ਗੁਰੂ ਨਾਨਕ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਨਤੀਜੇ ਸ਼ਾਨਦਾਰ
ਧਾਰਮਿਕ ਖੇਤਰ, ਵਿੱਦਿਅਕ ਖੇਤਰ ਤੇ ਖੇਡਾਂ ਦੇ ਖੇਤਰ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ
Publish Date: Mon, 23 Mar 2026 04:12 PM (IST)
Updated Date: Tue, 24 Mar 2026 03:59 AM (IST)

ਗੁਰਬਰਿੰਦਰ ਸਿੰਘ,•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਨਰਸਰੀ ਤੋਂ ਗਿਆਰਵੀਂ ਜਮਾਤ ਤੱਕ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ। ਸੰਸਥਾ ਵੱਲੋਂ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਛੱਡ ਕੇ ਸਾਰੀਆਂ ਕਲਾਸਾਂ ਦੇ ਨਤੀਜੇ ਮਾਤਾ-ਪਿਤਾ ਦੀ ਹਾਜ਼ਰੀ ’ਚ ਐਲਾਨੇ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਭਗਵੰਤ ਕੌਰ ਔਲਖ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ, ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ’ਚ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ, ਤਾਂ ਜੋ ਆਉਣ ਵਾਲੇ ਸਮੇਂ ’ਚ ਆ ਰਹੇ ਮੁਕਾਬਲਿਆਂ ਦਾ ਸਾਹਮਣਾ ਕੀਤਾ ਜਾ ਸਕੇ। ਵਿਦਿਆਰਥੀਆਂ ਨੂੰ ਨਤੀਜਿਆਂ ਤੋਂ ਤਰੁੰਤ ਬਾਅਦ ਨਵੀਆਂ ਕਲਾਸਾਂ ’ਚ ਦਾਖ਼ਲਾ ਲੈ ਕੇ ਪੜ੍ਹਾਈ ਕਰਨ ਦੀ ਹਦਾਇਤ ਕੀਤੀ ਗਈ। ਇਸ ਮੌਕੇ ਧਾਰਮਿਕ ਖੇਤਰ, ਵਿੱਦਿਅਕ ਖੇਤਰ ਤੇ ਖੇਡਾਂ ਦੇ ਖੇਤਰ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਸੰਸਥਾ ਵੱਲੋਂ ਸਾਲਾਨਾ ਸਮਾਗਮ ਦੌਰਾਨ ਸਨਮਾਨਤ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਰਨਜੀਤ ਕੌਰ, ਨੀਲਮ ਕੌਰ, ਕਾਰਜ ਸਿੰਘ, ਕੁਲਦੀਪ ਸਿੰਘ, ਕੁਲਬੀਰ ਕੌਰ, ਮਨਪ੍ਰੀਤ ਕੌਰ, ਸੰਦੀਪ ਕੌਰ, ਅਮਨਦੀਪ ਕੌਰ, ਕੰਵਰਜੀਤ ਸਿੰਘ, ਬਲਜੀਤ ਕੌਰ, ਸੁਖਵਿੰਦਰ ਕੌਰ, ਦਵਿੰਦਰ ਕੌਰ, ਬੇਅੰਤ ਕੌਰ, ਕੁਲਵਿੰਦਰ ਕੌਰ ਅਤੇ ਸਮੂਹ ਪ੍ਰਬੰਧਕੀ ਕਮੇਟੀ ਦੇ ਮੈਂਬਰ ਹਾਜ਼ਰ ਹਨ।