ਭਿਆਨਕ ਸੜਕ ਹਾਦਸਾ: ਟਰੈਕਟਰ-ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਨੇ ਤੋੜਿਆ ਦਮ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਲਸ ਦੇ ਕੋਲ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਟਰੈਕਟਰ ਟਰਾਲੇ ਨੇ ਟੱਕਰ ਮਾਰ ਦਿੱਤੀ। ਜ਼ਖ਼ਮੀ ਹਾਲਤ ’ਚ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਦਾਖਲ ਕਰਨ ਤੋਂ ਪਹਿਲਾਂ ਹੀ ਮ੍ਰਿਤਕ ਕਰਾਰ ਦਿੱਤਾ। ਇਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਟਰੈਕਟਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ।
Publish Date: Tue, 30 Jun 2026 02:55 PM (IST)
Updated Date: Tue, 30 Jun 2026 03:00 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਰਨਤਾਰਨ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਲਸ ਦੇ ਕੋਲ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਟਰੈਕਟਰ ਟਰਾਲੇ ਨੇ ਟੱਕਰ ਮਾਰ ਦਿੱਤੀ। ਜ਼ਖ਼ਮੀ ਹਾਲਤ ’ਚ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਦਾਖਲ ਕਰਨ ਤੋਂ ਪਹਿਲਾਂ ਹੀ ਮ੍ਰਿਤਕ ਕਰਾਰ ਦਿੱਤਾ। ਇਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਟਰੈਕਟਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਅੰਗਰੇਜ ਸਿੰਘ ਪੁੱਤਰ ਜਰਮੇਜ ਸਿੰਘ ਵਾਸੀ ਕਲਸ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ ਭਤੀਜਾ ਗੁਰਿੰਦਰ ਸਿੰਘ ਜੁਗਨੂੰ ਪੁੱਤਰ ਜੋਗਿੰਦਰ ਸਿੰਘ ਆਪਣੇ ਮੋਟਰਸਾਈਕਲ ਨੰਬਰ ਪੀਬੀ02 ਬੀਐੱਫ 6762 ਨੂੰ ਟਰੈਕਟਰ ਟਰਾਲੇ ਨੇ ਗਲਤ ਪਾਸੇ ਆ ਕੇ ਟੱਕਰ ਮਾਰ ਦਿੱਤੀ।
ਜਿਸਦੇ ਚੱਲਦਿਆਂ ਗੁਰਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਮੋਟਰਸਾਈਕਲ ਵੀ ਨੁਕਸਾਨਿਆ ਗਿਆ। ਜਦੋਂਕਿ ਟਰੈਕਟਰ ਚਾਲਕ ਮੌਕੇ ਤੋਂ ਵਾਹਨ ਸਮੇਤ ਫਰਾਰ ਹੋ ਗਿਆ। ਜਾਂਚ ਅਧਿਕਾਰੀ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਟਰੈਕਟਰ ਚਾਲਕ ਦੀ ਪਛਾਣ ਵਾਸਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।