ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਸਫ਼ਲਤਾ: ਸਰਹੱਦੀ ਪਿੰਡ ਲਾਖਣਾ ’ਚੋਂ ਕਰੋੜਾਂ ਰੁਪਏ ਦੀ ਹੈਰੋਇਨ ਦਾ ਜਖ਼ੀਰਾ ਬਰਾਮਦ
ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਲਾਖਣਾ ਦੀਆਂ ਬਹਿਕਾਂ ਦੇ ਇਲਾਕੇ ਵਿੱਚੋਂ ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਹੈਰੋਇਨ ਨੂੰ ਪਲਾਸਟਿਕ ਦੇ ਤੋੜੇ ’ਚ ਪਾਇਆ ਹੋਇਆ ਸੀ ਅਤੇ ਡਰੋਨ ਨਾਲ ਸੁੱਟੇ ਜਾਣ ਕਾਰਨ ਹੈਰੋਇਨ ਦੇ ਕਈ ਪੈਕੇਟ ਫਟ ਚੁੱਕੇ ਸਨ।
Publish Date: Mon, 13 Jul 2026 11:28 AM (IST)
Updated Date: Mon, 13 Jul 2026 11:34 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਤਰਨਤਾਰਨ। ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਲਾਖਣਾ ਦੀਆਂ ਬਹਿਕਾਂ ਦੇ ਇਲਾਕੇ ਵਿੱਚੋਂ ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਹੈਰੋਇਨ ਨੂੰ ਪਲਾਸਟਿਕ ਦੇ ਤੋੜੇ ’ਚ ਪਾਇਆ ਹੋਇਆ ਸੀ ਅਤੇ ਡਰੋਨ ਨਾਲ ਸੁੱਟੇ ਜਾਣ ਕਾਰਨ ਹੈਰੋਇਨ ਦੇ ਕਈ ਪੈਕੇਟ ਫਟ ਚੁੱਕੇ ਸਨ।
ਐੱਸ.ਐੱਸ.ਪੀ. ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਵਲਟੋਹਾ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਲਾਖਣਾ ਦੇ ਇਲਾਕੇ ’ਚ ਪਾਲਸਟਿਕ ਦਾ ਤੋੜਾ ਡਿੱਗਿਆ ਹੈ। ਜਿਸਦੇ ਚੱਲਦਿਆਂ ਸਬ ਇੰਸਪੈਕਟਰ ਵਿਪਨ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਉਕਤ ਤੋੜੇ ਨੂੰ ਕਬਜ਼ੇ ਵਿਚ ਲੈ ਕੇ ਜਦੋਂ ਜਾਂਚ ਕੀਤੀ ਤਾਂ ਉਸ ਵਿੱਚੋਂ 10 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਹੋਈ।
ਉਨ੍ਹਾਂ ਦੱਸਿਆ ਕਿ ਦੂਰ ਤੋਂ ਸੁੱਟੇ ਜਾਣ ਕਰਕੇ ਹੈਰੋਇਨ ਦੇ ਕੁਝ ਪੈਕੇਟ ਫਟੇ ਹੋਏ ਸਨ। ਉਨ੍ਹਾਂ ਦੱਸਿਆ ਕਿ ਉਕਤ ਬਰਾਮਦਗੀ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਐੱਨ.ਡੀ.ਪੀ.ਐੱਸ. ਅਤੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।