- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੱਥੇ ਦੱਸਣ ਯੋਗ ਹੈ ਕਿ ਜਿਸ ਥਾਂ ਤੋਂ ਹੈਰੋਇਨ ਦਾ ਪੈਕਟ ਬਰਾਮਦ ਕੀਤਾ ਹੈ ਉਸ ਤੋਂ ਕੌਮਾਂਤਰੀ ਸਰਹੱਦ ਤੋਂ 2 ਕਿਲੋਮੀਟਰ ਅਤੇ ਕੰਡਿਆਲੀ ਤਾਰ ਤੋਂ - 1.8 ਕਿਲੋਮੀਟਰ ਪੈਂਦੀ ਹੈ। ਇਸ ਉਪਰੰਤ ਬੀਐਸਐਫ ਅਤੇ ਪੁਲਿਸ ਵੱਲੋਂ ਇਲਾਕੇ ਵਿੱਚ ਸਰਚ ਬਿਆਨ ਕੀਤਾ ਜਾ ਰਿਹਾ ਹੈ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ: ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤੈਨਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 27 ਬਟਾਲੀਅਨ ਅਤੇ ਪੁਲਿਸ ਵੱਲੋਂ ਪਾਕਿਸਤਾਨ ਵਾਲੇ ਪਾਸੇ ਤੋਂ ਡ੍ਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟਿਆ ਹੈਰੋਇਨ ਦਾ ਪੈਕਟ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਕਲਾਨੌਰ ਵੱਲੋਂ ਸਰਹੱਦੀ ਏਰੀਏ ਵਿੱਚ ਲਗਾਏ ਗਏ ਐਂਟੀ ਡਰੋਨ ਡਿਵਾਈਸ ਦੀ ਲਪੇਟ ਵਿੱਚ ਆਏ ਪਾਕਿਸਤਾਨੀ ਡ੍ਰੋਨ ਦਾ ਪਤਾ ਲੱਗਣ ਤੇ ਪੁਲਿਸ ਅਤੇ ਬੀਐਸਐਫ ਦੀ 27 ਬਟਾਲੀਅਨ ਦੀ ਬੀਓਪੀ ਚੰਦੂ ਵਡਾਲਾ ਤੇ ਤੈਨਾਤ ਬੀਐਸਐਫ ਦੇ ਜਵਾਨਾਂ ਵੱਲੋ ਸ਼ੁੱਕਰਵਾਰ ਰਾਤ ਕਰੀਬ 9:10 ਵਜੇ ਦੇ ਕਰੀਬ ਪਾਕਿਸਤਾਨ ਵਾਲੇ ਪਾਸੇ ਤੋਂ ਡ੍ਰੋਨ ਰਾਹੀਂ ਸੁੱਟੇ ਗਏ ਭਾਰਤੀ ਖੇਤਰ ਵਿੱਚ ਪਿੰਡ ਧੀਦੋਵਾਲ ਦੇ ਖੇਤਾਂ ਵਿੱਚ ਪਏ ਇੱਕ ਪੀਲੇ ਰੰਗ ਦੇ ਪੈਕਟ ਨੂੰ ਸਰਚ ਬਿਆਨ ਦੌਰਾਨ ਬਰਾਮਦ ਕੀਤਾ। ਇਸ ਘਟਨਾ ਦੀ ਖਬਰ ਸੁਣਦਿਆਂ ਹੀ ਬੀਐਸਐਫ ਦੀ 27 ਬਟਾਲੀਅਨ ਦੇ ਕਮਾਂਡੈਂਟ ਮਾਨ ਸਿੰਘ ਤੋਂ ਇਲਾਵਾ ਬੀਐਸਐਫ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਖੇਤਾਂ ਵਿੱਚੋਂ ਬਰਾਮਦ ਕੀਤੇ ਗਏ ਪੀਲੇ ਪੈਕਟ ਨੂੰ ਜਦੋਂ ਖੋਲ ਕੇ ਵੇਖਿਆ ਤਾਂ ਉਸ ਵਿੱਚੋਂ ਇਕ ਕਿਲੋ ਤੋਂ ਵੱਧ ਹੈਰੋਇਨ ਜਿਸ ਦਾ ਵਜ਼ਨ 1013 ਗ੍ਰਾਮ ਦੱਸਿਆ ਜਾਂਦਾ ਹੈ ਬਰਾਮਦ ਕੀਤੀ ਗਈ। ਇੱਥੇ ਦੱਸਣ ਯੋਗ ਹੈ ਕਿ ਜਿਸ ਥਾਂ ਤੋਂ ਹੈਰੋਇਨ ਦਾ ਪੈਕਟ ਬਰਾਮਦ ਕੀਤਾ ਹੈ ਉਸ ਤੋਂ ਕੌਮਾਂਤਰੀ ਸਰਹੱਦ ਤੋਂ 2 ਕਿਲੋਮੀਟਰ ਅਤੇ ਕੰਡਿਆਲੀ ਤਾਰ ਤੋਂ - 1.8 ਕਿਲੋਮੀਟਰ ਪੈਂਦੀ ਹੈ। ਇਸ ਉਪਰੰਤ ਬੀਐਸਐਫ ਅਤੇ ਪੁਲਿਸ ਵੱਲੋਂ ਇਲਾਕੇ ਵਿੱਚ ਸਰਚ ਬਿਆਨ ਕੀਤਾ ਜਾ ਰਿਹਾ ਹੈ।