ਹਰਪ੍ਰੀਤ ਸੰਧੂ ਨੇ ਪੱਟੀ ਹਲਕੇ ਦੇ ਪਿੰਡ ਸ਼ਕਰੀ ਅਤੇ ਦਦੇਹਰ ਸਾਹਿਬ ’ਚ ਮਨਰੇਗਾ ਮਜ਼ਦੂਰਾਂ ਨਾਲ ਚਰਚਾ ਕੀਤੀ
ਕੇਂਦਰ ਦੀ ਮੋਦੀ ਸਰਕਾਰ ਗ਼ਰੀਬਾਂ ਦੀ ਰੋਜ਼ੀ ਰੋਟੀ ਮਨਰੇਗਾ ਸਕੀਮ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਪਰ ਕਾਂਗਰਸ ਪਾਰਟੀ ਕਿਸੇ ਵੀ ਕੀਮਤ ’ਤੇ ਇਹ ਸਕੀਮ ਖਤਮ ਨਹੀਂ ਹੋਣ ਦੇਵੇਗੀ।
Publish Date: Sun, 25 Jan 2026 07:20 PM (IST)
Updated Date: Mon, 26 Jan 2026 04:13 AM (IST)

ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿਚ ਤਬਦੀਲੀ ਖ਼ਿਲਾਫ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਐੱਲਓਪੀ ਲੀਡਰ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੱਟੀ ਵਿਖੇ ਹਰਪ੍ਰੀਤ ਸਿੰਘ ਸੰਧੂ ਮੈਂਬਰ ਪੀਪੀਸੀਸੀ ਵਲੋਂ ਮਨਰੇਗਾ ਬਚਾਓ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ। ਐਤਵਾਰ ਨੂੰਸੰਧੂ ਨੇ ਪੱਟੀ ਹਲਕੇ ਦੇ ਪਿੰਡ ਦਦੇਹਰ ਸਾਹਿਬ ਤੇ ਸ਼ਕਰੀ ਵਿਖੇ ਮਨਰੇਗਾਂ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਾਜਪਾ ਦੀਆਂ ਗ਼ਲਤ ਨੀਤੀਆਂ ਬਾਰੇ ਮਨਰੇਗਾ ਮਜ਼ਦੂਰਾਂ ਨਾਲ ਚਰਚਾ ਕੀਤੀ। ਪਿੰਡ ਸ਼ਕਰੀ ਵਿਖੇ ਬੋਲਦਿਆ ਹਰਪ੍ਰੀਤ ਸੰਧੂ ਨੇ ਉਨ੍ਹਾਂ ਨੂੰ ਸਮਝਾਇਆ ਕਿ ਮੋਦੀ ਸਰਕਾਰ ਮਨਰੇਗਾਂ ਨੂੰ ਕਮਜ਼ੋਰ ਕਰ ਰਹੀ ਹੈ ਅਤੇ ਇਸ ਦਾ ਸਿੱਧਾ ਅਸਰ ਗਰੀਬ ਪਰਿਵਾਰਾਂ ਦੀ ਰੋਜ਼ੀ ਰੋਟੀ ’ਤੇ ਪੈ ਰਿਹਾ ਹੈ। ਅਸੀ ਇਹ ਸਾਫ਼ ਕਰ ਦਿੰਦੇ ਹਾ ਕਿ ਕਾਂਗਰਸ ਪਾਰਟੀ ਗਰੀਬਾਂ ਅਤੇ ਮਜ਼ਦੂਰਾਂ ਨਾਲ ਹੈ। ਕਾਂਗਰਸ ਮੋਦੀ ਸਰਕਾਰ ਨੂੰ ਮਨਰੇਗਾਂ ਖਤਮ ਕਰਨ ਨਹੀਂ ਦੇਵੇਗੀ। ਇਸ ਮੌਕੇ ਪਿੰਡ ਦਦੇਹਰ ਸਾਹਿਬ ਵਿਖੇ ਵੀਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਸੰਧੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਗ਼ਰੀਬਾਂ ਦੀ ਰੋਜ਼ੀ ਰੋਟੀ ਮਨਰੇਗਾ ਸਕੀਮ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਪਰ ਕਾਂਗਰਸ ਪਾਰਟੀ ਕਿਸੇ ਵੀ ਕੀਮਤ ’ਤੇ ਇਹ ਸਕੀਮ ਖਤਮ ਨਹੀਂ ਹੋਣ ਦੇਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ਸਿਰਫ਼ ਲੋਕਾਂ ਨੂੰ ਗੁਮਰਾਹਕੁੰਨ ਹੈ। ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਕੀਮਤ ’ਤੇ ਨਾ ਬਖ਼ਸ਼ਿਆ ਜਾਵੇ। ਸੰਧੂ ਨੇ ਕਿਹਾ ਕਿ ਸਰਕਾਰ ਵੱਡੇ ਮਗਰਮੱਛਾਂ ਨੂੰ ਵੀ ਹੱਥ ਪਾਵੇ। ਇਸ ਮੌਕੇ ਗੁਰਬੀਰ ਸਿੰਘ ਗਲੈਡੀ ਮੰਡ, ਹਰਦਿਆਲ ਸਿੰਘ, ਮਨਦੀਪ ਸਿੰਘ ਉਦੇ, ਹਰਦਿਆਲ ਸਿੰਘ, ਗੁਰਵਿੰਦਰ ਸਿੰਘ, ਬਾਬਾ ਸੋਨੂੰ ਉੱਬੋਕੇ, ਸਤਨਾਮ ਸਿੰਘ, ਕੰਵਲ ਸਿੰਘ, ਦਰਬਾਰਾ ਸਿੰਘ, ਪ੍ਰਗਟ ਸਿੰਘ, ਸੋਨੂੰ ਉੱਬੋਕੇ, ਜਤਿੰਦਰ ਸਿੰਘ ਸ਼ਕਰੀ, ਜਸਪਾਲ ਸਿੰਘ, ਕਰਮਜੀਤ ਸਿੰਘ, ਆਤਮਾ ਸਿੰਘ, ਕੇਵਲ ਸਿੰਘ, ਜਸਬੀਰ ਸਿੰਘ, ਪਹਿਲਵਾਨ ਰਾਜਿੰਦਰ ਸਿੰਘ ਰਾਜਾ, ਬਲਵਿੰਦਰ ਸਿੰਘ, ਕੇਵਲ ਸਿੰਘ, ਬਾਜ ਸਿੰਘ, ਬਾਜ ਸਿੰਘ ਨੌਸ਼ਿਹਰਾਂ, ਸੋਨੂੰ, ਜਗਪਾਲ ਸਿੰਘ ਸ਼ਕਰੀ, ਸਰਬਜੀਤ ਸਿੰਘ, ਦਿਲਬਾਗ ਸਿੰਘ, ਲਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡਾਂ ਦੇ ਲੋਕ ਹਾਜ਼ਰ ਸਨ।