ਫੂਡ ਸੇਫਟੀ ਪੰਦਰਵਾੜੇ ਤਹਿਤ ਸਿਹਤ ਵਿਭਾਗ ਨੇ ਤੇਜ਼ ਕੀਤੀ ਜਾਗਰੂਕਤਾ ਮੁਹਿੰਮ
ਖ਼ਡੂਰ ਸਾਹਿਬ ਵਿਖੇ ਐੱਫਬੀਓਜ਼ ਲਈ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ ਅਤੇ ਸਾਰੀਆਂ ਐੱਫਬੀਓਜ਼ ਨੂੰ ਸਫ਼ਾਈ ਬਣਾਈ ਰੱਖਣ ਲਈ ਹਦਾਇਤ ਕੀਤੀ ਗਈ।
Publish Date: Sat, 11 Apr 2026 05:27 PM (IST)
Updated Date: Sun, 12 Apr 2026 04:03 AM (IST)
ਫੂਡ ਸੇਫਟੀ ਪੰਦਰਵਾੜੇ ਤਹਿਤ ਸਿਹਤ ਵਿਭਾਗ ਨੇ ਤੇਜ਼ ਕੀਤੀ ਜਾਗਰੂਕਤਾ ਮੁਹਿੰਮ ਡੇਅਰੀਆਂ ਅਤੇ ਵੱਖ-ਵੱਖ ਫੂਡ ਆਊਟਲੈੱਟਾਂ ਦੀ ਵੀ ਕੀਤੀ ਗਈ ਜਾਂਚ ਸਟਾਫ਼ ਰਿਪੋਰਟਰ•,ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹੇ ’ਚ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ’ਚ ਫੂਡ ਸੇਫਟੀ ਟੀਮ ਵੱਲੋਂ ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ’ਚ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਪਿਛਲੇ ਤਿੰਨ ਦਿਨਾਂ ’ਚ ਤਰਨਤਾਰਨ ਸ਼ਹਿਰ, ਚੋਹਲਾ ਸਾਹਿਬ ਇਲਾਕੇ ਤੇ ਖਡੂਰ ਸਾਹਿਬ ਦੀਆਂ ਡੇਅਰੀਆਂ ਤੇ ਵੱਖ-ਵੱਖ ਫੂਡ ਆਊਟਲੈੱਟਾਂ ਦੀ ਜਾਂਚ ਕੀਤੀ ਗਈ ਅਤੇ ਨਮੂਨੇ ਇਕੱਤਰ ਕੀਤੇ ਗਏ। ਇਸੇ ਤਰ੍ਹਾਂ ਖ਼ਡੂਰ ਸਾਹਿਬ ਵਿਖੇ ਐੱਫਬੀਓਜ਼ ਲਈ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ ਅਤੇ ਸਾਰੀਆਂ ਐੱਫਬੀਓਜ਼ ਨੂੰ ਸਫ਼ਾਈ ਬਣਾਈ ਰੱਖਣ ਲਈ ਹਦਾਇਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਮਿਲਾਵਟ ਤੋਂ ਬਚਣ, ਤੇਲ ਨੂੰ ਦੁਬਾਰਾ ਨਾ ਤਲਣ, ਫੂਡ ਆਈਟਮਾਂ ਨੂੰ ਢੱਕ ਕੇ ਰੱਖਣ ਤੇ ਤਿਆਰ ਖਾਣਾ ਠੀਕ ਤਾਪਮਾਨ ਤੇ ਰੱਖਣ ਲਈ ਕਿਹਾ ਗਿਆ। ਇਸ ਦੌਰਾਨ ਫੂਡ ਸੇਫਟੀ ਆਨ ਵੀਲਜ਼ ਰਾਹੀਂ ਜਾਗਰੂਕਤਾ ਮੁਹਿੰਮ ਵੀ ਤਿੰਨ ਹਿੱਸਿਆਂ ਜਾਗਰੂਕਤਾ, ਟੈਸਟਿੰਗ ਅਤੇ ਟ੍ਰੇਨਿੰਗ ਨਾਲ ਜਾਰੀ ਰੱਖੀ ਗਈ।