‘ਮਨਰੇਗਾ ਬਚਾਓ ਸੰਗਰਾਮ’ ਦੀ ਲੜੀ ਤਹਿਤ ਹਰਪ੍ਰੀਤ ਸੰਧੂ ਨੇ ਪਿੰਡ ਠੱਕਰਪੁਰਾ ’ਚ ਕੀਤੀ ਮੀਟਿੰਗ
ਕੇਂਦਰ ਦੀ ਭਾਰਤੀ ਜਨਤਾ ਪਾਰਟੀ ਨੇ ਮਨਰੇਗਾ ਸਕੀਮ ਨੂੰ ਬੰਦ ਕਰ ਕੇ ਦਲਿਤ ਭਾਈਚਾਰੇ ਦੇ ਢਿੱਡ ’ਤੇ ਲੱਤ ਮਾਰੀ ਹੈ।
Publish Date: Tue, 20 Jan 2026 04:44 PM (IST)
Updated Date: Wed, 21 Jan 2026 04:04 AM (IST)

-ਭਾਜਪਾ ਸਰਕਾਰ ਦੀਆਂ ਗ਼ਰੀਬ ਵਿਰੋਧੀ ਨੀਤੀਆਂ ਨੂੰ ਲੋਕਾਂ ਸਾਹਮਣੇ ਲਿਆਦਾ ਜਾਵੇਗਾ : ਹਰਪ੍ਰੀਤ ਸੰਧੂ ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਨਰੇਗਾ ਸਕੀਮ ’ਚ ਲਿਆਂਦੇ ਗਏ ਨਵੇਂ ਨਿਯਮਾਂ ਦੇ ਵਿਰੋਧ ’ਚ ਕਾਂਗਰਸ ਪਾਰਟੀ ਵੱਲੋਂ ‘ਮਨਰੇਗਾ ਬਚਾਓ ਸੰਗਰਾਮ’ ਦੀ ਲੜੀ ਤਹਿਤ ਸੂਬੇ ਭਰ ’ਚ ਸੰਘਰਸ਼ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਠੱਕਰਪੁਰਾ ਵਿਖੇ ਪਰਮਜੀਤ ਸਿੰਘ ਪੰਮਾ ਦੇ ਗ੍ਰਹਿ ਵਿਖੇ ਹਰਪ੍ਰੀਤ ਸਿੰਘ ਸੰਧੂ ਮੈਂਬਰ ਪੀਪੀਸੀਸੀ ਵੱਲੋਂ ਲੋਕਾਂ ਨੂੰ ਭਾਜਪਾ ਦੀਆਂ ਗ਼ਲਤ ਨੀਤੀਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸੰਧੂ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਗ਼ਰੀਬ ਵਿਰੋਧੀ ਨੀਤੀਆਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਾ ਰਿਹਾ ਹੈ, ਕਿਉਂਕਿ ਕੇਂਦਰ ਸਰਕਾਰ ਦੇ ਨਵੇਂ ਫ਼ੈਸਲਿਆਂ ਨਾਲ ਮਨਰੇਗਾ ਅਧੀਨ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਰੋਜ਼ੀ-ਰੋਟੀ ਤੋਂ ਵਾਂਝਾ ਕੀਤਾ ਜਾ ਰਿਹਾ ਹੈ ਤੇ ਹੁਣ ਮਜ਼ਦੂਰ ਆਪਣੇ ਹੱਕ ਅਨੁਸਾਰ ਕੰਮ ਦੀ ਮੰਗ ਵੀ ਨਹੀਂ ਕਰ ਸਕਣਗੇ। ਸੰਧੂ ਨੇ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਕਾਂਗਰਸ ਪਾਰਟੀ ਵੱਲੋਂ ਸੰਘਰਸ਼ ਦੀ ਲੜੀ ਨੂੰ ਹੋਰ ਤੇਜ਼ ਕਰਦਿਆਂ ਪੱਟੀ ਹਲਕੇ ਦੇ ਪਿੰਡਾਂ ’ਚ ਲੋਕਾਂ ਨੂੰ ਮਨਰੇਗਾ ਸਕੀਮ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਨੇ ਮਨਰੇਗਾ ਸਕੀਮ ਨੂੰ ਬੰਦ ਕਰ ਕੇ ਦਲਿਤ ਭਾਈਚਾਰੇ ਦੇ ਢਿੱਡ ’ਤੇ ਲੱਤ ਮਾਰੀ ਹੈ। ਇਸ ਮੌਕੇ ਗੁਰਬੀਰ ਸਿੰਘ ਗਲੈਡੀ ਮੰਡ, ਦਲਜੀਤ ਸਿੰਘ, ਰੇਸ਼ਮ ਸਿੰਘ, ਗੋਲਡੀ, ਅਜੀਤ ਸਿੰਘ, ਗੁਰਮੀਤ ਸਿੰਘ ਸਾਬਕਾ ਮੈਂਬਰ, ਹਰਪਾਲ ਸਿੰਘ, ਕੁਲਦੀਪ ਸਿੰਘ, ਜੀਉਣ ਸਿੰਘ, ਰਾਜ ਕੌਰ, ਪਰਮਜੀਤ ਕੌਰ, ਕੁਲਵਿੰਦਰ ਕੌਰ, ਭਜਨ ਕੌਰ, ਪੰਮੀ, ਪ੍ਰੀਤ ਕੌਰ, ਕੰਵਲ ਕੌਰ, ਸਿੰਬੋ ਆਦਿ ਹਾਜ਼ਰ ਸਨ।