ਗੁਰਵਿੰਦਰ ਅਫਰੀਦੀ ਪੱਟੀ ਅਦਾਲਤ ’ਚ ਪੇਸ਼, ਪੰਜ ਦਿਨ ਦਾ ਪੁਲਿਸ ਰਿਮਾਂਡ, 22 ਨਵੰਬਰ ਨੂੰ ਮੁੜ ਅਦਾਲਤ ’ਚ ਕੀਤਾ ਜਾਵੇਗਾ ਪੇਸ਼
ਜ਼ਿਕਰਯੋਗ ਹੈ ਕਿ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਕਾਊਂਟਰ ਇੰਟੈਲੀਜੈਂਸ ਦੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ ਵੱਲੋਂ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਸੀ।
Publish Date: Tue, 17 Nov 2026 03:39 PM (IST)
Updated Date: Tue, 17 Nov 2026 03:47 PM (IST)
ਬੱਲੂ ਮਹਿਤਾ, ਪੰਜਾਬੀ ਜਾਗਰਣ, ਪੱਟੀ। ਇਥੋਪੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦੇ ਗਏ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਨੂੰ ਅੱਜ ਪੱਟੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਮਾਮਲੇ ਦੀ ਸੁਣਵਾਈ ਕਰਦਿਆਂ ਮਾਣਯੋਗ ਐੱਸਡੀਜੇਐੱਮ ਜਗਜੀਤ ਸਿੰਘ ਦੀ ਅਦਾਲਤ ਨੇ ਮੁਲਜ਼ਮ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਹੁਣ ਪੁਲਿਸ ਵੱਲੋਂ ਮੁਲਜ਼ਮ ਨੂੰ 22 ਨਵੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜਾਣਕਾਰੀ ਅਨੁਸਾਰ ਇਹ ਮਾਮਲਾ ਥਾਣਾ ਸਿਟੀ ਪੱਟੀ ਵਿਖੇ ਦਰਜ ਐੱਫਆਈਆਰ ਨੰਬਰ 133/24 ਨਾਲ ਸਬੰਧਤ ਹੈ। ਅੱਜ ਅਦਾਲਤ ਵਿੱਚ ਪੇਸ਼ੀ ਦੌਰਾਨ ਐਡਵੋਕੇਟ ਅੰਮ੍ਰਿਤ ਬੁੱਟਰ ਅਤੇ ਐਡਵੋਕੇਟ ਸਿਕੰਦਰ ਵੱਲੋਂ ਵਕੀਲ ਵਜੋਂ ਪੈਰਵੀ ਕੀਤੀ ਗਈ।
ਜ਼ਿਕਰਯੋਗ ਹੈ ਕਿ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਕਾਊਂਟਰ ਇੰਟੈਲੀਜੈਂਸ ਦੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ ਵੱਲੋਂ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਸੀ।
ਪੁਲਿਸ ਰਿਕਾਰਡ ਅਨੁਸਾਰ ਉਹ ਪੰਜ ਕਤਲਾਂ ਸਮੇਤ 30 ਤੋਂ ਵੱਧ ਅਪਰਾਧਿਕ ਮਾਮਲਿਆਂ ’ਚ ਲੋੜੀਂਦਾ ਹੈ। ਉਸ ਦੀ ਗ੍ਰਿਫ਼ਤਾਰੀ ਸਬੰਧੀ ਸੂਚਨਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਪੰਜ ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ।
ਪੁਲਿਸ ਵੱਲੋਂ ਮਿਲੇ ਪੰਜ ਦਿਨਾਂ ਦੇ ਰਿਮਾਂਡ ਦੌਰਾਨ ਮੁਲਜ਼ਮ ਤੋਂ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।