ਪੰਜਾਬ 'ਚ ਵੱਡੀ ਵਾਰਦਾਤ :ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੀ ‘ਆਪ’ ਸਰਪੰਚ ਦੇ ਪਤੀ ’ਤੇ ਹਮਲਾ, ਚੱਲੀਆਂ 4 ਗੋਲੀਆਂ ਤਰਨਤਾਰਨ ਜ਼ਿਲ੍ਹੇ ਦੇ ਡੱਲੇਕੇ ਪਿੰਡ ਵਿੱਚ ਮੰਗਲਵਾਰ ਨੂੰ ਸੜਕ ਦੇ ਚੌਰਾਹੇ ਨੇੜੇ ਅਣਪਛਾਤੇ ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੀ ਸਰਪੰਚ ਮਨਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗਨੀਮਤ ਰਹੀ ਕਿ ਇਸ ਜਾਨਲੇਵਾ ਹਮਲੇ ਵਿੱਚ ਦੋਵੇਂ ਵਾਲ-ਵਾਲ ਬਚ ਗਏ ਅਤੇ ਕਿਸੇ ਨੂੰ ਵੀ ਗੋਲੀ ਨਹੀਂ ਲੱਗੀ। ਪੁਲਿਸ ਨੇ ਬੁੱਧਵਾਰ ਨੂੰ ਇਸ ਪੂਰੀ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Publish Date: Wed, 25 Nov 2026 12:31 PM (IST)
Updated Date: Wed, 25 Nov 2026 12:34 PM (IST)
ਡਿਜੀਟਲ ਡੈਸਕ, ਤਰਨਤਾਰਨ - ਤਰਨਤਾਰਨ ਜ਼ਿਲ੍ਹੇ ਦੇ ਡੱਲੇਕੇ ਪਿੰਡ ਵਿੱਚ ਮੰਗਲਵਾਰ ਨੂੰ ਸੜਕ ਦੇ ਚੌਰਾਹੇ ਨੇੜੇ ਅਣਪਛਾਤੇ ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੀ ਸਰਪੰਚ ਮਨਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗਨੀਮਤ ਰਹੀ ਕਿ ਇਸ ਜਾਨਲੇਵਾ ਹਮਲੇ ਵਿੱਚ ਦੋਵੇਂ ਵਾਲ-ਵਾਲ ਬਚ ਗਏ ਅਤੇ ਕਿਸੇ ਨੂੰ ਵੀ ਗੋਲੀ ਨਹੀਂ ਲੱਗੀ। ਪੁਲਿਸ ਨੇ ਬੁੱਧਵਾਰ ਨੂੰ ਇਸ ਪੂਰੀ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਿਸ ਅਨੁਸਾਰ, ਇਹ ਘਟਨਾ ਮੰਗਲਵਾਰ ਨੂੰ ਉਸ ਸਮੇਂ ਵਾਪਰੀ, ਜਦੋਂ ਆਮ ਆਦਮੀ ਪਾਰਟੀ (ਆਪ) ਦੀ ਸਰਪੰਚ ਮਨਜੀਤ ਕੌਰ ਦੇ ਪਤੀ ਸੁਖਬੀਰ ਸਿੰਘ ਨੂੰ ਹਮਲਾਵਰਾਂ ਨੇ ਘੇਰ ਲਿਆ। ਮਨਜੀਤ ਕੌਰ ਨੇ ਦੱਸਿਆ ਕਿ ਜਦੋਂ ਹਮਲਾਵਰਾਂ ਨੇ ਕਥਿਤ ਤੌਰ ’ਤੇ ਚਾਰ ਗੋਲੀਆਂ ਚਲਾਈਆਂ, ਉਸ ਸਮੇਂ ਉਹ ਸੁਖਬੀਰ ਸਿੰਘ ਦੇ ਮੋਟਰਸਾਈਕਲ ’ਤੇ ਪਿੱਛੇ ਬੈਠੇ ਹੋਏ ਸਨ।
ਤਰਨਤਾਰਨ ਦੇ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੁਖਬੀਰ ਸਿੰਘ ਨੂੰ ਕੋਈ ਵੀ ਗੋਲੀ ਨਹੀਂ ਲੱਗੀ। ਹਮਲੇ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਮੁਲਜ਼ਮਾਂ ਦੀ ਹੋਈ ਪਛਾਣ ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦਾ ਅਪਰਾਧਿਕ ਰਿਕਾਰਡ ਵੀ ਹੈ। ਉਨ੍ਹਾਂ ਕਿਹਾ ਕਿ ਪੀੜਤ ਅਤੇ ਉਸ ਦੇ ਪਰਿਵਾਰ ਨਾਲ ਮੁਲਜ਼ਮਾਂ ਦਾ ਨਿੱਜੀ ਵਿਵਾਦ ਵੀ ਸੀ। ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਦੀਆਂ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਘਟਨਾ ਦੀ ਕੜੀ ਜੋੜਨ ਲਈ ਇਲਾਕੇ ਦੇ ਵੱਖ-ਵੱਖ ਸਥਾਨਾਂ ਤੋਂ ਇਕੱਠੀ ਕੀਤੀ ਗਈ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਨਸ਼ਿਆਂ ਖ਼ਿਲਾਫ਼ ਉਠਾਉਂਦੇ ਸਨ ਆਵਾਜ਼ ਘਟਨਾ ਬਾਰੇ ਗੱਲ ਕਰਦਿਆਂ ‘ਆਪ’ ਸਰਪੰਚ ਨੇ ਦੋਸ਼ ਲਾਇਆ ਕਿ ਇਹ ਹਮਲਾ ਤਰਨਤਾਰਨ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਗ਼ੈਰ-ਕਾਨੂੰਨੀ ਵਿਕਰੀ ਖ਼ਿਲਾਫ਼ ਉਨ੍ਹਾਂ ਦੇ ਪਤੀ ਵੱਲੋਂ ਕੀਤੇ ਜਾ ਰਹੇ ਵਿਰੋਧ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਾ ਤਸਕਰਾਂ ਨੇ ਨਸ਼ਿਆਂ ਦੇ ਖ਼ਤਰੇ ਖ਼ਿਲਾਫ਼ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਐੱਸਐੱਸਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।