v> ਪੱਤਰ ਪ੍ਰੇਰਕ, ਤਰਨਤਾਰਨ : ਸਰਕਾਰੀ ਨੌਕਰੀ ਦਿਵਾਉਣ ਦੇ ਨਾਂ 'ਤੇ ਕਥਿਤ ਤੌਰ 'ਤੇ 1.35 ਲੱਖ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਪੁਲਿਸ ਨੇ ਪੜਤਾਲ ਉਪਰੰਤ ਇਕ ਵਿਅਕਤੀ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਹਾਲਾਂਕਿ ਮੁਲਜ਼ਮ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ।

ਸਾਹਿਲ ਜੈਨ ਪੁੱਤਰ ਨਰਿੰਦਰ ਜੈਨ ਵਾਸੀ ਪ੍ਰੇਮ ਨਗਰ ਹਿਸਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੋਸ਼ ਲਾਇਆ ਸੀ ਕਿ ਕੰਵਲਜੀਤ ਸਿੰਘ ਪੁੱਤਰ ਬਲਵੀਨ ਸਿੰਘ ਵਾਸੀ ਪੂਹਲਾ ਨੇ ਸਰਕਾਰੀ ਨੌਕਰੀ ਦਿਵਾਉਣ ਦੇ ਨਾਂ 'ਤੇ 1 ਲੱਖ 35 ਹਜ਼ਾਰ ਰੁਪਏ ਲਏ ਸਨ ਪਰ ਨੌਕਰੀ ਨਹੀਂ ਲਾਈ। ਉਕਤ ਸ਼ਿਕਾਇਤ ਦੀ ਪੜਤਾਲ ਐੱਸਪੀ ਟ੍ਰੈਫਿਕ ਤੇ ਸੁਰੱਖਿਆ ਵੱਲੋਂ ਕਰਨ ਉਪਰੰਤ ਐੱਸਐੱਸਪੀ ਦੇ ਹੁਕਮਾਂ 'ਤੇ ਥਾਣਾ ਭਿੱਖੀਵਿੰਡ ਵਿਖੇ ਕੰਵਲਜੀਤ ਸਿੰਘ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਅਗਲੀ ਜਾਂਚ ਕਰ ਰਹੇ ਐੱਸਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Posted By: Amita Verma