾ ਪਿਤਾ ਨੂੰ ਉਸ ਦੀ ਉਪਲੱਬਧੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਹਰ ਸਾਲ ਇਹ ਪ੍ਰੀਖਿਆ ਪਾਸ ਕਰ ਕੇ ਸਕੂਲ ਤੇ ਇਲਾਕੇ ਦਾ ਨਾਮ ਰੋਸ਼ਨ ਕਰਦੇ ਹਨ। ਉਨ੍ਹਾਂ ਇਸ ਉਪਲੱਬਧੀ ਦਾ ਸਿਹਰਾ ਆਪਣੇ ਸਕੂਲ ਦੇ ਮਿਹਨਤੀ ਸਟਾਫ਼ ਦੇ ਸਿਰ ਬੰਨ੍ਹਿਆ ਤੇ ਆਸ ਜਤਾਈ ਕਿ ਇਹ ਪਰੰਪਰਾ ਆਉਣ ਵਾਲੇ ਸਾਲਾਂ ’ਚ ਵੀ ਜਾਰੀ ਰਹੇਗੀ। ਇਸ ਮੌਕੇ ਉਨ੍ਹਾਂ ਨਾਲ ਰਜਵੰਤ ਕੌਰ, ਅਪਾਰ ਸਿੰਘ, ਬਲਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਸ਼ਰਨਕਮਲਜੀਤ ਸਿੰਘ, ਮੰਗਾ ਸਿੰਘ, ਬੇਅੰਤ ਕੌਰ, ਕੁਲਦੀਪ ਕੌਰ ਅਤੇ ਹੋਰ ਅਧਿਆਪਕ ਹਾਜ਼ਰ ਸਨ।