ਕਾਮਰੇਡ ਦੀਪਕ ਧਵਨ ਦੀ ਬਰਸੀ ਮੌਕੇ ਤਹਿਸੀਲ ਪੱਟੀ ਤੋਂ ਸੈਂਕੜੇ ਵਰਕਰ ਹੋਣਗੇ ਸ਼ਾਮਿਲ : ਦਰਾਜਕੇ
ਕਾਮਰੇਡ ਦੀਪਕ ਧਵਨ ਨੇ ਲੋਕ ਹੱਕਾਂ ਲਈ ਆਪਣੀ ਜ਼ਿੰਦਗੀ ਸਮਰਪਿਤ ਕੀਤੀ ਸੀ ਤੇ ਉਨ੍ਹਾਂ ਦੀ ਸੋਚ ਤੇ ਸੰਘਰਸ਼ ਅੱਜ ਵੀ ਲੋਕਾਂ ਲਈ ਪ੍ਰੇਰਨਾ ਸਰੋਤ ਹਨ।
Publish Date: Tue, 28 Apr 2026 05:09 PM (IST)
Updated Date: Wed, 29 Apr 2026 04:05 AM (IST)

ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਆਰਐੱਮਪੀਆਈ ਦੀ ਤਹਿਸੀਲ ਕਮੇਟੀ ਪੱਟੀ ਦੀ ਵਿਸ਼ੇਸ਼ ਮੀਟਿੰਗ ਧਰਮ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਪੱਟੀ ਵਿਖੇ ਹੋਈ। ਮੀਟਿੰਗ ’ਚ ਪਾਰਟੀ ਦੇ ਵੱਡੀ ਗਿਣਤੀ ’ਚ ਕਾਰਕੁੰਨਾਂ ਤੇ ਆਗੂਆਂ ਨੇ ਹਿੱਸਾ ਲਿਆ। ਇਸ ਦੌਰਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਚਮਨ ਲਾਲ ਦਰਾਜਕੇ ਤੇ ਜ਼ਿਲ੍ਹਾ ਸਕੱਤਰ ਮੁਖਤਿਆਰ ਸਿੰਘ ਮੱਲਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਹਿਸ਼ਤਗਰਦਾਂ ਦੇ ਹੱਥੋਂ ਸ਼ਹੀਦ ਹੋਏ ਕਾਮਰੇਡ ਦੀਪਕ ਧਵਨ ਦੀ ਸਾਲਾਨਾ ਬਰਸੀ 19 ਮਈ ਨੂੰ ਤਰਨਤਾਰਨ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਜਾ ਰਹੀ ਹੈ। ਉਨ੍ਹਾਂ ਨੇ ਪਾਰਟੀ ਦੇ ਮੈਂਬਰਾਂ, ਵਰਕਰਾਂ ਤੇ ਹਮਦਰਦਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸ਼ਹੀਦੀ ਸਮਾਗਮ ਨੂੰ ਤਨ-ਮਨ-ਧਨ ਨਾਲ ਕਾਮਯਾਬ ਬਣਾਇਆ ਜਾਵੇ ਤੇ ਵੱਡੀ ਗਿਣਤੀ ’ਚ ਪਹੁੰਚ ਕੇ ਸ਼ਹੀਦ ਸਾਥੀ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਕਾਮਰੇਡ ਦੀਪਕ ਧਵਨ ਨੇ ਲੋਕ ਹੱਕਾਂ ਲਈ ਆਪਣੀ ਜ਼ਿੰਦਗੀ ਸਮਰਪਿਤ ਕੀਤੀ ਸੀ ਤੇ ਉਨ੍ਹਾਂ ਦੀ ਸੋਚ ਤੇ ਸੰਘਰਸ਼ ਅੱਜ ਵੀ ਲੋਕਾਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦੱਸਿਆ ਕਿ ਹੋਣ ਵਾਲੇ ਸ਼ਹੀਦੀ ਸਮਾਗਮ ’ਚ ਪਾਰਟੀ ਦੇ ਕੁਲ ਹਿੰਦ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਸਮੇਤ ਕਈ ਜ਼ਿਲ੍ਹਾ ਤੇ ਸੂਬਾ ਪੱਧਰੀ ਆਗੂ ਸ਼ਾਮਿਲ ਹੋਣਗੇ ਤੇ ਸ਼ਹੀਦ ਸਾਥੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਮੀਟਿੰਗ ਦੌਰਾਨ ਸੀਨੀਅਰ ਆਗੂ ਦਲਜੀਤ ਸਿੰਘ ਦਿਆਲਪੁਰਾ, ਜਗੀਰ ਸਿੰਘ ਗੰਡੀਵਿੰਡ, ਦਿਆਲ ਸਿੰਘ ਲੋਹੁਕਾ, ਸਤਪਾਲ ਸ਼ਰਮਾ ਪੱਟੀ, ਹਰਜਿੰਦਰ ਸਿੰਘ ਚੂੰਘ, ਸਵਿੰਦਰ ਸਿੰਘ ਚੱਕ, ਜਸਵੰਤ ਸਿੰਘ ਭਿੱਖੀਵਿੰਡ, ਸੰਤੋਖ ਸਿੰਘ ਮੱਖੀ ਕਲਾ, ਲਾਜ਼ਰ ਲਾਖਣਾ ਤੇ ਹੋਰ ਆਗੂ ਹਾਜ਼ਰ ਸਨ।