ਸਰਹੱਦੀ ਇਲਾਕੇ ਖਾਲੜਾ ’ਚ ਡ੍ਰੋਨ ਨਾਲ ਸੁੱਟੀ ਹੈਰੋਇਨ ਦੀ ਖੇਪ ਬਰਾਮਦ, ਮੁਲਜ਼ਮ ਗ੍ਰਿਫ਼ਤਾਰ
ਥਾਣਾ ਖਾਲੜਾ ਦੇ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਬਲਵਿੰਦਰ ਸਿੰਘ ਪੁੱਤਰ ਸਮੁੰਦ ਸਿੰਘ ਵਾਸੀ ਪਿੰਡ ਮਾੜੀ ਕੰਬੋਕੇ ਦੇ ਖੇਤ ਵਿਚ ਡ੍ਰੋਨ ਨਾਲ ਕੁਝ ਸੁੱਟਿਆ ਗਿਆ ਹੈ।
Publish Date: Sat, 18 Apr 2026 01:33 PM (IST)
Updated Date: Sat, 18 Apr 2026 01:38 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਾਲੜਾ: ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਸੈਕਟਰ ਖਾਲੜਾ ਦੇ ਪਿੰਡ ਮਾੜੀ ਕੰਬੋਕੇ ’ਚ ਡ੍ਰੋਨ ਦੀ ਮਦਦ ਨਾਲ ਸੁੱਟੇ ਗਏ ਹੈਰੋਇਨ ਦੇ ਪੈਕਟ ਨੂੰ ਥਾਣਾ ਖਾਲੜਾ ਦੀ ਪੁਲਿਸ ਨੇ ਬਰਾਮਦ ਕੀਤਾ ਹੈ। ਜਿਸ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਅਤੇ ਭਾਰਤੀ ਵਾਯੂਯਾਨ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਖਾਲੜਾ ਦੇ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਬਲਵਿੰਦਰ ਸਿੰਘ ਪੁੱਤਰ ਸਮੁੰਦ ਸਿੰਘ ਵਾਸੀ ਪਿੰਡ ਮਾੜੀ ਕੰਬੋਕੇ ਦੇ ਖੇਤ ਵਿਚ ਡ੍ਰੋਨ ਨਾਲ ਕੁਝ ਸੁੱਟਿਆ ਗਿਆ ਹੈ। ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਖੇਤ ਦੀ ਤਲਾਸ਼ੀ ਦੌਰਾਨ ਉਥੋਂ ਪੀਲੇ ਰੰਗ ਦਾ ਪੈਕੇਟ ਬਰਾਮਦ ਹੋਇਆ। ਜਿਸਦੀ ਚੈਕਿੰਗ ਦੌਰਾਨ ਉਸ ਵਿੱਚੋਂ 505 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਉਕਤ ਖੇਪ ਮੰਗਵਾਉਣ ਵਾਲੇ ਵਿਅਕਤੀ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਜਲਦ ਉਸਦੀ ਪਛਾਣ ਕਰਕੇ ਗ੍ਰਿਫਤਾਰ ਕਰ ਲਿਆ ਜਾਵੇਗਾ।