ਬੱਚਿਆਂ ’ਚ ਪਿਸ਼ਾਬ ਇਨਫੈਕਸ਼ਨ ਹੋਣ ’ਤੇ ਤੁਰੰਤ ਚੈੱਕਅੱਪ ਜ਼ਰੂਰੀ : ਸੁਪ੍ਰਿਯਾ ਰੰਧਾਵਾ
ਸਮੇਂ-ਸਮੇਂ ’ਤੇ ਬੱਚੇ ਨੂੰ ਪਿਸ਼ਾਬ ਕਰਵਾ ਕੇ ਉਸ ਦੇ ਜੈਨੀਟਲ ਪਾਰਟ ਨੂੰ ਸਾਫ ਕਰੋ ਆਦਿ ਸਾਵਧਾਨੀਆਂ ਦੀ ਵਰਤੋਂ ਨਾਲ ਬੱਚਿਆਂ ਨੂੰ ਪਿਸ਼ਾਬ ਦੀ ਇਨਫੈਕਸ਼ਨ ਤੋਂ ਬਚਾਇਆ ਜਾ ਸਕਦਾ ਹੈ।
Publish Date: Sat, 24 Jan 2026 06:38 PM (IST)
Updated Date: Sun, 25 Jan 2026 04:16 AM (IST)
ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਬੱਚਿਆਂ ਵਿਚ ਪਿਸ਼ਾਬ ਇਨਫੈਕਸ਼ਨ ਇਕ ਗੰਭੀਰ ਬਿਮਾਰੀ ਹੈ। ਇਹ ਮੇਲ ਬੱਚਿਆਂ ’ਚ ਫੀ-ਮੇਲ ਬੱਚਿਆਂ ਨਾਲੋਂ ਜ਼ਿਆਦਾ ਹੁੰਦੀ ਹੈ। ਬੱਚਿਆਂ ’ਚ ਇਸ ਦੇ ਲੱਛਣ ਸਮੇਂ ਸਿਰ ਪਤਾ ਲੱਗਣ ’ਤੇ ਉਸ ਨੂੰ ਗੰਭੀਰ ਹੋਣ ਤੋਂ ਰੋਕਿਆ ਜਾ ਸਕਦਾ ਹੈ। ਇਹ ਜਾਣਕਾਰੀ ਬੱਚਿਆਂ ਦੇ ਸਪੈਸ਼ਲਿਸਟ ਡਾਕਟਰ ਸੁਪ੍ਰਿਯਾ ਰੰਧਾਵਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਘਰ ਨਜ਼ਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਬੱਚੇ ਦੇ ਪੇਟ ’ਚ ਦਰਦ ਹੋਣਾ, ਬੁਖਾਰ ਹੋਣਾ, ਪਿਸ਼ਾਬ ਕਰਦੇ ਸਮੇਂ ਦਰਦ ਹੋਣਾ, ਪਿਸ਼ਾਬ ਵਾਰ-ਵਾਰ ਆਉਣਾ, ਉਲਟੀ ਆਉਣਾ, ਪਿਸ਼ਾਬ ’ਚ ਬਦਬੂ ਆਉਣਾ, ਬੱਚੇ ਕੋਲੋਂ ਕੁਝ ਖਾਧਾ ਪੀਤਾ ਨਾ ਜਾਣਾ ਆਦਿ ਬੱਚਿਆਂ ’ਚ ਪਿਸ਼ਾਬ ਦੇ ਰਸਤੇ ’ਚ ਇਨਫੈਕਸ਼ਨ ਦੇ ਲੱਛਣ ਹੋ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਿਸ਼ਾਬ ਦੀ ਇਨਫੈਕਸ਼ਨ ਤੋਂ ਬੱਚਿਆਂ ਨੂੰ ਬਚਾਉਣ ਲਈ ਬੱਚਿਆਂ ਦਾ ਡਾਈਪਰ ਸਮੇਂ ਸਿਰ ਬਦਲੋ, ਡਾਈਪਰ ਬਦਲਣ ਸਮੇਂ ਐਂਟੀਸੈਪਟਿਕ ਵਾਈਪਸ ਨਾਲ ਸਾਫ਼ ਕਰੋ, ਬੱਚੇ ਨੂੰ ਸਹੀ ਮਾਤਰਾ ’ਚ ਤਰਲ ਪਦਾਰਥ ਪਿਲਾਓ, ਬੱਚਾ ਪਿਸ਼ਾਬ ਆਉਣ ’ਤੇ ਦੱਸ ਨਹੀਂ ਸਕਦਾ। ਇਸ ਲਈ ਸਮੇਂ-ਸਮੇਂ ’ਤੇ ਬੱਚੇ ਨੂੰ ਪਿਸ਼ਾਬ ਕਰਵਾ ਕੇ ਉਸ ਦੇ ਜੈਨੀਟਲ ਪਾਰਟ ਨੂੰ ਸਾਫ ਕਰੋ ਆਦਿ ਸਾਵਧਾਨੀਆਂ ਦੀ ਵਰਤੋਂ ਨਾਲ ਬੱਚਿਆਂ ਨੂੰ ਪਿਸ਼ਾਬ ਦੀ ਇਨਫੈਕਸ਼ਨ ਤੋਂ ਬਚਾਇਆ ਜਾ ਸਕਦਾ ਹੈ।