ਸਰਹੱਦੀ ਪਿੰਡ ਲੋਪਾ ਦੇ ਖੇਤਾਂ ਚੋਂ ਹੈਰੋਇਨ ਦਾ ਪੈਕਟ ਬਰਾਮਦ, ਅਣਪਛਾਤਿਆਂ ਖਿਲਾਫ ਮਾਮਲਾ ਦਰਜ
ਪੁਲਿਸ ਥਾਣਾ ਕਲਾਨੌਰ ਅਤੇ ਬੀਐਸਐਫ ਦੀ 27 ਬਟਾਲੀਅਨ ਦੇ ਜਵਾਨਾਂ ਵੱਲੋਂ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਸਾਂਝੇ ਸਰਚ ਅਭਿਆਨ ਦੌਰਾਨ ਸਰਹੱਦੀ ਪਿੰਡ ਲੋਪਾ ਦੇ ਖੇਤਾਂ ਵਿੱਚੋਂ ਇੱਕ ਸੱਕੀ ਹੈਰੋਇਨ ਦਾ ਪੈਕਟ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
Publish Date: Fri, 06 Feb 2026 05:47 PM (IST)
Updated Date: Fri, 06 Feb 2026 05:50 PM (IST)

ਮਹਿੰਦਰ ਸਿੰਘ ਅਰਲੀਭੰਨ ਪੰਜਾਬੀ ਜਾਗਰਣ ਕਲਾਨੌਰ : ਪੁਲਿਸ ਥਾਣਾ ਕਲਾਨੌਰ ਅਤੇ ਬੀਐਸਐਫ ਦੀ 27 ਬਟਾਲੀਅਨ ਦੇ ਜਵਾਨਾਂ ਵੱਲੋਂ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਸਾਂਝੇ ਸਰਚ ਅਭਿਆਨ ਦੌਰਾਨ ਸਰਹੱਦੀ ਪਿੰਡ ਲੋਪਾ ਦੇ ਖੇਤਾਂ ਵਿੱਚੋਂ ਇੱਕ ਸੱਕੀ ਹੈਰੋਇਨ ਦਾ ਪੈਕਟ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪ੍ਰਾਪਤੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਕਲਾਨੌਰ ਦੇ ਐਸਐਚ ਓ ਜਤਿੰਦਰ ਪਾਲ ਅਤੇ ਬੀਐਸਐਫ ਦੀ 27 ਬਟਾਲੀਅਨ ਦੇ ਬੀਐਸਐਫ ਦੇ ਜਵਾਨਾਂ ਵੱਲੋਂ ਗੁਪਤ ਇਤਲਾਹ ਤੇ ਸ਼ੁੱਕਰਵਾਰ ਨੂੰ ਸਰਹੱਦੀ ਪਿੰਡ ਲੋਪਾ ਪਕੀਮਾ ਤੇ ਖੇਤਾਂ ਵਿੱਚ ਸਾਂਝਾ ਸਰਚ ਅਭਿਆਨ ਚਲਾਇਆ ਗਿਆ ਜਿੱਥੇ ਪਿੰਡ ਲੋਪਾ ਦੇ ਕਿਸਾਨ ਬਲਵਿੰਦਰ ਸਿੰਘ ਦੇ ਖੇਤਾਂ ਵਿੱਚੋਂ ਇੱਕ ਪੀਲੇ ਰੰਗ ਦਾ ਪੈਕਟ ਜਿਸ ਨੂੰ ਹੁੱਕਾ ਵੀ ਲੱਗੀਆਂ ਹੋਈਆਂ ਸਨ ਬਰਾਮਦ ਕੀਤਾ ਗਿਆ। ਇਸ ਸਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸਐਚਓ ਜਤਿੰਦਰ ਪਾਲ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕਿ ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੇ ਸਰਚ ਅਭਿਆਨ ਦੌਰਾਨ ਖੇਤਾਂ ਵਿੱਚੋਂ ਇੱਕ ਸ਼ੱਕੀ ਹੈਰੋਇਨ ਦਾ ਪੈਕਟ ਬਰਾਮਦ ਕੀਤਾ ਹੈ ਜਿਸ ਦਾ ਵਜਨ ਇਕ ਕਿਲੋ ਦੇ ਕਰੀਬ ਹੋਵੇਗਾ। ਉਹਨਾਂ ਕਿਹਾ ਕਿ ਬਰਾਮਦ ਕੀਤੇ ਗਏ ਪੈਕਟ ਸਬੰਧੀ ਪੁਲਿਸ ਥਾਣਾ ਕਲਾਨੌਰ ਵਿੱਚ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇੱਥੇ ਦੱਸਣ ਯੋਗ ਹੈ ਕਿ ਪਿਛਲੇ ਦਿਨਾਂ ਤੋਂ ਇਸ ਏਰੀਏ ਤੋਂ ਗੁਜਰਦੀ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਦੀ ਬੀਓਪੀ ਚੰਦੂ ਵਡਾਲਾ ਤੇ ਡਰੋਨ ਐਕਟੀਵਿਟੀ ਵੇਖੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਪਾਕ ਤਸਕਰਾਂ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਦਾ ਪੈਕਟ ਭਾਰਤੀ ਖੇਤਰ ਵਿੱਚ ਸੁੱਟਿਆ ਗਿਆ ਸੀ।