ਸੁਰ ਸਿੰਘ ’ਚ ਸਿਹਤ ਬੀਮਾ ਯੋਜਨਾ ਤਹਿਤ ਹੈਲਥ ਕਾਰਡ ਬਣਾਉਣ ਦੀ ਸ਼ੁਰੂਆਤ
ਕਿਸੇ ਵੀ ਪਰਿਵਾਰ ਨੂੰ ਇਸ ਯੋਜਨਾ ਦੇ ਲਾਭ ਤੋ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ
Publish Date: Sun, 08 Feb 2026 05:14 PM (IST)
Updated Date: Mon, 09 Feb 2026 04:03 AM (IST)
ਕਾਰਜ ਸਿੰਘ ਬਿੱਟੂ,•ਪੰਜਾਬੀ ਜਾਗਰਣ, ਸੁਰਸਿੰਘ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਪੱਖੋਂ ਵਧੀਆ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ। ਜਿਸ ਵਿਚ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਵਿੰਦਰ ਸਿੰਘ ਬੁਰਜ਼ ਪੀਏ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਸਬਾ ਸੁਰਸਿੰਘ ਵਿਖੇ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਦੇ ਲੱਗੇ ਕੈਪ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਯੋਜਨਾ ਹਰ ਘਰ ਤੱਕ ਪਹੁੰਚਾੳਂਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਕਿਸੇ ਵੀ ਪਰਿਵਾਰ ਨੂੰ ਇਸ ਯੋਜਨਾ ਦੇ ਲਾਭ ਤੋ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਹਰਵਿੰਦਰ ਸਿੰਘ ਬੁਰਜ਼, ਸਰਪੰਚ ਦਿਲਬਾਗ ਸਿੰਘ ਢਿੱਲੋਂ, ਮੈਂਬਰ ਸੁਖਦੇਵ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਢਿੱਲੋ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਹਰਪ੍ਰਤਾਪ ਸਿੰਘ, ਦਰਸ਼ਨ ਸਿੰਘ ਧਾਮੀ, ਮੈਂਬਰ ਕੁਲਦੀਪ ਸਿੰਘ ਆਦਿ ਹਾਜਰ ਸਨ।