ਹਰਪਾਲ ਸਿੰਘ ਬੀਐੱਚਈਐੱਲ ਵਾਲਿਆਂ ਨੂੰ ਸਦਮਾ, ਪਤਨੀ ਦਾ ਦੇਹਾਂਤ
ਇਲਾਕੇ ਦੀਆਂ ਧਾਰਮਿਕ, ਸਮਾਜਿਕ, ਰਾਜਨੀਤਿਕ ਸ਼ਖ਼ਸੀਅਤਾਂ ਨੇ ਦੁੱਖ ’ਚ ਸ਼ਾਮਲ ਹੋ ਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
Publish Date: Wed, 21 Jan 2026 04:30 PM (IST)
Updated Date: Thu, 22 Jan 2026 04:01 AM (IST)
ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਇਲਾਕੇ ਦੀ ਨਾਮਵਰ ਸ਼ਖ਼ਸੀਅਤ ਹਰਪਾਲ ਸਿੰਘ ਭਾਰਤੀ ਹੈਵੀ ਇਲੈਕਟ੍ਰੀਕਲ ਵਾਲਿਆਂ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ ਸੁਖਪਾਲ ਕੌਰ ਸਦੀਵੀ ਵਿਛੋੜਾ ਦੇ ਗਏ ਸਨ। ਜਿਨ੍ਹਾਂ ਦਾ ਅੰਤਿਮ ਸਸਕਾਰ ਗੋਇੰਦਵਾਲ ਸਾਹਿਬ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ ’ਚ ਇਲਾਕੇ ਦੀਆਂ ਧਾਰਮਿਕ, ਸਮਾਜਿਕ, ਰਾਜਨੀਤਿਕ ਸ਼ਖ਼ਸੀਅਤਾਂ ਨੇ ਸ਼ਾਮਲ ਹੋ ਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰੇਮ ਸਿੰਘ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ, ਗੋਇੰਦਵਾਲ ਇੰਡਸਟ੍ਰੀਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਸੰਧੂ, ਗੁਰੂ ਅਮਰਦਾਸ ਸਪੋਰਟਸ ਕਲੱਬ ਦੇ ਪ੍ਰਧਾਨ ਫ਼ਤਿਹ ਸਿੰਘ, ਰਾਜਪੂਤ ਕੌਂਸਲ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਰਾਠੌਰ, ਪੰਜਾਬ ਦੇ ਪ੍ਰਸਿੱਧ ਕਮੇਡੀਅਨ ਕਾਂਸ਼ੀ ਰਾਮ ਜੀ ਚੰਨ, ਦਿਲਬਾਗ ਸਿੰਘ ਤੁੜ, ਹਰਦਿਆਲ ਸਿੰਘ ਕੰਗ, ਬੱਬੂ ਪਹਿਲਵਾਨ, ਸੁਰਿੰਦਰ ਸਿੰਘ ਢੋਟੀ, ਨੰਬਰਦਾਰ ਅਮਰਜੀਤ ਸਿੰਘ ਰਾਠੌਰ, ਗੁਰਮੀਤ ਸਿੰਘ ਪ੍ਰਧਾਨ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਗੋਇੰਦਵਾਲ ਸਾਹਿਬ, ਰੁਪਿੰਦਰ ਸਿੰਘ ਡਿੰਪਲ, ਹਰਪਿੰਦਰ ਸਿੰਘ ਗਿੱਲ, ਹਰਜਿੰਦਰ ਸਿੰਘ ਫ਼ੌਜੀ, ਸ਼ੇਰ ਸਿੰਘ ਮੈਂਬਰ ਪੰਚਾਇਤ, ਹਰਦੀਪ ਸਿੰਘ ਖੱਖ ਮੈਂਬਰ ਪੰਚਾਇਤ ਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।