ਸੈਂਟਰਲ ਕਾਨਵੈਂਟ ਸਕੂਲ ਪੱਟੀ ’ਚ ਹੋਲੀ ਦਾ ਤਿਉਹਾਰ ਮਨਾਇਆ
ਡਾਇਰੈਕਟਰ ਸਤਿਅਮ ਭਾਰਦਵਾਜ ਨੇ ਵੀ ਸਭ ਸਟਾਫ ਨੂੰ ਹੋਲੀ ਦੀਆਂ ਸ਼ੁਭ ਕਾਮਨਾਵਾਂ ਦਿੰਦੇ ਹੋਏ, ‘ਹੈਪੀ ਹੋਲੀ’ ਕਿਹਾ।
Publish Date: Tue, 03 Mar 2026 05:12 PM (IST)
Updated Date: Wed, 04 Mar 2026 04:03 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪੱਟੀ : ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਅਧੀਨ ਚੱਲ ਰਹੇ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਮੈਨੇਜਿੰਗ ਡਾਇਰੈਕਟਰ ਕਮ ਪ੍ਰਿੰਸੀਪਲ ਡਾਕਟਰ ਮਰਿਦੁਲਾ ਭਾਰਦਵਾਜ ਤੇ ਡਾਇਰੈਕਟਰ ਸ਼ੁਭੀ ਭਾਰਦਵਾਜ ਦੀ ਅਗਵਾਈ ’ਚ ਭਾਰਤ ਦਾ ਰੰਗਾਂ ਦਾ ਤਿਉਹਾਰ ਹੋਲੀ ਬਹੁਤ ਹੀ ਚਾਅ ਤੇ ਉਮੰਗ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਮੰਦਿਰ ’ਚ ਭਗਵਾਨ ਦੀ ਅਰਾਧਨਾ ਕਰਨ ਉਪਰੰਤ ਪ੍ਰਿੰਸੀਪਲ ਅਤੇ ਸ਼ੁਭੀ ਭਾਰਦਵਾਜ ਨੇ ਪੂਰੇ ਸਟਾਫ਼ ਨੂੰ ਗੁਲਾਲ ਲਗਾਇਆ ਅਤੇ ਸਭ ਸਟਾਫ਼ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ ਗਈ। ਇਸ ਉਪਰੰਤ ਪੂਰੇ ਸਟਾਫ਼ ਨੇ ਵੀ ਪ੍ਰਿੰਸੀਪਲ ਤੇ ਸ਼ੁਭੀ ਨੂੰ ਗੁਲਾਲ ਲਾਇਆ ਅਤੇ ਹੋਲੀ ਦੀ ਮੁਬਾਰਕਬਾਦ ਦਿੱਤੀ। ਸ਼ਹੀਦ ਭਗਤ ਸਿੰਘ ਗਰੁੱਪ ਤੇ ਸੈਂਟਰਲ ਕਾਨਵੈਂਟ ਸਕੂਲ ਦੀ ਉਨੱਤੀ ਲਈ ਭਗਵਾਨ ਅੱਗੇ ਪ੍ਰਾਰਥਨਾ ਕੀਤੀ। ਇਸ ਮੌਕੇ ਉਚੇਚੇ ਤੌਰ ’ਤੇ ਸਕੂਲ ਪਧਾਰੇ। ਡਾਇਰੈਕਟਰ ਸਤਿਅਮ ਭਾਰਦਵਾਜ ਨੇ ਵੀ ਸਭ ਸਟਾਫ ਨੂੰ ਹੋਲੀ ਦੀਆਂ ਸ਼ੁਭ ਕਾਮਨਾਵਾਂ ਦਿੰਦੇ ਹੋਏ, ‘ਹੈਪੀ ਹੋਲੀ’ ਕਿਹਾ। ਸੰਸਥਾਵਾਂ ਦੇ ਚੇਅਰਮੈਨ ਡਾਇਰੈਕਟਰ ਰਾਜੇਸ਼ ਭਾਰਦਵਾਜ ਹੁਣਾਂ ਨੇ ਵੀ ਪੂਰੇ ਸਟਾਫ਼ ਨੂੰ ਹੋਲੀ ਦੀ ਮੁਬਾਰਕਬਾਦ ਦਿੱਤੀ ਤੇ ਹੋਲੀ ਦੀ ਇਤਿਹਾਸਿਕ ਮਹੱਤਤਾ ਦੱਸਦੇ ਹੋਏ ਕਿਹਾ ਕਿ ਇਹ ਤਿਉਹਾਰ ਜੋ ਬੁਰਾਈ ’ਤੇ ਸੱਚਾਈ ਦੀ ਜਿੱਤ ਦਾ ਪ੍ਰਤੀਕ ਹੈ। ਸਾਨੂੰ ਸਭ ਨੂੰ ਪਿਆਰ ਤੇ ਆਪਸੀ ਭਾਈਚਾਰੇ ਰੂਪੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਐਡਮਿਨਿਸਟਰੇਟਰ ਨਰਿੰਦਰ ਸਿੰਘ, ਵਾਇਸ ਪ੍ਰਿੰਸੀਪਲ ਸੋਨੀਆ ਸ਼ਰਮਾ, ਕ੍ਰਿਸ਼ਨਾ ਕੁਮਾਰੀ, ਮਨਿੰਦਰ ਕੌਰ, ਰੁਪਿੰਦਰ ਕੌਰ, ਮੰਜੂ ਤੇ ਪੂਰਾ ਸਟਾਫ਼ ਵੀ ਮੌਜੂਦ ਸੀ।